15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-12-2025

ਪ੍ਰੋ. ਮੁਲਤਾਨੀ ਦੀ ਅਗਵਾਈ ਹੇਠ 'ਆਪ' ਉਮੀਦਵਾਰ ਵਲੋਂ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖਲ

ਅਜੀਤ ਡੈਸਕ 05-12-2025
ਮੁਕੇਰੀਆਂ, 4 ਦਸੰਬਰ (ਰਾਮਗੜ੍ਹੀਆ)- ਬਲਾਕ ਸੰਮਤੀ ਮੁਕੇਰੀਆਂ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ ਆਮ ਆਦਮੀ ਪਾਰਟੀ ਮੁਕੇਰੀਆਂ ਦੇ ਉਮੀਦਵਾਰਾਂ ਵਲੋਂ ਪ੍ਰੋਫੈਸਰ ਜੀ.ਐਸ. ਮੁਲਤਾਨੀ ਹਲਕਾ ਇੰਚਾਰਜ ਮੁਕੇਰੀਆਂ ਦੀ ਅਗਵਾਈ ਹੇਠ ਚੋਣ ਰਿਟਰਨਿੰਗ ਦਫ਼ਤਰ ਮੁਕੇਰੀਆਂ ਵਿਖੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ | ਨਾਮਜ਼ਦਗੀ ਪੱਤਰ ਦਾਖਲ ਕਰਨ ਉਪਰੰਤ ਗੱਲਬਾਤ ਕਰਦਿਆਂ ਪ੍ਰੋਫੈਸਰ ਜੀ. ਐਸ ਮੁਲਤਾਨੀ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸਾਰੀਆਂ ਬਲਾਕ ਸੰਮਤੀ ਮੁਕੇਰੀਆਂ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ 'ਤੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜਿੱਤ ਹਾਸਲ ਕਰੇਗੀ | ਉਨ੍ਹਾਂ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਕੀਤੇ ਜਾ ਰਹੇ ਲੋਕ ਭਲਾਈ ਕੰਮਾਂ ਨੂੰ ਲੈ ਕੇ ਲੋਕ ਕਾਫ਼ੀ ਖ਼ੁਸ਼ ਨਜ਼ਰ ਆ ਰਹੇ ਹਨ ਅਤੇ ਉਹ ਇਨ੍ਹਾਂ ਚੋਣਾਂ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਭਾਰੀ ਵੋਟਾਂ ਨਾਲ ਜਿਤਾਉਣਗੇ | ਉਨ੍ਹਾਂ ਦੱਸਿਆ ਕਿ ਆਮ ਆਦਮੀ ਪਾਰਟੀ ਵਲੋਂ ਮੁਕੇਰੀਆਂ ਬਲਾਕ ਦੀਆਂ 17 ਅਤੇ ਹਾਜੀਪੁਰ ਬਲਾਕ ਦੀਆਂ 18 ਬਲਾਕ ਸੰਮਤੀਆਂ ਤੋਂ ਇਲਾਵਾ 4 ਜ਼ਿਲ੍ਹਾ ਪ੍ਰੀਸ਼ਦ ਸੀਟਾਂ 'ਤੇ ਚੋਣਾਂ ਲੜੀਆਂ ਜਾ ਰਹੀਆਂ ਹਨ | ਇਸ ਮੌਕੇ ਉਨ੍ਹਾਂ ਨਾਲ ਚੇਅਰਮੈਨ ਹਰਜੀਤ ਸਿੰਘ ਸਹੋਤਾ, ਮਾਸਟਰ ਸੇਵਾ ਸਿੰਘ, ਯੂਥ ਪ੍ਰਧਾਨ ਵਿੰਨੀ ਰਾਣਾ ਤੇ ਹੋਰ ਹਾਜ਼ਰ ਸਨ |
ਪਿਛਲੀ ਖ਼ਬਰ ਭਾਜਪਾ ਦੇ 8 ਉਮੀਦਵਾਰਾਂ ਨੇ ਜ਼ਿਲ੍ਹਾ ਪ੍ਰੀਸ਼ਦਾਂ ਚੋਣਾਂ ਲਈ ਨਾਮਜ਼ਦਗੀ ਪੱਤਰ ਕੀਤੇ ਦਾਖ਼ਲ ਅਗਲੀ ਖ਼ਬਰ ਬਿੰਜੋਂ ਦੇ ਸ਼ਮਸ਼ਾਨਘਾਟ ਲਈ ਗੈਸ ਵਾਲੀ ਭੱਠੀ ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।