15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-12-2025

ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰੇਲਵੇ ਰੋਡ ਵਿਖੇ ਸਮਾਗਮ 7 ਤੋਂ

ਅਜੀਤ ਡੈਸਕ 05-12-2025
ਹੁਸ਼ਿਆਰਪੁਰ, 4 ਦਸੰਬਰ (ਬਲਜਿੰਦਰਪਾਲ ਸਿੰਘ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 359ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰੇਲਵੇ ਰੋਡ ਹੁਸ਼ਿਆਰਪੁਰ ਵਿਖੇ 7 ਤੋਂ 31 ਦਸੰਬਰ ਤੱਕ ਗੁਰਮਤਿ ਸਮਾਗਮ ਕਰਵਾਏ ਜਾ ਰਹੇ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਮੀਤ ਪ੍ਰਧਾਨ ਅਵਤਾਰ ਸਿੰਘ ਲਾਈਲ, ਮੀਤ ਪ੍ਰਧਾਨ ਚਰਨਜੀਤ ਸਿੰਘ ਤੇ ਜਨਰਲ ਸਕੱਤਰ ਮਾ: ਉਜਾਗਰ ਸਿੰਘ ਲਾਵੀਆ ਨੇ ਦੱਸਿਆ ਕਿ ਸ਼ੋ੍ਰਮਣੀ ਕਮੇਟੀ ਤੇ ਗੁਰਦੁਆਰਾ ਸਾਹਿਬ ਕਮੇਟੀ ਦੇ ਪ੍ਰਧਾਨ ਸ: ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ਤਹਿਤ ਸੰਗਤਾਂ ਦੇ ਸਹਿਯੋਗ ਨਾਲ ਹੋਣ ਵਾਲੇ ਇਨ੍ਹਾਂ ਸਮਾਗਮ ਤਹਿਤ 7 ਤੋਂ 25 ਦਸੰਬਰ ਤੱਕ ਅੰਮਿ੍ਤ ਵੇਲੇ ਪ੍ਰਭਾਤ ਫੇਰੀਆਂ ਕੱਢੀਆਂ ਜਾਣਗੀਆਂ, ਜਦਕਿ 21 ਤੋਂ 27 ਦਸੰਬਰ ਤੱਕ ਗੁਰਦੁਆਰਾ ਸਾਹਿਬ ਵਿਖੇ 'ਸਫ਼ਰ-ਏ-ਸ਼ਹਾਦਤ' ਰਾਤ ਦੇ ਦੀਵਾਨ ਸਜਾਏ ਜਾਣਗੇ, ਜਿਨ੍ਹਾਂ 'ਚ ਰਾਗੀ-ਢਾਡੀ ਤੇ ਕਵੀਸ਼ਰੀ ਜਥੇ ਸੰਗਤਾਂ ਨੂੰ ਗੁਰਇਤਿਹਾਸ ਤੇ ਕਥਾ-ਕੀਰਤਨ ਰਾਹੀਂ ਨਿਹਾਲ ਕਰਨਗੇ | ਉਨ੍ਹਾਂ ਦੱਸਿਆ ਕਿ 26 ਦਸੰਬਰ ਨੂੰ ਗੁਰਦੁਆਰਾ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ 'ਚ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ, ਜੋ ਘੰਟਾ ਘਰ, ਜਲੰਧਰ ਰੋਡ, ਵਾਲਮੀਕਿ ਚੌਂਕ, ਅਫ਼ਗ਼ਾਨ ਰੋਡ, ਖ਼ਾਨਪੁਰੀ ਗੇਟ, ਸਿਰਾਜ਼ ਹੋਟਲ, ਅੰਬੇਡਕਰ ਚੌਂਕ, ਕਮਾਲਪੁਰ ਚੌਂਕ, ਫਗਵਾੜਾ ਰੋਡ, ਸੁਤੈਹਰੀ ਰੋਡ, ਸੈਸ਼ਨ ਚੌਂਕ ਤੇ ਰੇਲਵੇ ਰੋਡ ਤੋਂ ਹੁੰਦਾ ਹੋਇਆ ਦੇਰ ਸ਼ਾਮ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਵੇਗਾ | ਉਨ੍ਹਾਂ ਦੱਸਿਆ ਕਿ 31 ਦਸੰਬਰ ਨੂੰ ਨਵੇ ਸਾਲ ਦੀ ਆਮਦ 'ਤੇ ਰਾਤ ਦੇ ਧਾਰਮਿਕ ਦੀਵਾਨ ਸਜਾਏ ਜਾਣਗੇ | ਉਨ੍ਹਾਂ ਦੱਸਿਆ ਕਿ ਸਮਾਗਮਾਂ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ |
ਪਿਛਲੀ ਖ਼ਬਰ ਬਿਰਧ ਆਸ਼ਰਮ ਹਰਿਆਣਾ ਤੋਂ ਨਗਰ ਕੀਰਤਨ 7 ਨੂੰ ਅਗਲੀ ਖ਼ਬਰ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਵਲੋਂ ਵੱਖ-ਵੱਖ ਮੁਕਾਬਲਿਆਂ 'ਚ ਸ਼ਾਨਦਾਰ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।