29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-12-2025

ਸਿਨਰਜੀ-5 ਤਹਿਤ ਕਰਵਾਏ ਮੁਕਾਬਲਿਆਂ 'ਚ ਚੌਧਰੀ ਬਲਬੀਰ ਸਿੰਘ ਪਬਲਿਕ ਸਕੂਲ ਦੇ ਵਿਦਿਆਰਥੀਆਂ ਵਲੋਂ ਸ਼ਾਨਦਾਰ ਪ੍ਰਦਰਸ਼ਨ

ਅਜੀਤ ਡੈਸਕ 03-12-2025
ਹੁਸ਼ਿਆਰਪੁਰ, 2 ਦਸੰਬਰ (ਬਲਜਿੰਦਰਪਾਲ ਸਿੰਘ)-ਰਿਆਤ ਬਾਹਰਾ ਪ੍ਰੋਫੈਸ਼ਨਲ ਯੂਨੀਵਰਸਿਟੀ ਹੁਸ਼ਿਆਰਪੁਰ ਵਿਖੇ ਸਿਨਰਜੀ-5 ਤਹਿਤ ਕਰਵਾਏ ਮੁਕਾਬਲਿਆਂ 'ਚ ਚੌਧਰੀ ਬਲਬੀਰ ਸਿੰਘ ਪਬਲਿਕ ਸਕੂਲ ਹੁਸ਼ਿਆਰਪੁਰ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ | ਵਿਦਿਆਰਥੀਆਂ ਨੇ ਚੈਸ, ਕੁਇਜ਼, ਯੋਗਾ, ਪੁਸ਼ਅੱਪ, ਲੈਮਨ ਦੌੜ, ਮਿਊਜ਼ੀਕਲ ਚੇਅਰ, ਸੈਕ ਦੌੜ, ਸਲੋਗਨ ਰਾਈਟਿੰਗ ਅਤੇ ਕਾਊਾਸਿਲੰਗ ਸੈਸ਼ਨ ਦੌਰਾਨ ਸਕੂਲ ਦੇ 25 ਵਿਦਿਆਰਥੀਆਂ ਨੇ ਪਹਿਲਾ ਸਥਾਨ, 13 ਵਿਦਿਆਰਥੀਆਂ ਨੇ ਦੂਸਰਾ ਅਤੇ 22 ਵਿਦਿਆਰਥੀਆਂ ਨੇ ਤੀਸਰਾ ਸਥਾਨ ਅਤੇ ਭੰਗੜੇ 'ਚ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਇਸ ਮੌਕੇ ਪਿ੍ੰ: ਆਸਾਪੁਰ ਸਿੰਘ ਬੇਦੀ ਨੇ ਜੇਤੂਆਂ ਅਤੇ ਸਮੂਹ ਹਿੱਸਾ ਲੈਣ ਵਾਲੇ ਸਕੂਲ ਦੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ | ਇਸ ਪ੍ਰਾਪਤੀ 'ਤੇ ਡੀ.ਏ.ਵੀ. ਕਾਲਜ ਮੈਨੇਜਿੰਗ ਕਮੇਟੀ ਦੇ ਪ੍ਰਧਾਨ ਡਾ: ਅਨੂਪ ਕੁਮਾਰ, ਸਕੂਲ ਦੇ ਮੈਨੇਜਰ ਡਾ: ਅਰਵਿੰਦਰ ਕੁਮਾਰ, ਸਕੱਤਰ ਆਰ.ਐਮ. ਭੱਲਾ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ |
ਪਿਛਲੀ ਖ਼ਬਰ ਅਧਿਆਪਕ ਉਤਸ਼ਵ ਮੁਕਾਬਲਿਆਂ ਵਿਚ ਭਾਗੜਾਂ ਸਕੂਲ ਦੀ ਝੰਡੀ <br/> ਅਗਲੀ ਖ਼ਬਰ ਸਿਹਤ ਵਿਭਾਗ ਨੇ ਸਕੂਲ 'ਚ ਵਿਸ਼ਵ ਏਡਜ਼ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।