ਹੁਸ਼ਿਆਰਪੁਰ, 4 ਦਸੰਬਰ (ਬਲਜਿੰਦਰਪਾਲ ਸਿੰਘ)-ਸੇਂਟ ਸੋਲਜਰ ਗਰੁੱਪ ਆਫ਼ ਇੰਸਟੀਚਿਊਸ਼ਨ ਦੇ ਵਿਦਿਆਰਥੀਆਂ ਵਲੋਂ ਕੁਸ਼ਟ ਆਸ਼ਰਮ ਦੇ ਬੱਚਿਆਂ ਤੇ ਬਜ਼ੁਰਗਾਂ ਦਾ ਸਹਾਰਾ ਬਣਨ ਦਾ ਸੰਦੇਸ਼ ਦਿੰਦੇ ਹੋਏ 'ਵਿਸ਼ਵ ਦਿਵਿਆਂਗ ਦਿਵਸ' ਮਨਾਇਆ ਗਿਆ | ਇਸ ਮੌਕੇ 'ਤੇ ਪਿ੍ੰਸੀਪਲ ਮੰਗਲਾ ਸ਼ਰਮਾ ਦੀ ਅਗਵਾਈ ਹੇਠ ਸੇਂਟ ਸੋਲਜਰ ਦੇ ਵਿਦਿਆਰਥੀਆਂ ਨੇ ਵਿਕਲਾਂਗਾਂ ਨਾਲ ਸਮਾਂ ਬਿਤਾਇਆ | ਵਿਕਲਾਂਗਾਂ ਨੂੰ ਖਾਣ-ਪੀਣ ਅਤੇ ਜ਼ਰੂਰਤ ਦਾ ਸਾਮਾਨ ਭੇਟ ਕਰਕੇ ਉਨ੍ਹਾਂ ਦੇ ਪ੍ਰਤੀ ਸਨਮਾਨ ਦਾ ਪ੍ਰਗਟਾਵਾ ਕਰਦੇ ਹੋਏ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਜਾਣਿਆ | ਵਾਇਸ ਚੇਅਰਪਰਸਨ ਸੰਗੀਤਾ ਚੋਪੜਾ ਨੇ ਆਪਣੇ ਸੰਦੇਸ਼ 'ਚ ਵਿਕਲਾਂਗ ਲੋਕਾਂ ਦੀ ਚੰਗੀ ਸਿਹਤ ਤੇ ਹੋਰ ਸਹੂਲਤਾਂ ਲਈ ਹਮੇਸ਼ਾ ਉਨ੍ਹਾਂ ਨਾਲ ਖੜ੍ਹੇ ਰਹਿਣ ਦੀ ਵਚਨਬੱਧਤਾ ਪ੍ਰਗਟਾਈ | ਇਸ ਮੌਕੇ ਬੱਚਿਆਂ ਤੇ ਬਜ਼ੁਰਗਾਂ ਨੂੰ ਖਾਣ ਸਮੱਗਰੀ ਤੇ ਜ਼ਰੂਰਤ ਦਾ ਸਾਮਾਨ ਵੀ ਵੰਡਿਆ ਗਿਆ |