20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਸੰਤ ਬਾਬਾ ਸੁੱਚਾ ਸਿੰਘ ਦੀ ਯਾਦ 'ਚ ਧਾਰਮਿਕ ਸਮਾਗਮ 5 ਨੂੰ <br/>

ਅਜੀਤ ਡੈਸਕ 04-12-2025
ਕੋਟਫ਼ਤੂਹੀ, 3 ਦਸੰਬਰ (ਅਟਵਾਲ)- ਪਿੰਡ ਰਾਮਪੁਰ ਅਟਾਰੀ ਦੇ ਗੁਰਦੁਆਰਾ ਨਵੀਂ ਨਿਰਮਲ ਕੁਟੀਆ ਵਿਖੇ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਸੰਤ ਬਾਬਾ ਹਰੀ ਸਿੰਘ ਨੈਕੀ ਵਾਲਿਆਂ ਤੋਂ ਵਰਸਾਏ ਬ੍ਰਹਮਲੀਨ ਸੰਤ ਬਾਬਾ ਸੁੱਚਾ ਸਿੰਘ ਨੈਕੀ ਵਾਲਿਆਂ ਦੀ 10ਵੀਂ ਬਰਸੀ ਮੌਕੇ ਧਾਰਮਿਕ ਸਮਾਗਮ ਡੇਰੇ ਦੇ ਮੁੱਖ ਸੇਵਾਦਾਰ ਸੰਤ ਬਾਬਾ ਜੋਗਿੰਦਰ ਸਿੰਘ ਨੈਕੀ ਵਾਲਿਆਂ ਦੀ ਸਰਪ੍ਰਸਤੀ ਹੇਠ 5 ਦਸੰਬਰ ਨੂੰ ਕਰਵਾਏ ਜਾ ਰਹੇ ਹਨ | ਸੇਵਾਦਾਰ ਭਾਈ ਹਰਜਿੰਦਰ ਸਿੰਘ ਨੇ ਦੱਸਿਆ ਕਿ 3 ਦਸੰਬਰ ਨੂੰ ਅਖੰਡ ਪਾਠ ਆਰੰਭ ਹੋਣਗੇ ਜਿਨ੍ਹਾਂ ਦੇ ਭੋਗ 5 ਦਸੰਬਰ ਨੂੰ ਪਾਏ ਜਾਣਗੇ | ਉਪਰੰਤ ਧਾਰਮਿਕ ਸਮਾਗਮ ਵਿੱਚ ਸੰਤ ਬਾਬਾ ਪ੍ਰੀਤਮ ਸਿੰਘ ਡੁੰਮੇਲੀ, ਭਾਈ ਗ਼ਰਜ਼ਾਂ ਸਿੰਘ ਚੰਡੀਗੜ੍ਹ, ਸ਼੍ਰੀ ਗੁਰੂ ਗ੍ਰੰਥ ਸਾਹਿਬ ਸਟੱਡੀ ਸਰਕਲ ਵਿਦਿਆਰਥੀ ਪੰਜੌੜਾ, ਹਰੀ ਦਰਬਾਰ ਸੰਗੀਤ ਵਿਦਿਆਲਾ ਅਟਾਰੀ ਦੇ ਵਿਦਿਆਰਥੀ ਸੰਗਤਾਂ ਨੂੰ ਗੁਰਬਾਣੀ ਨਾਲ ਨਿਹਾਲ ਕਰਨਗੇ |

ਪਿਛਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੀਆਂ ਚੋਣਾਂ ਦੇ ਮੱਦੇਨਜ਼ਰ ਚੋਣ ਅਮਲੇ ਦੀ ਪਹਿਲੀ ਚੋਣ ਰਿਹਰਸਲ ਕਰਵਾਈ ਅਗਲੀ ਖ਼ਬਰ ਗੁਰੂ ਨਾਨਕ ਸੇਵਾ ਸੁਸਾਇਟੀ ਵਲੋਂ ਗਰੀਬ ਪਰਿਵਾਰ ਦੀ 11000 ਰੁਪਏ ਮਾਇਕ ਸਹਾਇਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।