ਅੱਡਾ ਸਰਾਂ, 2 ਦਸੰਬਰ (ਹਰਜਿੰਦਰ ਸਿੰਘ ਮਸੀਤੀ)-ਪ੍ਰਬੰਧਕ ਕਮੇਟੀ ਪਬਲਿਕ ਖ਼ਾਲਸਾ ਕਾਲਜ ਫ਼ਾਰ ਵਿਮੈਨ ਕੰਧਾਲਾ ਜੱਟਾਂ ਅਧੀਨ ਚੱਲਦੇ ਵਿੱਦਿਅਕ ਅਦਾਰੇ ਕਾਲਜ ਆਫ਼ ਨਰਸਿੰਗ ਅੱਡਾ ਸਰਾਂ ਵਿਖੇ ਵਰਲਡ ਏਡਜ਼ ਦਿਵਸ ਮਨਾਇਆ ਗਿਆ | ਪਿ੍ੰਸੀਪਲ ਲਵਦੀਪ ਕੌਰ ਬੜੈਚ ਦੀ ਅਗਵਾਈ ਵਿਚ ਮਨਾਏ ਗਏ ਇਸ ਦਿਵਸ ਦੌਰਾਨ ਕਾਲਜ ਦੀਆਂ ਸਮੂਹ ਵਿਦਿਆਰਥਣਾਂ ਨੇ ਭਾਗ ਲਿਆ | ਇਸ ਮੌਕੇ ਵਿਦਿਆਰਥੀਆਂ ਵਿਚ ਕਰਵਾਏ ਗਏ ਮੁਕਾਬਲਿਆਂ ਦੌਰਾਨ ਰੀਆ, ਕੋਮਲ, ਕਮਲਜੀਤ ਕੌਰ ਤੇ ਦਮਨ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ | ਮਹਿਕਪ੍ਰੀਤ ਕੌਰ, ਜੈਸਿਕਾ, ਜਸਮੀਤ ਤੇ ਮਨਦੀਪ ਕੌਰ ਨੇ ਦੂਸਰਾ ਸਥਾਨ ਜਦ ਕਿ ਤਾਨੀਆ, ਵੰਦਨਾ, ਮਹਿਕ, ਪਲਕਪ੍ਰੀਤ ਕੌਰ ਤੇ ਪ੍ਰਭਨੀਤ ਕੌਰ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ | ਇਸ ਮੌਕੇ ਹੋਏ ਪੋਸਟਰ ਮੇਕਿੰਗ ਮੁਕਾਬਲੇ ਵਿਚ ਭਵਪ੍ਰੀਤ, ਸਿਮਰਨਜੀਤ ਨੇ ਪਹਿਲਾ, ਸਿਮਰਨ ਤੇ ਅਮਨ ਨੇ ਦੂਸਰਾ ਜਦਕਿ ਹਰਸਿਮਰਨ ਤੇ ਹਰਪ੍ਰੀਤ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ | ਇਸ ਮੌਕੇ ਰੰਗੋਲੀ ਦੇ ਮੁਕਾਬਲੇ ਵਿਚ ਅਮਨ , ਜਸ਼ਨ ਤੇ ਤਨਵੀਰ ਨੇ ਪੁਜ਼ੀਸ਼ਨਾਂ ਹਾਸਲ ਕੀਤੀਆਂ | ਪੁਜ਼ੀਸ਼ਨਾਂ ਹਾਸਲ ਕਰਨ ਵਾਲੀਆਂ ਇਨ੍ਹਾਂ ਵਿਦਿਆਰਥਣਾਂ ਨੂੰ ਸਨਮਾਨਿਤ ਕਰਦਿਆਂ ਕਮੇਟੀ ਸਕੱਤਰ ਬਿਕਰਮਜੀਤ ਸਿੰਘ ਲਾਲੀ, ਕੈਸ਼ੀਅਰ ਹਰਭਜਨ ਸਿੰਘ ਢਿੱਲੋਂ ਨੇ ਕਿਹਾ ਕਿ ਭਾਵੇਂ ਏਡਜ਼ ਇੱਕ ਲਾ ਇਲਾਜ ਬਿਮਾਰੀ ਹੈ ਪਰ ਸੁਚੇਤ ਰਹਿ ਕੇ ਇਸ ਤੋਂ ਬਚਿਆ ਜਾ ਸਕਦਾ ਹੈ ਤੇ ਇਸ ਬਿਮਾਰੀ ਬਾਰੇ ਲੋਕਾਂ ਨੂੰ ਜਾਗਰੂਕ ਕਰਨਾ ਸਮੇਂ ਦੀ ਮੁੱਖ ਲੋੜ ਹੈ | ਇਸ ਮੌਕੇ ਵਾਈਸ ਪਿ੍ੰਸੀਪਲ ਲਵਦੀਪ ਕੌਰ ਤਲਵਾੜ, ਮੈਡਮ ਰਮਨਦੀਪ ਕੌਰ ਢਿੱਲੋਂ, ਹਰਪ੍ਰੀਤ ਕੌਰ, ਮਨਦੀਪ ਕੌਰ, ਹਰਸ਼ਾ, ਜਸਪ੍ਰੀਤ ਕੌਰ, ਕਮਲਪ੍ਰੀਤ ਕੌਰ, ਅਰੁਣਾ ਸ਼ਰਮਾ, ਹਰਮਨਪ੍ਰੀਤ ਕੌਰ, ਅਮਨਦੀਪ, ਧਨਵੰਤ ਕੌਰ, ਹਰਿ ਸਿਮਰਨ ਕੌਰ, ਜਯਾ, ਨਵਿਤਾ ਸ਼ਰਮਾ ਆਦਿ ਮੌਜੂਦ ਸਨ |