15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-12-2025

ਭਾਜਪਾ ਦੇ 8 ਉਮੀਦਵਾਰਾਂ ਨੇ ਜ਼ਿਲ੍ਹਾ ਪ੍ਰੀਸ਼ਦਾਂ ਚੋਣਾਂ ਲਈ ਨਾਮਜ਼ਦਗੀ ਪੱਤਰ ਕੀਤੇ ਦਾਖ਼ਲ

ਅਜੀਤ ਡੈਸਕ 05-12-2025
ਮੁਕੇਰੀਆਂ, 4 ਦਸੰਬਰ (ਰਾਮਗੜ੍ਹੀਆ)- 14 ਦਸੰਬਰ ਨੂੰ ਹੋਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੇ ਸਬੰਧ ਵਿਚ ਵੀਰਵਾਰ 4 ਦਸੰਬਰ ਨੂੰ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਅਜੈ ਕੌਸ਼ਲ ਸੇਠੂ ਅਤੇ ਵਿਧਾਇਕ ਜੰਗੀ ਲਾਲ ਮਹਾਜਨ ਦੀ ਅਗਵਾਈ ਵਿਚ ਜ਼ਿਲ੍ਹਾ ਪ੍ਰੀਸ਼ਦ ਦੇ 8 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਿਨ੍ਹਾਂ ਵਿਚ ਨੌਸ਼ਹਿਰਾ ਜ਼ੋਨ ਤੋਂ ਸੰਜੋਗਤਾ ਦੇਵੀ, ਹਾਜੀਪੁਰ ਜ਼ੋਨ ਤੋਂ ਮਹਿੰਦਰ ਸਿੰਘ ਅਤੇ ਦਸੂਹਾ ਦੇ ਘੋਗਰਾ ਜ਼ੋਨ ਤੋਂ ਲਖਵੀਰ ਸਿੰਘ, ਅਮਰੋਹ ਜ਼ੋਨ ਤੋਂ ਕੁਲਜੀਤ ਸਿੰਘ, ਸੰਸਾਰਪੁਰ ਜ਼ੋਨ ਤੋਂ ਜੋਤੀ ਬਾਲਾ ਅਤੇ ਟਾਂਡਾ ਦੇ ਜਾਜਾ ਜ਼ੋਨ ਤੋਂ ਮਨਜੀਤ ਕੌਰ ਨੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ | ਇਸ ਦੌਰਾਨ ਗੱਲਬਾਤ ਕਰਦਿਆਂ ਜ਼ਿਲ੍ਹਾ ਪ੍ਰਧਾਨ ਅਜੈ ਕੌਸ਼ਲ ਸੇਠੂ ਅਤੇ ਵਿਧਾਇਕ ਜੰਗੀ ਲਾਲ ਮਹਾਜਨ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਇਕ ਲੋਕ-ਪੱਖੀ ਪਾਰਟੀ ਹੈ ਜਿਸ ਦੇ ਰਾਜ ਵਿਚ ਦੇਸ਼ ਦਾ ਨਾਮ ਪੂਰੀ ਦੁਨੀਆਂ ਵਿਚ ਚਮਕ ਰਿਹਾ ਹੈ | ਉਨ੍ਹਾਂ ਕਿਹਾ ਸਾਰੇ ਭਾਜਪਾ ਉਮੀਦਵਾਰ ਭਾਰੀ ਬਹੁਮਤ ਨਾਲ ਜਿੱਤਣਗੇ | ਇਸ ਮੌਕੇ ਸੁਸ਼ੀਲ ਪਿੰਕੀ ਉਨ੍ਹਾਂ ਦੇ ਨਾਲ ਮੌਜੂਦ ਸਨ |
ਪਿਛਲੀ ਖ਼ਬਰ ਬਲਾਕ ਸੰਮਤੀ ਹਾਜੀਪੁਰ ਦੇ 18 ਜ਼ੋਨਾਂ 'ਚ 61 ਉਮੀਦਵਾਰਾਂ ਨੇ ਭਰੇ ਕਾਗ਼ਜ਼ ਅਗਲੀ ਖ਼ਬਰ ਪ੍ਰੋ. ਮੁਲਤਾਨੀ ਦੀ ਅਗਵਾਈ ਹੇਠ 'ਆਪ' ਉਮੀਦਵਾਰ ਵਲੋਂ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ ਨਾਮਜ਼ਦਗੀ ਪੱਤਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।