21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਬਾਬਾ ਫੁੱਲਣ ਪੀਰ ਦੀ ਜਗ੍ਹਾ ਵਿਖੇ ਹੋਈ ਚੋਰੀ <br/>

ਅਜੀਤ ਡੈਸਕ 04-12-2025

ਭੰਗਾਲਾ, 3 ਦਸੰਬਰ (ਬਲਵਿੰਦਰਜੀਤ ਸਿੰਘ ਸੈਣੀ)- ਉਪ ਮੰਡਲ ਮੁਕੇਰੀਆਂ ਅਧੀਨ ਪੈਂਦੇ ਪਿੰਡ ਲਾਡਪੁਰ ਵਿਖੇ ਬਾਬਾ ਫੁੱਲਣ ਪੀਰ ਵਿਖੇ ਚੋਰਾਂ ਵਲੋਂ ਬੀਤੀ ਰਾਤ ਚੋਰੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਮੌਕੇ ਜਾਣਕਾਰੀ ਦਿੰਦਿਆਂ ਸੇਵਾਦਾਰ ਦਿਲਬਾਗ ਸਿੰਘ, ਕਾਬਲ ਸਿੰਘ, ਬਲਦੇਵ ਸਿੰਘ, ਸਰਵਨ ਸਿੰਘ ਤੇ ਹੋਰ ਪਿੰਡ ਵਾਸੀਆਂ ਨੇ ਦੱਸਿਆ ਕਿ ਹਰ ਰੋਜ਼ ਦੀ ਤਰ੍ਹਾਂ ਸ਼ਾਮ ਨੂੰ ਅਸੀਂ ਬਾਬਾ ਫੁੱਲਣ ਪੀਰ ਦੀ ਸਾਫ਼ ਸਫ਼ਾਈ ਕਰਕੇ ਘਰਾਂ ਨੂੰ ਚਲੇ ਗਏ ਸੀ ਜਦੋਂ ਅਸੀਂ ਅੱਜ ਸਵੇਰੇ ਆਏ ਤਾਂ ਦੇਖਿਆ ਕਿ ਮੇਨ ਦਰਵਾਜ਼ਾ ਟੁੱਟਿਆ ਹੋਇਆ ਸੀ ਅਤੇ ਗੋਲਕ ਕਿਸੇ ਅਣਪਛਾਤੇ ਵਿਅਕਤੀ ਵੱਲੋਂ ਲੋਹੇ ਦੀ ਰਾਡ ਨਾਲ ਤੋੜ ਕੇ ਵਿਚੋਂ ਪੈਸੇ ਚੋਰੀ ਕਰ ਲਏ ਗਏ ਸਨ | ਉਨ੍ਹਾਂ ਦੱਸਿਆ ਕਿ ਇਹ ਚੋਰੀ ਕਰਦੀਆਂ ਦੀ ਸੀ ਸੀ ਟੀ ਵੀ ਕੈਮਰੇ ਵਿਚ ਰਿਕਾਰਡ ਹੋ ਚੁੱਕੀ ਹੈ | ਉਨ੍ਹਾਂ ਨੂੰ ਦੱਸਿਆ ਕਿ ਚੋਰਾਂ ਵਲੋਂ ਪੀਰ ਬਾਬੇ ਦੇ ਪਹਿਲਾਂ ਵੀ ਕਈ ਵਾਰ ਚੋਰੀਆਂ ਹੋ ਚੁੱਕੀਆਂ ਹਨ | ਉਨ੍ਹਾਂ ਦੱਸਿਆ ਕਿ ਹਲਕੇ ਅੰਦਰ ਪਿੰਡ ਮਹਿਤਾਬਪੁਰ, ਪੁਰਾਣਾ ਭੰਗਾਲਾ, ਮਿਆਣੀ ਮਿਲਾਹਾ ਅਤੇ ਕਈ ਹੋਰ ਪਿੰਡਾਂ ਵਿਚ ਪਿਛਲੇ ਦਿਨਾਂ ਤੋਂ ਕਈ ਚੋਰੀਆਂ ਹੋਈਆਂ ਹਨ ਪਰ ਪੁਲਿਸ ਪ੍ਰਸ਼ਾਸਨ ਵਲੋਂ ਕਿਸੇ ਚੋਰ ਨੂੰ ਕਾਬੂ ਨਹੀਂ ਕੀਤਾ ਗਿਆ | ਇਸ ਮੌਕੇ ਉਨ੍ਹਾਂ ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਨੂੰ ਅਪੀਲ ਕੀਤੀ ਕਿ ਪੁਲਿਸ ਦੀ ਗਸ਼ਤ ਵਧਾਈ ਜਾਵੇ ਤਾਂ ਜੋ ਕਿਸੇ ਦਾ ਕੋਈ ਨੁਕਸਾਨ ਨਾ ਹੋ ਸਕੇ |

ਪਿਛਲੀ ਖ਼ਬਰ ਪਿੰਡ ਮਹਿਤਾਬਪੁਰ ਵਾਸੀਆਂ ਪ੍ਰਵਾਸੀ ਚੋਰ ਕੀਤੇ ਪੁਲਿਸ ਦੇ ਹਵਾਲੇ <br/> ਅਗਲੀ ਖ਼ਬਰ ਜਹਾਨਖੇਲਾਂ ਜ਼ੋਨ ਤੋਂ ਅਕਾਲੀ ਉਮੀਦਵਾਰ ਇਕਬਾਲ ਸਿੰਘ ਨੇ ਨਾਮਜ਼ਦਗੀ ਪੱਤਰ ਦਾਖਲ ਕਰਵਾਏ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।