ਹੁਸ਼ਿਆਰਪੁਰ, 4 ਦਸੰਬਰ (ਹਰਪ੍ਰੀਤ ਕੌਰ)-ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ, ਜ਼ਿਲ੍ਹਾ ਪ੍ਰਧਾਨ ਅਤੇ ਪੀ.ਡਬਲਯੂ.ਡੀ ਫੀਲਡ ਅਤੇ ਵਰਕਸ਼ਾਪ ਵਰਕਰਜ਼ ਯੂਨੀਅਨ ਦੇ ਸੂਬਾ ਪ੍ਰਧਾਨ ਮੱਖਣ ਸਿੰਘ ਵਾਹਿਦਪੁਰੀ ਦੇ ਪਿਤਾ ਸੋਹਣ ਲਾਲ ਦੀ ਪਿਛਲੇ ਦਿਨੀ ਹੋਈ ਅਚਾਨਕ ਮੌਤ 'ਤੇ ਜੱਥੇਬੰਦੀਆਂ ਵਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ | ਪ.ਸ.ਸ.ਫ. ਦੇ ਸੂਬਾ ਆਗੂ ਸਤੀਸ਼ ਰਾਣਾ, ਤੀਰਥ ਸਿੰਘ ਬਾਸੀ, ਗੁਰਦੀਪ ਸਿੰਘ ਬਾਜਵਾ, ਕਰਮਜੀਤ ਬੀਹਲਾ, ਸੁਖਵਿੰਦਰ ਚਾਹਲ, ਹਰਮਨਪ੍ਰੀਤ ਕੌਰ ਗਿੱਲ, ਇੰਦਰਜੀਤ ਵਿਰਦੀ ਨੇ ਕਿਹਾ ਕਿ ਸੋਹਣ ਸਿੰਘ ਦੀ ਮੌਤ ਕਾਰਨ ਪਰਿਵਾਰ ਅਤੇ ਸਮਾਜ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ ਅਤੇ ਜੱਥੇਬੰਦੀ ਵਲੋਂ ਉਨ੍ਹਾਂ ਦੀ ਆਤਮਿਕ ਸ਼ਾਂਤੀ ਦੀ ਕਾਮਨਾ ਕੀਤੀ ਜਾ ਰਹੀ ਹੈ | ਇਸ ਮੌਕੇ ਉਪਰੋਕਤ ਆਗੂਆਂ ਤੋਂ ਇਲਾਵਾ ਕਿਸ਼ੋਰ ਚੰਦ ਗਾਜ, ਅਨਿਲ ਕੁਮਾਰ, ਫੁੰਮਣ ਸਿੰਘ ਕਾਠਗੜ੍ਹ, ਬਲਜਿੰਦਰ ਸਿੰਘ, ਜਸਵਿੰਦਰ ਸੋਜਾ, ਜਤਿੰਦਰ ਕੁਮਾਰ, ਗੁਰਬਿੰਦਰ ਸਿੰਘ, ਕਰਮ ਸਿੰਘ, ਸੁਖਦੇਵ ਜਾਜਾ, ਸਰਬਜੀਤ ਪੱਟੀ, ਜਸਵੀਰ ਤਲਵਾੜਾ, ਕਰਮਾਪੁਰੀ, ਮਨੋਹਰ ਲਾਲ ਸ਼ਰਮਾ, ਅਮਰੀਕ ਸਿੰਘ, ਮਾਲਵਿੰਦਰ ਸਿੰਘ, ਰਾਮ ਲੁਭਾਇਆ ਦਵੇਦੀ, ਗੁਰਪ੍ਰੀਤ ਸਿੰਘ ਹੀਰ, ਬੋਬਿੰਦਰ ਸਿੰਘ, ਜਗਤਾਰ ਸਿੰਘ ਆਦਿ ਹਾਜਰ ਸਨ |