ਹੁਸ਼ਿਆਰਪੁਰ, 4 ਦਸੰਬਰ (ਬਲਜਿੰਦਰਪਾਲ ਸਿੰਘ)-ਚੌਧਰੀ ਬਲਬੀਰ ਸਿੰਘ ਪਬਲਿਕ ਸਕੂਲ ਹੁਸ਼ਿਆਰਪੁਰ ਦੇ 8ਵੀਂ ਜਮਾਤ ਦੇ ਵਿਦਿਆਰਥੀ ਆਰੂਸ਼ ਨੇ ਆਲ ਇੰਡੀਆ ਓਪਨ ਕਰਾਟੇ ਚੈਂਪੀਅਨਸ਼ਿਪ 'ਚ ਸੋਨੇ ਦਾ ਤਗਮਾ ਜਿੱਤ ਕੇ ਸਕੂਲ ਅਤੇ ਪੰਜਾਬ ਦਾ ਨਾਂਅ ਰੌਸ਼ਨ ਕੀਤਾ | ਇਸ ਮੌਕੇ ਜੇਤੂ ਵਿਦਿਆਰਥੀ ਨੂੰ ਵਧਾਈ ਦਿੰਦਿਆਂ ਪਿ੍ੰ: ਆਸਾਪੁਰ ਸਿੰਘ ਬੇਦੀ ਨੇ ਦੱਸਿਆ ਕਿ ਇਹ ਚੈਂਪੀਅਨਸ਼ਿਪ ਹਿਸਾਰ (ਹਰਿਆਣਾ) ਵਿਖੇ ਹੋਈ | ਇਸ ਮੌਕੇ ਡੀ.ਏ.ਵੀ. ਕਾਲਜ ਮੈਨੇਜਿੰਗ ਕਮੇਟੀ ਦੇ ਪ੍ਰਧਾਨ ਡਾ: ਅਨੂਪ ਕੁਮਾਰ, ਸਕੂਲ ਦੇ ਮੈਨੇਜਰ ਡਾ: ਅਰਵਿੰਦਰ ਕੁਮਾਰ, ਸਕੱਤਰ ਆਰ.ਐਮ. ਭੱਲਾ ਨੇ ਜੇਤੂ ਵਿਦਿਆਰਥੀ ਨੂੰ ਵਧਾਈ ਦਿੱਤੀ |