21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਜਹਾਨਖੇਲਾਂ ਜ਼ੋਨ ਤੋਂ ਅਕਾਲੀ ਉਮੀਦਵਾਰ ਇਕਬਾਲ ਸਿੰਘ ਨੇ ਨਾਮਜ਼ਦਗੀ ਪੱਤਰ ਦਾਖਲ ਕਰਵਾਏ <br/>

ਅਜੀਤ ਡੈਸਕ 04-12-2025
ਹੁਸ਼ਿਆਰਪੁਰ, 3 ਦਸੰਬਰ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਪ੍ਰੀਸ਼ਦ ਦੀ ਚੋਣ ਨੂੰ ਲੈ ਕੇ ਅਕਾਲੀ ਦਲ ਵਲੋਂ ਜਹਾਨਖੇਲਾਂ ਜ਼ੋਨ ਤੋਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਉਮੀਦਵਾਰ ਇਕਬਾਲ ਸਿੰਘ ਗੋਪੀ ਵਲੋਂ ਦਾਖਲ ਕੀਤੇ ਗਏ ਨਾਮਜ਼ਦਗੀ ਪੱਤਰ ਸਮੇਂ ਸਮੂਹ ਜ਼ਿਲ੍ਹਾ ਅਹੁਦੇਦਾਰਾਂ ਨੇ ਇੱਕਜੁੱਟਤਾ ਦਾ ਪ੍ਰਗਟਾਵਾ ਕੀਤਾ | ਇਸ ਮੌਕੇ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ (ਸ਼ਹਿਰੀ) ਜਤਿੰਦਰ ਸਿੰਘ ਲਾਲੀ ਬਾਜਵਾ, ਸੰਜੀਵ ਤਲਵਾੜ, ਐਡਵੋਕੇਟ ਸ਼ਮਸ਼ੇਰ ਸਿੰਘ ਭਾਰਦਵਾਜ, ਐੱਸ.ਓ.ਆਈ. ਦੇ ਦੋਆਬਾ ਜ਼ੋਨ ਦੇ ਪ੍ਰਧਾਨ ਸੁਖਜਿੰਦਰ ਸਿੰਘ ਅÏਜਲਾ, ਰਣਧੀਰ ਸਿੰਘ ਭਾਰਜ, ਜਗਤਾਰ ਸਿੰਘ, ਜਪਿੰਦਰ ਅਟਵਾਲ, ਕੁਲਦੀਪ ਸਿੰਘ ਬੱਬੂ ਬਜਵਾੜਾ ਆਦਿ ਆਗੂ ਮੌਜੂਦ ਰਹੇ | ਇਸ ਮੌਕੇ ਲਾਲੀ ਬਾਜਵਾ ਨੇ ਕਿਹਾ ਕਿ ਅਕਾਲੀ ਦਲ ਪੂਰੀ ਤਾਕਤ ਤੇ ਇੱਕਜੁੱਟਤਾ ਨਾਲ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੀ ਹੋਣ ਜਾ ਰਹੀ ਚੋਣ ਨੂੰ ਲੜੇਗਾ | ਉਨ੍ਹਾਂ ਕਿਹਾ ਕਿ ਸੂਬਾ ਵਾਸੀ ਜਾਣ ਚੁੱਕੇ ਹਨ ਕਿ ਪੰਜਾਬ ਦਾ ਭਲਾ ਅਕਾਲੀ ਦਲ ਤੋਂ ਇਲਾਵਾ ਹੋਰ ਕੋਈ ਸਿਆਸੀ ਜਮਾਤ ਨਹੀਂ ਕਰ ਸਕਦੀ | ਇਸ ਮੌਕੇ ਸੰਜੀਵ ਤਲਵਾੜ ਅਤੇ ਸੁਖਜਿੰਦਰ ਸਿੰਘ ਅÏਜਲਾ ਨੇ ਕਿਹਾ ਕਿ ਸੂਬੇ ਦੀ 'ਆਪ' ਸਰਕਾਰ ਤੋਂ ਲੋਕਾਂ ਦਾ ਵਿਸ਼ਵਾਸ ਖ਼ਤਮ ਹੋ ਚੁੱਕਾ ਹੈ ਅਤੇ ਇਨ੍ਹਾਂ ਚੋਣਾਂ 'ਚ ਅਕਾਲੀ ਦਲ ਦੇ ਉਮੀਦਵਾਰਾਂ ਦੀ ਜਿੱਤ ਯਕੀਨੀ ਹੈ |

ਪਿਛਲੀ ਖ਼ਬਰ ਬਾਬਾ ਫੁੱਲਣ ਪੀਰ ਦੀ ਜਗ੍ਹਾ ਵਿਖੇ ਹੋਈ ਚੋਰੀ <br/> ਅਗਲੀ ਖ਼ਬਰ ਦੇਸੀ ਸ਼ਰਾਬ ਸਮੇਤ ਇਕ ਵਿਅਕਤੀ ਕਾਬੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।