21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਪਿੰਡ ਮਹਿਤਾਬਪੁਰ ਵਾਸੀਆਂ ਪ੍ਰਵਾਸੀ ਚੋਰ ਕੀਤੇ ਪੁਲਿਸ ਦੇ ਹਵਾਲੇ <br/>

ਅਜੀਤ ਡੈਸਕ 04-12-2025
ਭੰਗਾਲਾ, 3 ਦਸੰਬਰ (ਬਲਵਿੰਦਰਜੀਤ ਸਿੰਘ ਸੈਣੀ)- ਉਪ ਮੰਡਲ ਮੁਕੇਰੀਆਂ ਅਧੀਨ ਪੈਂਦੇ ਪਿੰਡ ਮਹਿਤਾਬਪੁਰ 423 ਵਿਖੇ ਪ੍ਰਵਾਸੀਆਂ ਵੱਲੋਂ ਘਰ ਵਿਚ ਵੜ ਕੇ ਚੋਰੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਮੌਕੇ ਜਾਣਕਾਰੀ ਦਿੰਦਿਆਂ ਰਿਸਾਲਦਾਰ ਦਰਸ਼ਨ ਸਿੰਘ ਪੁੱਤਰ ਬੰਤ ਸਿੰਘ ਨੇ ਦੱਸਿਆ ਕਿ ਮੇਰੇ ਵੱਡੇ ਭਰਾ ਇੰਸਪੈਕਟਰ ਦਿਲਾਵਰ ਸਿੰਘ ਦੇ ਘਰ ਵਿਚ ਪ੍ਰਵਾਸੀ ਆਪਣੀ ਜਗਾੜੂ ਰੇਹੜੀ 'ਤੇ ਆਏ ਅਤੇ ਉਨ੍ਹਾਂ ਵਿਚੋਂ ਇੱਕ ਛੋਟਾ ਬੱਚਾ ਕੰਧ ਟੱਪ ਕੇ ਘਰ ਦੇ ਅੰਦਰ ਦਾਖਲ ਹੋ ਗਿਆ ਜਿਸ ਤੋਂ ਬਾਅਦ ਉਸ ਦੇ ਪਿੱਛੇ ਹੀ ਉਸ ਦੇ ਨਾਲ ਆਏ ਇੱਕ ਵਿਅਕਤੀ ਨੇ ਵੀ ਕੰਧ ਟੱਪ ਕੇ ਘਰ ਦਾ ਘਰੇਲੂ ਸਮਾਨ ਚੋਰੀ ਕਰਕੇ ਵਾਪਸ ਜਾਣ ਲੱਗੇ ਤਾਂ ਮੌਕੇ 'ਤੇ ਹੀ ਗੁਰਨਾਮ ਸਿੰਘ ਅਤੇ ਸਰਪੰਚ ਮਨਜਿੰਦਰ ਸਿੰਘ ਵੱਲੋਂ ਚੋਰਾਂ ਨੂੰ ਫੜ ਲਿਆ ਗਿਆ | ਉਨ੍ਹਾਂ ਇਹ ਚੋਰ ਪੁਲਿਸ ਚੌਂਕੀ ਭੰਗਾਲਾ ਦੇ ਮੁਲਾਜ਼ਮਾਂ ਨੂੰ ਬੁਲਾ ਕੇ ਫੜਾ ਦਿੱਤੇ | ਉਨ੍ਹਾਂ ਦੱਸਿਆ ਕਿ ਪੁਲਿਸ ਚੌਂਕੀ ਦੇ ਮੁਲਾਜ਼ਮਾਂ ਵਲੋਂ ਇਹ ਚੋਰ ਉਸੇ ਦਿਨ ਹੀ ਸ਼ਾਮ ਨੂੰ ਛੱਡ ਦਿੱਤੇ ਗਏ | ਇਸ ਮੌਕੇ ਦਰਸ਼ਨ ਸਿੰਘ ਅਤੇ ਹੋਰ ਪਿੰਡ ਵਾਸੀਆਂ ਨੇ ਰੋਸ ਵਜੋਂ ਕਿਹਾ ਕਿ ਪੁਲਿਸ ਚੌਂਕੀ ਦੇ ਮੁਲਾਜ਼ਮ ਆਪਣਾ ਕੰਮ ਸਹੀ ਤਰੀਕੇ ਦੇ ਨਾਲ ਨਹੀਂ ਕਰ ਰਹੇ ਤਾਂ ਹੀ ਹਰ ਰੋਜ਼ ਕੋਈ ਨਾ ਕੋਈ ਚੋਰੀ ਦੀ ਘਟਨਾ ਸਾਹਮਣੇ ਆ ਰਹੀ ਹੈ | ਇਸ ਮੌਕੇ ਉਨ੍ਹਾਂ ਪੰਜਾਬ ਸਰਕਾਰ ਅਤੇ ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਪੁਲਿਸ ਦੇ ਮੁਲਾਜ਼ਮਾਂ ਵੱਲ ਧਿਆਨ ਦਿੱਤਾ ਜਾਵੇ ਤਾਂ ਜੋ ਰੋਜ਼ ਹੋ ਰਹੀਆਂ ਚੋਰੀਆਂ ਦੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ | ਇਸ ਸਬੰਧੀ ਜਦੋਂ ਪੁਲਿਸ ਚੌਂਕੀ ਇੰਚਾਰਜ ਭੰਗਾਲਾ ਏ. ਐਸ. ਆਈ. ਦਿਲਦਾਰ ਸਿੰਘ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਇੱਕ ਤਾਂ ਛੋਟਾ ਬੱਚਾ ਸੀ ਅਤੇ ਦੂਸਰਾ ਘਰ ਵਾਲਿਆਂ ਨੇ ਕੋਈ ਕਾਰਵਾਈ ਨਹੀਂ ਕਰਵਾਈ ਜਿਸ ਕਾਰਨ ਇਨ੍ਹਾਂ ਨੂੰ ਛੱਡਣਾ ਪਿਆ |

ਪਿਛਲੀ ਖ਼ਬਰ ਗਹਿਣੇ ਤੇ ਨਕਦੀ ਚੋਰੀ ਅਗਲੀ ਖ਼ਬਰ ਬਾਬਾ ਫੁੱਲਣ ਪੀਰ ਦੀ ਜਗ੍ਹਾ ਵਿਖੇ ਹੋਈ ਚੋਰੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।