29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-12-2025

ਜਥੇਦਾਰ ਰਵਿੰਦਰ ਸਿੰਘ ਚੱਕ ਦੇ ਗ੍ਰਹਿ ਵਿਖੇ ਸ਼ੋ੍ਰਮਣੀ ਅਕਾਲੀ ਦਲ ਬਾਦਲ ਦੇ ਆਗੂਆਂ ਦੀ ਚੋਣਾਂ ਸੰਬੰਧੀ ਹੋਈ ਮੀਟਿੰਗ

ਅਜੀਤ ਡੈਸਕ 03-12-2025
ਮੁਕੇਰੀਆਂ, 2 ਦਸੰਬਰ (ਰਾਮਗੜ੍ਹੀਆ)- ਸ਼੍ਰੋਮਣੀ ਅਕਾਲੀ ਦਲ ਬਾਦਲ ਮੁਕੇਰੀਆਂ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਸਾਰੀਆਂ ਸੀਟਾਂ ਉੱਪਰ ਚੋਣ ਲੜੇਗਾ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸਰਦਾਰ ਰਵਿੰਦਰ ਸਿੰਘ ਚੱਕ ਦੇ ਗ੍ਰਹਿ ਵਿਖੇ ਵਿਧਾਨ ਸਭਾ ਹਲਕਾ ਮੁਕੇਰੀਆਂ ਦੇ ਨਵ-ਨਿਯੁਕਤ ਅਹੁਦੇਦਾਰਾਂ ਨੇ ਅਹਿਮ ਮੀਟਿੰਗ ਦੌਰਾਨ ਕੀਤਾ | ਉਨ੍ਹਾਂ ਕਿਹਾ ਪੰਜਾਬ ਦੇ ਲੋਕ ਸਰਕਾਰ ਦੇ ਝੂਠੇ ਵਾਅਦਿਆਂ ਅਤੇ ਨੀਤੀਆਂ ਤੋਂ ਦੁਖੀ ਹੋ ਚੁੱਕੇ ਹਨ | ਉਨ੍ਹਾਂ ਕਿਹਾ ਪੰਜਾਬ ਦੇ ਲੋਕ ਅੱਜ ਆਪਣੇ-ਆਪ ਨੂੰ ਠਗਿਆ ਹੋਇਆ ਅਤੇ ਲੁੱਟਿਆ ਹੋਇਆ ਮਹਿਸੂਸ ਕਰ ਰਹੇ ਹਨ ਜਿਸ ਦਾ ਨਤੀਜਾ ਉਹ ਇਨ੍ਹਾਂ ਵੋਟਾਂ ਵਿਚ ਦੇਣਗੇ | ਬੁਲਾਰਿਆਂ ਨੇ ਕਿਹਾ ਕਿ ਪੰਜਾਬ, ਪੰਜਾਬੀਅਤ ਦੀ ਗੱਲ ਕਰਨ ਵਾਲੀ ਇੱਕੋ-ਇੱਕ ਪਾਰਟੀ ਸ਼੍ਰੋਮਣੀ ਅਕਾਲੀ ਦਲ ਬਾਦਲ ਹੀ ਹੈ ਜਿਸ ਕਰਕੇ ਅੱਜ ਇਕ ਵਾਰ ਫਿਰ ਤੋਂ ਲੋਕ ਬਾਦਲ ਸਾਹਿਬ ਦੀਆਂ ਨੀਤੀਆਂ ਨੂੰ ਯਾਦ ਕਰ ਰਹੇ ਹਨ | ਇਸ ਮੌਕੇ ਬਿਕਰਮ ਸਿੰਘ ਅੱਲਾ ਬਖ਼ਸ਼, ਜਥੇਦਾਰ ਕਿਰਪਾਲ ਸਿੰਘ ਗੇਰਾ, ਈਸ਼ਰ ਸਿੰਘ ਮੰਝਪੁਰ, ਜਸਵਿੰਦਰ ਸਿੰਘ ਬਿੱਟੂ, ਆਸ਼ਾ ਸਿੰਘ ਕੌਲੀਆ, ਸੌਦਾਗਰ ਸਿੰਘ ਚਨੌਰ, ਲਖਵਿੰਦਰ ਸਿੰਘ ਟਿੰਮੀ, ਰੌਸ਼ਨ ਖ਼ਾਨ, ਬੀਬੀ ਬਲਵਿੰਦਰ ਕੌਰ ਖ਼ਾਲਸਾ, ਜਗਤਾਰ ਸਿੰਘ ਪੋਤਾ, ਡਾਕਟਰ ਸੰਤੋਖ ਸਿੰਘ ਮੰਜਪੁਰ, ਮਾਸਟਰ ਅਤਰ ਸਿੰਘ ਮੰਜਪੁਰ, ਅਮਨਦੀਪ ਸਿੰਘ, ਸਵਰਨ ਸਿੰਘ ਚੱਕ, ਮਾਸਟਰ ਜਸਵੀਰ ਸਿੰਘ, ਮਾਨ ਸਿੰਘ, ਅਮਰਜੀਤ ਸਿੰਘ ਨੌਸ਼ਹਿਰਾ, ਸੁਖਵਿੰਦਰ ਸਿੰਘ ਬਿਸ਼ਨਪੁਰ, ਰਿੰਕੂ ਮਹਿੰਦੀਪੁਰ, ਜੁਗਪਾਲ ਸਿੰਘ ਹੈਪੀ, ਬਲਵੀਰ ਸਿੰਘ ਬਿਸ਼ਨਪੁਰ, ਸਤਨਾਮ ਸਿੰਘ ਫੌਜਾ, ਡਾਕਟਰ ਬਹਾਦਰ ਸਿੰਘ ਮਾਨਸਰ, ਗੁਰਜਿੰਦਰ ਸਿੰਘ ਚੱਕ, ਭੁਪਿੰਦਰ ਸਿੰਘ ਟੋਨੀ, ਡਾਕਟਰ ਕੁਲਦੀਪ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਕੌਂਸਲਰ ਸੰਦੀਪ ਸਿੰਘ 'ਆਪ' ਵਲੋਂ ਹਲਕਾ ਪੱਛਮੀ ਦੇ ਯੂਥ ਵਿੰਗ ਦੇ ਇੰਚਾਰਜ ਨਿਯੁਕਤ ਅਗਲੀ ਖ਼ਬਰ ਕੋਹਿਨੂਰ ਇੰਟਰਨੈਸ਼ਨਲ ਸਕੂਲ ਵਲੋਂ ਸੱਭਿਆਚਾਰਕ ਡਾਂਸ ਮੁਕਾਬਲੇ ਵਿਚ ਵਧੀਆ ਪ੍ਰਦਰਸ਼ਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।