15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-12-2025

ਬਿਰਧ ਆਸ਼ਰਮ ਹਰਿਆਣਾ ਤੋਂ ਨਗਰ ਕੀਰਤਨ 7 ਨੂੰ

ਅਜੀਤ ਡੈਸਕ 05-12-2025
ਹਰਿਆਣਾ, 4 ਦਸੰਬਰ (ਹਰਮੇਲ ਸਿੰਘ ਖੱਖ)-ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਦੇ ਸਬੰਧ ਵਿਚ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ, ਸੰਤ ਬਾਬਾ ਸੁੰਦਰ ਸਿੰਘ ਨੇਤਰਹੀਣ ਬਿਰਧ ਆਸ਼ਰਮ ਹਰਿਆਣਾ ਤੋਂ ਵਿਸ਼ਾਲ ਨਗਰ ਕੀਰਤਨ ਸ਼ਹੀਦ ਬਾਬਾ ਦੀਪ ਸਿੰਘ ਸਭਾ ਹਰਿਆਣਾ, ਸਿੱਖ ਵੈੱਲਫੇਅਰ ਸੁਸਾਇਟੀ ਹੁਸ਼ਿਆਰਪੁਰ, ਜੀ.ਐਨ.ਏ. ਮੇਹਟੀਆਣਾ ਦੇ ਸਹਿਯੋਗ ਸਜਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਤ ਬਾਬਾ ਬਲਵੀਰ ਸਿੰਘ ਖ਼ਾਲਸਾ ਨੇ ਦੱਸਿਆ ਕਿ ਇਸ ਨਗਰ ਕੀਰਤਨ ਦੀ ਆਰੰਭਤਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਹੇਠ ਪੰਜ ਪਿਆਰਿਆਂ ਦੀ ਅਗਵਾਈ ਵਿਚ 7 ਦਸੰਬਰ ਦਿਨ ਐਤਵਾਰ ਸਵੇਰੇ 9 ਵਜੇ ਗੁ: ਬਾਬਾ ਦੀਪ ਸਿੰਘ ਜੀ, ਸੰਤ ਬਾਬਾ ਸੁੰਦਰ ਸਿੰਘ ਜੀ ਨੇਤਰਹੀਣ ਬਿਰਧ ਆਸ਼ਰਮ ਤੋਂ ਹੋਏਗੀ ਜੋ ਗੁਰਦੁਆਰਾ ਬਾਬਾ ਬਘੇਲ ਸਿੰਘ, ਕੋਠੇ ਮੁਕੱਦਮ, ਨੰਗਲ ਕਾਨੰੂਗੋ ਆਦਿ ਪਿੰਡਾਂ ਤੋਂ ਹੁੰਦਾ ਹੋਇਆ ਵਾਪਸ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਵੇਗਾ | ਲੰਗਰ ਦੀ ਸੇਵਾ ਗੁਰਦੁਆਰਾ ਸਿੰਘ ਸਭਾ ਪਿੰਡ ਕੋਟਲਾ ਨੋਧ ਸਿੰਘ ਦੀ ਸੰਗਤ ਵਲੋਂ ਕੀਤੀ ਜਾਵੇਗੀ |
ਪਿਛਲੀ ਖ਼ਬਰ ਅਵਤਾਰ ਸਿੰਘ ਭੁੱਟੋ ਨੇ ਏਸ਼ੀਆ ਬਾਡੀ ਬਿਲਡਿੰਗ ਚੈਂਪੀਅਨਸ਼ਿਪ 'ਚ ਜਿੱਤਿਆ ਸੋਨੇ ਦਾ ਤਗਮਾ ਅਗਲੀ ਖ਼ਬਰ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰੇਲਵੇ ਰੋਡ ਵਿਖੇ ਸਮਾਗਮ 7 ਤੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।