ਹੁਸ਼ਿਆਰਪੁਰ, 4 ਦਸੰਬਰ (ਬਲਜਿੰਦਰਪਾਲ ਸਿੰਘ)-ਸਤਯੁੱਗ ਦਰਸ਼ਨ ਸੰਗੀਤ ਕਲਾ ਕੇਂਦਰ ਜਲੰਧਰ ਵਲੋਂ ਕਰਵਾਏ ਸੰਗੀਤ ਗਾਇਨ-ਵਾਦਨ ਤੇ ਨਾਚ ਸਮੇਤ ਹੋਰਨਾਂ ਕਿਰਿਆਵਾਂ 'ਚ ਹਿੱਸਾ ਲੈਂਦਿਆਂ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਹੁਸ਼ਿਆਰਪੁਰ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਤੇ ਆਪਣੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ | ਇਸ ਦੌਰਾਨ ਸਮੂਹਿਕ ਗਾਇਨ 'ਚ ਸਕੂਲ ਨੇ ਪਹਿਲਾ, ਸ਼ਾਸਤਰੀ ਸੰਗੀਤ ਗਾਇਨ 'ਚ ਤੀਸਰਾ ਸਥਾਨ ਅਤੇ ਰੰਗੋਲੀ ਮੁਕਾਬਲੇ 'ਚ ਪਹਿਲਾ ਸਥਾਨ ਹਾਸਲ ਕੀਤਾ | ਵਿਦਿਆਰਥੀਆਂ ਦੀ ਵਧੀਆ ਕਾਰਗੁਜ਼ਾਰੀ ਦੀ ਸ਼ਲਾਘਾ ਕਰਦਿਆਂ ਸਕੂਲ ਦੇ ਮੈਂਬਰ ਇੰਚਾਰਜ ਡਾ: ਕਰਨ ਸਿੰਘ ਚਾਵਲਾ, ਅਵਤਾਰ ਸਿੰਘ ਕਪੂਰ, ਅਭੈ ਸਿੰਘ, ਪਿ੍ੰ: ਪਰਮਜੀਤ ਕੌਰ ਤੇ ਬਲਵੀਰ ਕੌਰ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ | ਉਨ੍ਹਾਂ ਕਿਹਾ ਕਿ ਇਸ ਪ੍ਰਾਪਤੀ ਦਾ ਸਿਹਰਾ ਸਕੂਲ ਦੀ ਸੰਗੀਤ ਅਧਿਆਪਕਾ ਦਿਲਜੀਤ ਕੌਰ, ਹਰਦਿਆਲ ਸਿੰਘ ਤੇ ਡਰਾਇੰਗ ਅਧਿਆਪਕ ਹਰਪ੍ਰੀਤ ਕੌਰ ਸਮੇਤ ਸਮੂਹ ਸਟਾਫ਼ ਨੂੰ ਜਾਂਦਾ ਹੈ |