ਟਾਂਡਾ ਉੜਮੁੜ, 3 ਦਸੰਬਰ (ਕੁਲਬੀਰ ਸਿੰਘ ਗੁਰਾਇਆ)- ਪਿੰਡ ਜਹੂਰਾ ਨਾਲ ਸੰਬੰਧਿਤ ਇਕ ਨੌਜਵਾਨ ਨੂੰ ਵਿਦੇਸ਼ ਇੰਗਲੈਂਡ ਭੇਜਣ ਦਾ ਝਾਂਸਾ ਦੇ ਕੇ 1.60 ਲੱਖ ਰੁਪਏ ਦੀ ਠੱਗੀ ਮਾਰਨ ਵਾਲੇ ਚੰਡੀਗੜ੍ਹ ਨਿਵਾਸੀ ਪਿਤਾ-ਪੁੱਤਰ ਖ਼ਿਲਾਫ਼ ਟਾਂਡਾ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ | ਪੁਲਿਸ ਨੇ ਇਹ ਮਾਮਲਾ ਠੱਗੀ ਦਾ ਸ਼ਿਕਾਰ ਹੋਏ ਜਰਨੈਲ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਪਿੰਡ ਜਹੂਰਾ ਵਲੋਂ ਜ਼ਿਲ੍ਹਾ ਪੁਲਿਸ ਮੁਖੀ ਨੂੰ ਦਿੱਤੀ ਗਈ ਦਰਖਾਸਤ ਦੌਰਾਨ ਕੀਤੀ ਗਈ ਜਾਂਚ ਉਪਰੰਤ ਕੀਤਾ ਹੈ | ਪੁਲਿਸ ਨੂੰ ਦਿੱਤੀ ਗਈ ਸ਼ਿਕਾਇਤ ਵਿਚ ਜਰਨੈਲ ਸਿੰਘ ਨੇ ਦੱਸਿਆ ਕਿ ਮੁਲਜ਼ਮ ਪ੍ਰਸ਼ਾਂਤ ਸੇਠੀ ਅਤੇ ਉਸ ਦੇ ਪੁੱਤਰ ਸਤਿੰਦਰ ਸੇਠੀ ਵਾਸੀ ਲੈਦਰ ਟੱਚ ਓਵਰਸੀਜ਼ ਸੈਕਟਰ ਨੰਬਰ 35 ਚੰਡੀਗੜ੍ਹ ਨੇ ਉਸ ਨਾਲ ਵਿਦੇਸ਼ ਇੰਗਲੈਂਡ ਦਾ ਇੰਗਲੈਂਡ ਭੇਜਣ ਦਾ ਝਾਂਸਾ ਦੇ ਕੇ 1.60 ਲੱਖ ਰੁਪਏ ਦੀ ਠੱਗੀ ਮਾਰੀ ਹੈ | ਇਸ ਸਬੰਧੀ ਟਾਂਡਾ ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |