20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਠੇਕੇਦਾਰ ਨੇ ਗਲੀਆਂ ਤੇ ਨਾਲੀਆਂ ਦੀ ਉਸਾਰੀ ਦਾ ਕੰਮ ਛੱਡਿਆ ਅਧੂਰਾ

ਅਜੀਤ ਡੈਸਕ 04-12-2025
ਮੁਕੇਰੀਆਂ, 3 ਦਸੰਬਰ (ਰਾਮਗੜ੍ਹੀਆ)- ਵਾਰਡ 11 ਅਤੇ ਵਾਰਡ 13 ਦੇ ਕੌਂਸਲਰਾਂ ਪੂਨਮ ਰੱਤੂ ਅਤੇ ਰਮਨ ਰਾਣੀ ਨੇ ਨਗਰ ਕੌਂਸਲ ਮੁਕੇਰੀਆਂ ਦੇ ਕਾਰਜਕਾਰੀ ਅਧਿਕਾਰੀ ਤੇ ਨਗਰ ਕੌਂਸਲ ਪ੍ਰਧਾਨ ਵਿਨੋਦ ਕੁਮਾਰ ਨੂੰ ਠੇਕੇਦਾਰ ਵੱਲੋਂ ਉਨ੍ਹਾਂ ਦੇ ਵਾਰਡਾਂ ਵਿਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਅੱਧ ਵਿਚਕਾਰ ਛੱਡਣ ਸਬੰਧੀ ਲਿਖਤੀ ਸ਼ਿਕਾਇਤ ਦਰਜ ਕਰਵਾਈ ਹੈ | ਵਾਰਡ 11 ਦੀ ਕੌਂਸਲਰ ਪੂਨਮ ਰੱਤੂ ਅਤੇ ਵਾਰਡ 13 ਦੀ ਕੌਂਸਲਰ ਰਮਨ ਰਾਣੀ ਨੇ ਦੱਸਿਆ ਕਿ ਉਨ੍ਹਾਂ ਦੇ ਵਾਰਡਾਂ ਵਿਚ ਵੱਖ-ਵੱਖ ਥਾਵਾਂ 'ਤੇ ਗਲੀਆਂ ਅਤੇ ਨਾਲੀਆਂ ਦੀ ਪੱਕੀ ਕਰਨ ਲਈ ਟੈਂਡਰ ਜਾਰੀ ਕੀਤੇ ਗਏ ਸਨ | ਇਹ ਕੰਮ ਜਿਸ ਠੇਕੇਦਾਰ ਨੂੰ ਦਿੱਤਾ ਗਿਆ ਸੀ, ਉਸ ਠੇਕੇਦਾਰ ਨੇ ਦੋਵਾਂ ਵਾਰਡਾਂ ਵਿਚ ਸ਼ੁਰੂ ਕੀਤਾ ਕੰਮ ਅਧੂਰਾ ਛੱਡ ਦਿੱਤਾ ਹੈ | ਉਨ੍ਹਾਂ ਨਗਰ ਕੌਂਸਲ ਪ੍ਰਬੰਧਨ ਤੋਂ ਮੰਗ ਕੀਤੀ ਹੈ ਕਿ ਜੇਕਰ ਸਬੰਧਿਤ ਠੇਕੇਦਾਰ ਕੰਮ ਪੂਰਾ ਨਹੀਂ ਕਰਦਾ ਹੈ ਤਾਂ ਉਸ ਕੰਮ ਦੀ ਅਦਾਇਗੀ ਦਾ ਬਿੱਲ ਰੋਕਿਆ ਜਾਵੇ |
ਪਿਛਲੀ ਖ਼ਬਰ ਵੈੱਲਫੇਅਰ ਸੁਸਾਇਟੀ ਨੇ ਹਰਿਆਣਾ ਕਾਲਜ 'ਚ ਸੰਵਿਧਾਨ ਦਿਵਸ ਮਨਾਇਆ <br/> ਅਗਲੀ ਖ਼ਬਰ ਅੰਤਰਰਾਸ਼ਟਰੀ ਦਿਵਿਆਂਗ ਦਿਵਸ ਮੌਕੇ ਦਿਵਿਆਂਗ ਸੰਸਥਾ ਦੇ ਪ੍ਰਧਾਨ ਸ਼ਰਮਾ ਨੇ ਕੀਤਾ ਖ਼ੂਨਦਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।