20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਨਰਸਿੰਗ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ <br/>

ਅਜੀਤ ਡੈਸਕ 04-12-2025
ਅੱਡਾ ਸਰਾਂ,3 ਦਸੰਬਰ (ਹਰਜਿੰਦਰ ਸਿੰਘ ਮਸੀਤੀ)-ਪ੍ਰਬੰਧਕ ਕਮੇਟੀ ਪਬਲਿਕ ਖ਼ਾਲਸਾ ਕਾਲਜ ਫ਼ਾਰ ਵੁਮੈਨ ਕੰਧਾਲਾ ਜੱਟਾਂ ਅਧੀਨ ਚੱਲਦੇ ਵਿੱਦਿਅਕ ਅਦਾਰੇ ਕਾਲਜ ਆਫ਼ ਨਰਸਿੰਗ ਅੱਡਾ ਸਰਾਂ ਦਾ ਬੀ.ਐਸ.ਸੀ ਸਮੈਸਟਰ ਤੀਸਰੇ ਨਤੀਜਾ ਸ਼ਾਨਦਾਰ ਰਿਹਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿ੍ੰਸੀਪਲ ਲਵਦੀਪ ਕੌਰ ਵੜੈਚ ਤੇ ਵਾਈਸ ਪਿ੍ੰਸੀਪਲ ਲਵਦੀਪ ਕੌਰ ਤਲਵਾੜ ਨੇ ਦੱਸਿਆ ਕਿ ਨਤੀਜੇ ਦੌਰਾਨ ਪ੍ਰਤਿਭਾ ਨੇ 75 ਫ਼ੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ, ਹਰਸਿਮਰਨ ਕੌਰ, ਸਿਮਰਨਦੀਪ ਕੌਰ, ਰੀਆ ਤੇ ਮਨੀਸ਼ਾ ਨੇ 70 ਫ਼ੀਸਦੀ ਅੰਕ ਪ੍ਰਾਪਤ ਕਰਕੇ ਸਾਂਝੇ ਤੌਰ ਤੇ ਦੂਸਰਾ ਤੇ ਸੁਮਨਦੀਪ ਕੌਰ ਨੇ 69 ਫ਼ੀਸਦੀ ਅੰਕ ਪ੍ਰਾਪਤ ਕਰਕੇ ਤੀਸਰਾ ਸਥਾਨ ਪ੍ਰਾਪਤ ਕੀਤਾ | ਇਸ ਸ਼ਾਨਦਾਰ ਨਤੀਜੇ ਲਈ ਕਮੇਟੀ ਪ੍ਰਧਾਨ ਪਰਮਿੰਦਰ ਸਿੰਘ, ਸਕੱਤਰ ਬਿਕਰਮਜੀਤ ਸਿੰਘ ਲਾਲੀ, ਜਥੇਦਾਰ ਅਵਤਾਰ ਸਿੰਘ, ਅਵਤਾਰ ਸਿੰਘ ਬੀਰਮਪੁਰ, ਹਰਭਜਨ ਸਿੰਘ ਢਿੱਲੋਂ,ਗੁਰਮੇਲ ਸਿੰਘ ਸੀਕਰੀ, ਗੁਰਕਮਲ ਸਿੰਘ ਸੋਢੀ, ਸਤਨਾਮ ਸਿੰਘ ਢਿੱਲੋਂ, ਬਲਵੀਰ ਸਿੰਘ ਢੱਟ ,ਡਾ: ਕੁਲਦੀਪ ਸਿੰਘ ਘੋੜੇਵਾਹਾ, ਮਨਜੀਤ ਸਿੰਘ ਧਾਲੀਵਾਲ, ਰਕੇਸ਼ ਵੋਹਰਾ,ਦਵਿੰਦਰ ਕੌਸ਼ਲ, ਮਨਜੀਤ ਸਿੰਘ ਕੰਧਾਲਾ ਜੱਟਾਂ ਅਤੇ ਹੋਰ ਅਹੁਦੇਦਾਰਾਂ ਤੇ ਮੈਂਬਰਾਂ ਨੇ ਵਿਦਿਆਰਥਣਾਂ ਤੇ ਮਿਹਨਤੀ ਸਟਾਫ਼ ਨੂੰ ਵਧਾਈ ਦਿੱਤੀ |

ਪਿਛਲੀ ਖ਼ਬਰ ਪੀਕ ਗਰੋਵ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਵਲੋਂ ਵਿੱਦਿਅਕ ਤੇ ਸੱਭਿਆਚਾਰਕ ਦੌਰਾ <br/> ਅਗਲੀ ਖ਼ਬਰ ਬਲਾਕ ਬੁੱਲ੍ਹੋਵਾਲ ਦੇ ਟੀਚਰ ਫੈੱਸਟ-2025 ਦੇ ਜੇਤੂ ਅਧਿਆਪਕਾਂ ਨੂੰ ਕੀਤਾ ਸਨਮਾਨਿਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।