29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-12-2025

ਡੀ. ਏ. ਵੀ. ਕਾਲਜ 'ਚ ਵਿਸ਼ਵ ਏਡਜ਼ ਦਿਵਸ ਮਨਾਇਆ <br/>

ਅਜੀਤ ਡੈਸਕ 03-12-2025
ਗੜ੍ਹਸ਼ੰਕਰ, 2 ਦਸੰਬਰ (ਧਾਲੀਵਾਲ)-ਡੀ.ਏ.ਵੀ. ਕਾਲਜ ਫ਼ਾਰ ਗਰਲਜ਼ ਗੜ੍ਹਸ਼ੰਕਰ ਵਿਖੇ ਪਿ੍ੰਸੀਪਲ ਡਾ. ਕੰਵਲ ਇੰਦਰ ਕੌਰ ਦੀ ਅਗਵਾਈ ਹੇਠ ਰੈੱਡ ਰੀਬਨ ਕਲੱਬ ਦੇ ਇੰਚਾਰਜ ਪ੍ਰੋਫੈਸਰ ਕਾਮਨਾ ਦੇ ਸਹਿਯੋਗ ਨਾਲ ਵਿਸ਼ਵ ਏਡਜ਼ ਦਿਵਸ ਮਨਾਇਆ ਗਿਆ | ਇਸ ਮੌਕੇ ਸੈਮੀਨਾਰ, ਪੋਸਟਰ ਮੇਕਿੰਗ ਅਤੇ ਭਾਸ਼ਣ ਕਰਵਾਉਣ, ਸਹੁੰ ਚੁਕਾਉਣ ਅਤੇ ਨੁੱਕੜ ਨਾਟਕ ਪੇਸ਼ ਕਰਕੇ ਏਡਜ਼ ਪ੍ਰਤੀ ਜਾਗਰੂਕਤਾ ਫੈਲਾਈ ਗਈ | ਨੁੱਕੜ ਨਾਟਕ ਵਿਚ ਏਡਜ਼ ਨਾਲ ਜੁੜੀਆਂ ਗ਼ਲਤ ਫ਼ਹਿਮੀਆਂ ਨੂੰ ਦੂਰ ਕਰਨ, ਰੋਕਥਾਮ ਅਤੇ ਸਮੇਂ-ਸਮੇਂ 'ਤੇ ਜਾਂਚ ਦੀ ਲੋੜ 'ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ | ਰੈੱਡ ਰਿਬਨ ਇੰਚਾਰਜ ਪ੍ਰੋ. ਕਾਮਨਾ ਨੇ ਵਿਚਾਰ ਪੇਸ਼ ਕਰਦੇ ਹੋਏ ਏਡਜ਼ ਤੋਂ ਬਚਾਓ ਸਬੰਧੀ ਜਾਗਰੂਕ ਕੀਤਾ ਤੇ ਏਡਜ਼ ਦੇ ਮਹੱਤਵਪੂਰਨ ਪਹਿਲੂਆਂ 'ਤੇ ਚਾਨਣਾ ਪਾਇਆ | ਪਿ੍ੰਸੀਪਲ ਡਾ. ਕੰਵਲ ਇੰਦਰ ਕੌਰ ਨੇ ਕਿਹਾ ਕਿ ਸਾਡਾ ਸਾਰਿਆਂ ਦਾ ਫ਼ਰਜ਼ ਬਣਦਾ ਹੈ ਕਿ ਦਿਵਸ ਨੂੰ ਮਨਾਉਣ ਦੇ ਮੰਤਵ ਤੋਂ ਸੇਧ ਲਈਏ |

ਪਿਛਲੀ ਖ਼ਬਰ ਪਿ੍ੰ. ਰੁਪਿੰਦਰਜੋਤ ਸਿੰਘ ਨੂੰ ਸਦਮਾ, ਭੈਣ ਦਾ ਦਿਹਾਂਤ <br/> ਅਗਲੀ ਖ਼ਬਰ ਅਧਿਆਪਕ ਉਤਸ਼ਵ ਮੁਕਾਬਲਿਆਂ ਵਿਚ ਭਾਗੜਾਂ ਸਕੂਲ ਦੀ ਝੰਡੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।