21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਮੰਗਾਂ ਨੂੰ ਲੈ ਕੇ ਐਨ.ਐਚ.ਐਮ ਮੁਲਾਜ਼ਮਾਂ ਦਾ ਸਿਵਲ ਸਰਜਨ ਦਫ਼ਤਰ ਵਿਖੇ ਧਰਨਾ ਜਾਰੀ <br/>

ਅਜੀਤ ਡੈਸਕ 04-12-2025

ਹੁਸ਼ਿਆਰਪੁਰ, 3 ਦਸੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਐਨ.ਐਚ.ਐਮ.ਇੰਪਲਾਈਜ਼ ਯੂਨੀਅਨ ਪੰਜਾਬ ਵੱਲੋਂ ਉਲੀਕੇ ਰੋਸ ਪ੍ਰੋਗਰਾਮ ਤਹਿਤ ਸਿਹਤ ਵਿਭਾਗ 'ਚ ਕੰਮ ਕਰਦੇ ਨੈਸ਼ਨਲ ਹੈਲਥ ਮਿਸ਼ਨ ਦੇ ਕਰਮਚਾਰੀਆਂ ਨੇ ਮੰਗਾਂ ਨੂੰ ਲੈ ਕੇ ਸਿਵਲ ਸਰਜਨ ਦਫ਼ਤਰ ਦੇ ਬਾਹਰ ਵਿਸ਼ਾਲ ਧਰਨਾ ਜਾਰੀ ਹੈ | ਧਰਨੇ ਦੌਰਾਨ ਸਰਕਾਰ ਦੇ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ | ਇਸ ਦੌਰਾਨ ਸੰਬੋਧਨ ਕਰਦੇ ਹੋਏ ਯੂਨੀਅਨ ਦੇ ਆਗੂ ਤਰੁਣਜੀਤ ਕੁਮਾਰ, ਅਨੀਤਾ ਤੇ ਹੋਰਨਾਂ ਆਗੂਆਂ ਨੇ ਕਿਹਾ ਕਿ ਮੁਲਾਜ਼ਮਾਂ ਦੀਆਂ ਦੋ ਮਹੀਨੇ ਦੀਆਂ ਤਨਖ਼ਾਹਾਂ ਰੁਕੀਆਂ ਹੋਈਆਂ ਹਨ ਨੂੰ ਤੁਰੰਤ ਜਾਰੀ ਕਰਵਾਉਣ 'ਤੇ ਪੰਜਾਬ ਸਰਕਾਰ ਨੂੰ ਕੁੰਭਕਰਨੀ ਨੀਂਦ ਚੋਂ ਜਗਾਉਣ ਲਈ ਸਮੁੱਚੇ ਪੰਜਾਬ 'ਚ ਸਮੂਹ ਐਨ ਐਚ ਐਮ ਮੁਲਾਜ਼ਮਾਂ ਨੂੰ ਹੜਤਾਲ ਕਰਨ ਲਈ ਮਜਬੂਰ ਹੋਣਾ ਪੈ ਰਿਹਾ ਹੈ ਪਰੰਤੂ ਵਿਭਾਗ ਅਤੇ ਸਰਕਾਰ ਦੇ ਕੰਨਾ 'ਤੇ ਜੂੰ ਤੱਕ ਨਹੀਂ ਰੇਂਗ ਰਹੀ | ਉਨ੍ਹਾਂ ਕਿਹਾ ਕਿ ਵਿਭਾਗ ਅਤੇ ਸਰਕਾਰ ਦੇ ਇਸ ਰਵੱਈਏ ਕਾਰਨ ਸਮੂਹ ਮੁਲਾਜ਼ਮ ਮਾਨਸਿਕ ਤਣਾਓ 'ਚੋਂ ਲੰਘ ਰਹੇ ਹਨ | ਸੱਤਾਂ 'ਚ ਆਉਣ ਤੋਂ ਪਹਿਲਾਂ ਵੱਡੇ-ਵੱਡੇ ਵਾਅਦੇ ਕਰਨ ਵਾਲੀ 'ਆਪ' ਸਰਕਾਰ ਆਪਣੇ ਵਾਅਦਿਆਂ ਤੋਂ ਭੱਜ ਰਹੀ ਹੈ | ਉਨ੍ਹਾਂ ਦੱਸਿਆ ਕਿ ਯੂਨੀਅਨ ਵੱਲੋਂ ਕੀਤੇ ਗਏ ਫ਼ੈਸਲੇ ਦੇ ਅਨੁਸਾਰ ਸਰਕਾਰ ਦੇ ਨਾ ਪੱਖੀ ਰਵਈਏ ਦੇ ਚੱਲਦਿਆਂ ਨੈਸ਼ਨਲ ਹੈਲਥ ਮਿਸ਼ਨ ਦੇ ਮੁਲਾਜ਼ਮਾਂ ਵੱਲੋਂ ਮਾਸ ਲੀਵ ਲੈ ਕੇ 4 ਦਸੰਬਰ ਨੂੰ ਨੈਸ਼ਨਲ ਹੈਲਥ ਮਿਸ਼ਨ ਪੰਜਾਬ ਦੇ ਮੁੱਖ ਦਫ਼ਤਰ ਚੰਡੀਗੜ੍ਹ ਵਿਖੇ ਰੋਸ ਪ੍ਰਦਰਸ਼ਨ ਕਰਕੇ ਦਫਤਰ ਦਾ ਘਿਰਾਓ ਕੀਤਾ ਜਾਵੇਗਾ, ਜਿਸ ਵਿਚ ਪੰਜਾਬ ਭਰ ਦੇ ਮੁਲਾਜ਼ਮ ਪਹੁੰਚ ਕੇ ਆਪਣੀਆਂ ਮੰਗਾਂ ਨੂੰ ੂ ਲੈ ਕੇ ਸਰਕਾਰ ਦੇ ਕੰਨਾਂ ਤੱਕ ਆਵਾਜ਼ ਪਹੁੰਚਾਉਣਗੇ |

ਪਿਛਲੀ ਖ਼ਬਰ ਇੰਗਲੈਂਡ ਭੇਜਣ ਦਾ ਝਾਂਸਾ ਦੇ ਕੇ ਠੱਗੀ ਕਰਨ ਵਾਲੇ ਪਿਤਾ-ਪੁੱਤਰ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਹਲਕਾ ਦਸੂਹਾ ਦੇ 4 ਜ਼ਿਲ੍ਹਾ ਪ੍ਰੀਸ਼ਦ ਜ਼ੋਨਾਂ ਲਈ ਵਿਧਾਇਕ ਘੁੰਮਣ ਦੀ ਅਗਵਾਈ 'ਚ ਉਮੀਦਵਾਰਾਂ ਨੇ ਕਾਗ਼ਜ਼ ਦਾਖਲ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।