ਹੁਸ਼ਿਆਰਪੁਰ, 3 ਦਸੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਨਿਊ ਸ਼ਾਂਤੀ ਨਗਰ 'ਚ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਵਲੋਂ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਗਿਆ | ਇਸ ਮੌਕੇ ਵਿਧਾਇਕ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਵਿਕਾਸ ਨੀਤੀਆਂ ਦਾ ਮੁੱਖ ਮਕਸਦ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਵਿਚ ਮੁੱਢਲੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨਾ ਹੈ, ਤਾਂ ਜੋ ਹਰ ਨਾਗਰਿਕ ਨੂੰ ਆਧੁਨਿਕ ਸਹੂਲਤਾਂ ਉਪਲੱਬਧ ਹੋ ਸਕਣ | ਵਿਧਾਇਕ ਨੇ ਇਲਾਕਾ ਵਾਸੀਆਂ ਦੀਆਂ ਮੰਗਾਂ ਅਤੇ ਲੋੜਾਂ ਨੂੰ ਤਰਜੀਹ ਦਿੰਦੇ ਹੋਏ ਮੁੱਖ ਕਾਰਜਾਂ ਦੀ ਸ਼ੁਰੂਆਤ ਕੀਤੀ | ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰੋਜੈਕਟਾਂ ਦਾ ਮਕਸਦ ਖੇਤਰ ਵਿਚ ਸਫ਼ਾਈ, ਸੁਰੱਖਿਆ, ਵਾਤਾਵਰਨ ਸੰਭਾਲ ਅਤੇ ਆਵਾਜਾਈ ਸਹੂਲਤਾਂ ਨੂੰ ਬਿਹਤਰ ਬਣਾਉਣਾ ਹੈ | ਇਸ ਮੌਕੇ ਵਿਧਾਇਕ ਨੇ ਸਬੰਧਿਤ ਅਧਿਕਾਰੀਆਂ ਅਤੇ ਠੇਕੇਦਾਰਾਂ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਕਿ ਕੰਮ ਗੁਣਵੱਤਾ ਮਾਪਦੰਡਾਂ ਅਨੁਸਾਰ ਨਿਰਧਾਰਿਤ ਸਮੇਂ-ਸੀਮਾ ਵਿਚ ਪੂਰੇ ਕੀਤੇ ਜਾਣ | ਇਸ ਮੌਕੇ ਸਤਪਾਲ ਫੌਜੀ, ਜਗਦੀਸ਼, ਪ੍ਰਕਾਸ਼ ਚੰਦ, ਚੌਧਰੀ ਬੱਗੂ, ਚਾਂਦ ਮੁਹੰਮਦ, ਰਣਜੀਤ ਭੋਲੂ, ਹਰਜੀਤ ਸੈਣੀ, ਪ੍ਰੀਤਮ ਚੰਦ, ਬੌਬੀ, ਰਾਜ ਰਾਣੀ, ਰੋਹਿਤ, ਕਮਲ, ਬੱਬੂ, ਬੰਟੀ ਬਿੰਦਰ ਵੀ ਮੌਜੂਦ ਸਨ |