15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-12-2025

ਪੰਜਾਬ ਦੇ ਲੋਕ ਮੁੜ ਤੋਂ 2027 'ਚ ਆਮ ਆਦਮੀ ਪਾਰਟੀ ਦੀ ਸਰਕਾਰ ਚਾਹੁੰਦੇ ਹਨ-ਡਾ.ਰਵਜੋਤ

ਅਜੀਤ ਡੈਸਕ 05-12-2025
ਹੁਸ਼ਿਆਰਪੁਰ, 4 ਦਸੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹਾ ਪ੍ਰੀਸ਼ਦ ਹੁਸ਼ਿਆਰਪੁਰ ਦੇ ਜ਼ੋਨ ਖਡਿਆਲਾ ਸੈਣੀਆਂ ਲਈ ਇੰਦਰਜੀਤ ਕੌਰ ਕੌਂਸਲ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਵਜੋਂ ਨਾਮਜ਼ਦਗੀ ਪੇਪਰ ਭਰੇ | ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਦੀ ਹਾਜ਼ਰੀ ਵਿਚ ਰਿਟਰਨਿੰਗ ਅਫ਼ਸਰ ਅਮਰਬੀਰ ਕੌਰ ਭੁੱਲਰ ਵਧੀਕ ਡਿਪਟੀ ਕਮਿਸ਼ਨਰ ਦੇ ਦਫ਼ਤਰ ਵਿਚ ਨਾਮਜ਼ਦਗੀ ਪੱਤਰ ਦਾਖਲ ਕਰਨ ਮੌਕੇ ਉਮੀਦਵਾਰ ਇੰਦਰਜੀਤ ਕੌਰ ਕੌਂਸਲ ਦੇ ਪਤੀ ਹਰਦੇਵ ਸਿੰਘ ਕੌਂਸਲ ਸਟੇਟ ਚੇਅਰਮੈਨ ਸਿਵਲ ਪ੍ਰੋਡਕਸ਼ਨ ਲੀਗਲ ਸਰਵਿਸ ਸੁਸਾਇਟੀ ਇੰਡੀਆ, ਆਮ ਆਦਮੀ ਪਾਰਟੀ ਦੇ ਜਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਪਾਬਲਾ, ਸਰਪੰਚ ਪਰਵਿੰਦਰ ਸਿੰਘ ਸੱਜਣ ਵੀ ਮੌਜੂਦ ਸਨ | ਇਸ ਮੌਕੇ ਆਪਣੇ ਸੰਬੋਧਨ ਵਿਚ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਪੰਜਾਬ ਦੇ ਲੋਕ ਮੁੜ ਤੋਂ 2027 ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਚਾਹੁੰਦੇ ਹਨ ਜਿਸ ਦਾ ਆਗਾਜ਼ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਵਿਚ ਹੋਣ ਜਾ ਰਿਹਾ ਹੈ | ਉਨ੍ਹਾਂ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਵਿਚ ਵੱਡੇ ਬਹੁਮਤ ਨਾਲ ਜਿੱਤ ਹਾਸਿਲ ਕਰੇਗੀ |
ਪਿਛਲੀ ਖ਼ਬਰ ਬਿੰਜੋਂ ਦੇ ਸ਼ਮਸ਼ਾਨਘਾਟ ਲਈ ਗੈਸ ਵਾਲੀ ਭੱਠੀ ਭੇਟ ਅਗਲੀ ਖ਼ਬਰ ਕਰਾਟੇ ਚੈਂਪੀਅਨਸ਼ਿਪ 'ਚ ਆਰੂਸ਼ ਨੇ ਜਿੱਤਿਆ ਸੋਨੇ ਦਾ ਤਗਮਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।