21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2025

ਸ੍ਰੀ ਗੁਰੂ ਤੇਗ਼ ਬਹਾਦਰ ਜੀ ਵਲੋਂ ਦਿੱਤੀ ਸ਼ਹਾਦਤ ਨੂੰ ਜਗਤ ਹਮੇਸ਼ਾ ਯਾਦ ਰੱਖੇਗਾ–ਹਰਮਿੰਦਰ ਕੌਰ <br/>

ਅਜੀਤ ਡੈਸਕ 25-11-2025
ਮੁਕੇਰੀਆਂ, 24 ਨਵੰਬਰ (ਰਾਮਗੜ੍ਹੀਆ)- ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ਼ ਬਹਾਦਰ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ, ਭਾਈ ਦਿਆਲਾ ਸਿੰਘ ਜੀ ਦੇ ਸ਼ਹੀਦੀ ਸਾਕੇ 350 ਸਾਲਾ ਸ਼ਤਾਬਦੀ ਨੂੰ 21 ਨਵੰਬਰ ਤੋਂ 29 ਨਵੰਬਰ 2025 ਤੱਕ ਗੁਰਦੁਆਰਾ ਸ੍ਰੀ ਸ਼ੀਸ ਗੰਜ ਸਾਹਿਬ ਦਿੱਲੀ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਆਨੰਦਪੁਰ ਸਾਹਿਬ ਅਤੇ ਵੱਖ-ਵੱਖ ਧਾਰਮਿਕ ਅਸਥਾਨਾਂ 'ਤੇ ਨਗਰ ਕੀਰਤਨ ਤੇ ਗੁਰਮਤਿ ਸਮਾਗਮ ਕਰਕੇ ਮਨਾਇਆ ਜਾ ਰਿਹਾ ਹੈ ਜੋ ਬਹੁਤ ਜ਼ਿਆਦਾ ਸ਼ਲਾਘਾਯੋਗ ਹੈ | ਇਹ ਵਿਚਾਰ ਮਹਿਲਾ ਕਾਂਗਰਸ ਜ਼ਿਲ੍ਹਾ ਪ੍ਰਧਾਨ ਹੁਸ਼ਿਆਰਪੁਰ ਹਰਮਿੰਦਰ ਕੌਰ ਨੇ ਪੱਤਰਕਾਰਾਂ ਨਾਲ ਜਾਣਕਾਰੀ ਸਾਂਝੀ ਕਰਦਿਆਂ ਪ੍ਰਗਟ ਕੀਤੇ | ਸਿੱਖ ਜਗਤ ਵਲੋਂ ਸ਼ਾਮਿਲ ਹੋ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਚੱਲ ਰਹੇ ਨਗਰ ਕੀਰਤਨ ਵਿਚ ਆਪਣੀ ਪੂਰੀ ਸ਼ਰਧਾ ਤੇ ਭਾਵਨਾ ਨਾਲ ਹਾਜ਼ਰੀ ਲਗਵਾਈ ਗਈ | ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਕੁਰਬਾਨੀ ਸਿੱਖ ਜਗਤ ਲਈ ਹਮੇਸ਼ਾ ਪੇ੍ਰਰਨਾ ਸਰੋਤ ਰਹੇਗੀ | ਉਨ੍ਹਾਂ ਕਿਹਾ ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੇ ਹਿੰਦੂ ਧਰਮ ਦੀ ਰੱਖਿਆ ਲਈ ਅਤੇ ਦੇਸ਼ ਨੂੰ ਨਿਰਦਈ ਮੁਗ਼ਲ ਹਕੂਮਤ ਦੇ ਪੰਜੇ ਵਿਚੋਂ ਛੁਡਾਉਣ ਲਈ ਜੋ ਕੁਰਬਾਨੀ ਦਿੱਤੀ, ਉਹ ਸਾਡੇ ਲਈ ਹਮੇਸ਼ਾ ਪੇ੍ਰਰਨਾ ਸਰੋਤ ਹੈ |

ਪਿਛਲੀ ਖ਼ਬਰ ਹੁਸ਼ਿਆਰਪੁਰ ਦੀ ਇੰਦਰਜੀਤ ਕੌਰ ਨੇ 2 ਗੋਲਡ ਤੇ 1 ਚਾਂਦੀ ਦਾ ਤਗਮਾ ਜਿੱਤਿਆ <br/> ਅਗਲੀ ਖ਼ਬਰ ਅੱਜ ਬਿਜਲੀ ਬੰਦ ਰਹੇਗੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।