29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-12-2025

ਸਵਾਮੀ ਪ੍ਰੇਮਾਨੰਦ ਮਹਾਂਵਿਦਿਆਲਾ ਮੁਕੇਰੀਆਂ ਵਿਖੇ 'ਵਿਸ਼ਵ ਏਡਜ਼ ਦਿਵਸ' ਮਨਾਇਆ

ਅਜੀਤ ਡੈਸਕ 03-12-2025
ਮੁਕੇਰੀਆਂ, 2 ਦਸੰਬਰ (ਰਾਮਗੜ੍ਹੀਆ)- ਸਵਾਮੀ ਪ੍ਰੇਮਾਨੰਦ ਮਹਾਂਵਿਦਿਆਲਾ ਮੁਕੇਰੀਆਂ ਦੇ ਜੀਵ ਵਿਗਿਆਨ ਵਿਭਾਗ ਵਲੋਂ ਕਾਲਜ ਰੈਡ ਰਿਬਨ ਕਲੱਬ ਨਾਲ ਸਾਂਝੇ ਤੌਰ 'ਤੇ ਵਿਸ਼ਵ ਏਡਜ਼ ਦਿਵਸ ਮਨਾਇਆ ਗਿਆ | ਇਸ ਸਮਾਗਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿਚ ਏਡਜ਼ ਬਾਰੇ ਜਾਗਰੂਕਤਾ ਫੈਲਾਉਣਾ ਅਤੇ ਸਮਾਜਿਕ ਜ਼ਿੰਮੇਵਾਰੀ ਦੀ ਭਾਵਨਾ ਨੂੰ ਮਜ਼ਬੂਤ ਕਰਨਾ ਸੀ | ਇਸ ਸਾਲ ਵਿਸ਼ਵ ਏਡਜ਼ ਦਿਵਸ ਦਾ ਥੀਮ ਸੀ 'ਓਵਰਕਮਿੰਗ ਡਿਸਰਪਸ਼ਨ, ਟਰਾਂਸਫਾਰਮਿੰਗ ਦ ਏਡਜ਼ ਰਿਸਪਾਂਸ' ਜੋ ਕਿ ਵਿਸ਼ਵ ਪੱਧਰ 'ਤੇ ਐੱਚ.ਆਈ.ਵੀ./ਏਡਜ਼ ਦੇ ਖ਼ਾਤਮੇ ਅਤੇ ਪ੍ਰਭਾਵਿਤ ਲੋਕਾਂ ਨਾਲ ਸਮਰਥਨ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ | ਕਾਲਜ ਦੇ ਪਿ੍ੰਸੀਪਲ ਡਾ. ਸਮੀਰ ਸ਼ਰਮਾ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਹਰ ਸਾਲ 1 ਦਸੰਬਰ ਨੂੰ ਵਿਸ਼ਵ ਏਡਜ਼ ਦਿਵਸ ਮਨਾਇਆ ਜਾਂਦਾ ਹੈ, ਤਾਂ ਜੋ ਇਹ ਯਾਦ ਰਹੇ ਕਿ ਐੱਚ.ਆਈ.ਵੀ/ਏਡਜ਼ ਅੱਜ ਵੀ ਇਕ ਗੰਭੀਰ ਸਿਹਤ ਸਮੱਸਿਆ ਹੈ ਜੋ ਲੱਖਾਂ ਲੋਕਾਂ ਨੂੰ ਪ੍ਰਭਾਵਿਤ ਕਰ ਰਹੀ ਹੈ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸਮਾਜ ਦੀ ਭਲਾਈ ਲਈ ਆਪਣਾ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ ਅਤੇ ਇਸ ਪ੍ਰੋਗਰਾਮ ਦੌਰਾਨ ਸਭ ਭਾਗੀਦਾਰ ਵਿਦਿਆਰਥੀਆਂ ਦੀ ਹੌਸਲਾ ਅਫਜ਼ਾਈ ਕੀਤੀ | ਡਾ. ਗੁਰਪ੍ਰੀਤ ਕੌਰ (ਮੁਖੀ, ਜੀਵ ਵਿਗਿਆਨ ਵਿਭਾਗ) ਨੇ ਆਪਣੇ ਸੰਬੋਧਨ ਵਿਚ ਏਡਜ਼ ਸਬੰਧੀ ਵਿਚਾਰ ਸਾਂਝੇ ਕਰਦੇ ਹੋਏ ਏਡਜ਼ ਦੇ ਕਾਰਨਾਂ, ਫੈਲਾਅ ਦੇ ਤਰੀਕਿਆਂ, ਰੋਕਥਾਮ ਅਤੇ ਇਸ ਨੰੂ ਖ਼ਤਮ ਕਰਨ ਲਈ ਕੀਤੇ ਜਾਂ ਸਕਣ ਵਾਲੇ ਯਤਨਾਂ ਦੀ ਲੋੜ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ | ਇਸ ਮੌਕੇ ਪ੍ਰੋ. ਮੀਨੂ ਨੇ ਵੀ ਵਿਦਿਆਰਥੀਆਂ ਨੂੰ ਐਚ.ਆਈ.ਵੀ. ਤੋਂ ਬਚਾਅ ਸਬੰਧੀ ਸਾਵਧਾਨੀਆਂ ਅਤੇ ਰੋਕਥਾਮ ਦੇ ਢੰਗਾਂ ਬਾਰੇ ਜਾਣੰੂ ਕਰਵਾਇਆ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸੰਵੇਦਨਸ਼ੀਲ, ਸਮਝਦਾਰ ਅਤੇ ਜ਼ਿੰਮੇਵਾਰ ਨਾਗਰਿਕ ਬਣਨ ਲਈ ਉਤਸ਼ਾਹਿਤ ਕੀਤਾ | ਸਮਾਗਮ ਦੌਰਾਨ ਵਿਦਿਆਰਥੀਆਂ ਨੇ ਭਾਸ਼ਣ ਅਤੇ ਪੋਸਟਰ ਮੇਕਿੰਗ ਮੁਕਾਬਲਿਆਂ ਵਿਚ ਬੜੇ ਜੋਸ਼ ਨਾਲ ਭਾਗ ਲਿਆ ਅਤੇ ਆਪਣੇ ਵਿਚਾਰਾਂ, ਰਚਨਾਤਮਿਕਤਾ ਅਤੇ ਜਾਗਰੂਕਤਾ ਨੂੰ ਸੁੰਦਰ ਢੰਗ ਨਾਲ ਪ੍ਰਗਟ ਕੀਤਾ | ਪ੍ਰੋਗਰਾਮ ਦੇ ਅੰਤ ਵਿਚ ਡਾ. ਗੁਰਪ੍ਰੀਤ ਕੌਰ ਅਤੇ ਪ੍ਰੋ. ਅਨੁਰਾਧਾ, (ਇੰਚਾਰਜ ਰੈੱਡ ਰਿਬਨ ਕਲੱਬ) ਨੇ ਐੱਸ.ਪੀ.ਐਨ. ਕਾਲਜ ਪ੍ਰਬੰਧਕ ਕਮੇਟੀ, ਪਿ੍ੰਸੀਪਲ ਡਾ. ਸਮੀਰ ਸ਼ਰਮਾ ਦਾ ਸਮਾਗਮ ਨੂੰ ਸਫਲਤਾ-ਪੂਰਵਕ ਕਰਨ ਵਿਚ ਸਹਿਯੋਗ ਲਈ ਧੰਨਵਾਦ ਕੀਤਾ |

ਪਿਛਲੀ ਖ਼ਬਰ ਅੰਤਰਰਾਸ਼ਟਰੀ ਦਿਵਿਆਂਗ ਅਧਿਕਾਰ ਦਿਹਾੜੇ 'ਤੇ ਦਿਵਿਆਂਗਾਂ ਦੇ ਵਿਚਾਰ... <br/> ਅਗਲੀ ਖ਼ਬਰ ਗੁਰੂ ਨਾਨਕ ਸੇਵਾ ਸੁਸਾਇਟੀ ਵਲੋਂ ਗ਼ਰੀਬ ਪਰਿਵਾਰ ਦੀ 11000 ਰੁਪਏ ਮਾਇਕ ਸਹਾਇਤਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।