ਹਾਜੀਪੁਰ, 2 ਦਸੰਬਰ (ਜੋਗਿੰਦਰ ਸਿੰਘ)- ਬਾਬਾ ਸ੍ਰੀ ਚੰਦ ਐਜੂਕੇਸ਼ਨਲ ਐਂਡ ਵੈੱਲਫੇਅਰ ਟਰੱਸਟ ਮੁਕੇਰੀਆਂ ਦੁਆਰਾ ਚਲਾਏ ਜਾ ਰਹੇ ਪਿੰਡ ਪਨਖੂਹ ਵਿਚ ਸਥਿਤ ਕੋਹਿਨੂਰ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਡਾਂਸ ਮੁਕਾਬਲੇ ਵਿਚ ਹਿੱਸਾ ਲੈ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਬੀ.ਬੀ.ਐਮ.ਬੀ ਸਟਾਫ਼ ਕਲੱਬ (ਤਲਵਾੜਾ) ਵਲੋਂ ਕਰਵਾਏ ਗਏ 28ਵੇਂ ਸਾਲਾਨਾ ਸਭਿਆਚਾਰਕ ਮੁਕਾਬਲੇ ਦੌਰਾਨ ਕੋਹਿਨੂਰ ਇੰਟਰਨੈਸ਼ਨਲ ਸਕੂਲ ਜਮਾਤ ਪੰਜਵੀਂ ਦੇ ਵਿਦਿਆਰਥੀ ਜਸਨੂਰ ਨੇ ਸਬ-ਜੂਨੀਅਰ ਸੋਲੋ ਡਾਂਸ ਮੁਕਾਬਲੇ ਵਿਚ ਦੂਜਾ ਸਥਾਨ ਪ੍ਰਾਪਤ ਕੀਤਾ, ਜਿਸ ਵਿਚ ਹੋਰ ਸਕੂਲਾਂ ਦੇ ਵਿਦਿਆਰਥੀ ਵੀ ਸ਼ਾਮਿਲ ਸਨ | ਇਸੇ ਤਹਿਤ ਹਰਕੀਰਤ ਸਿੰਘ, ਹਰਸ਼ਮੀਤ ਅਤੇ ਸਹਿਜ ਨੇ ਵੀ ਚੌਥਾ ਸਥਾਨ ਪ੍ਰਾਪਤ ਕੀਤਾ, ਜਿਸ ਨਾਲ ਉਨ੍ਹਾਂ ਨੇ ਮਾਪਿਆਂ ਅਤੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਇਸ ਮੌਕੇ ਪਿ੍ੰਸੀਪਲ ਲੋਕੇਸ਼ ਵਿਮਲ ਸ਼ੁਕਲਾ ਨੇ ਕਿਹਾ ਕਿ ਸਾਨੂੰ ਵਿਦਿਆਰਥੀਆਂ ਦੀ ਇਸ ਪ੍ਰਾਪਤੀ 'ਤੇ ਬਹੁਤ ਮਾਣ ਹੈ ਅਤੇ ਉਨ੍ਹਾਂ ਵਿਦਿਆਰਥੀਆਂ ਨੂੰ ਆਉਣ ਵਾਲੇ ਸਮੇਂ ਵਿਚ ਪੜ੍ਹਾਈ ਦੇ ਨਾਲ-ਨਾਲ ਹੋਰਨਾਂ ਪ੍ਰਤੀਯੋਗਤਾਵਾਂ ਵਿਚ ਵੀ ਸ਼ਾਨਦਾਰ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕੀਤਾ |