15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-12-2025

ਟਾਂਡਾ ਦੇ ਤਿੰਨ ਜ਼ਿਲ੍ਹਾ ਪ੍ਰੀਸ਼ਦ ਜ਼ੋਨਾਂ ਲਈ ਨਾਮਜ਼ਦਗੀ ਪਰਚੇ ਦਾਖਲ

ਅਜੀਤ ਡੈਸਕ 05-12-2025
ਟਾਂਡਾ ਉੜਮੁੜ, 4 ਦਸੰਬਰ (ਦੀਪਕ ਬਹਿਲ)-ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਨੂੰ ਲੈ ਕੇ ਅੱਜ ਨਾਮਜ਼ਦਗੀ ਦੇ ਆਖ਼ਰੀ ਦਿਨ ਤੱਕ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ ਬਲਾਕ ਟਾਂਡਾ ਤੋਂ ਆਮ ਆਦਮੀ ਪਾਰਟੀ ਦੇ ਕੁੱਲ ਤਿੰਨ ਉਮੀਦਵਾਰਾਂ ਨੇ ਆਪਣੇ ਕਾਗ਼ਜ਼ ਦਾਖਲ ਕਰਵਾਏ | ਬਲਾਕ ਟਾਂਡਾ ਅਧੀਨ ਪੈਂਦੇ ਜ਼ਿਲ੍ਹਾ ਪ੍ਰੀਸ਼ਦ ਦੇ ਮਿਆਣੀ ਜੋਨ ਜਿਸ ਵਿਚ ਕੁੱਲ 45 ਪੰਚਾਇਤਾਂ ਸ਼ਾਮਿਲ ਹਨ ਉੱਥੋਂ ਆਮ ਆਦਮੀ ਪਾਰਟੀ ਨੇ ਆਪਣੇ ਸੀਨੀਅਰ ਆਗੂ ਤੇ ਉੱਘੇ ਸਮਾਜ ਸੇਵਕ ਰਜਿੰਦਰ ਸਿੰਘ ਮਾਰਸ਼ਲ ਨੂੰ ਚੋਣ ਮੈਦਾਨ 'ਚ ਉਤਾਰਿਆ ਹੈ | ਇਸ ਤਰ੍ਹਾਂ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਕੰਧਾਲਾ ਜੱਟਾਂ ਜਿਸ ਵਿਚ ਕੁੱਲ 33 ਪੰਚਾਇਤਾਂ ਸ਼ਾਮਿਲ ਹਨ ਉਸ ਜ਼ੋਨ ਤੋਂ ਆਮ ਆਦਮੀ ਪਾਰਟੀ ਨੇ ਜੋੜਾ ਦੇ ਸਰਪੰਚ ਗੋਲਡੀ ਨਰਵਾਲ ਦੀ ਪਤਨੀ ਬੀਬੀ ਰਾਜਵਿੰਦਰ ਕੌਰ ਕਿਰਨ ਨਰਵਾਲ 'ਤੇ ਦਾਅ ਖੇਡਿਆ ਹੈ | ਇਸ ਤਰ੍ਹਾਂ ਜੇਕਰ ਜ਼ਿਲ੍ਹਾ ਪ੍ਰੀਸ਼ਦ ਦੇ ਜਾਜਾ ਜ਼ੋਨ ਦੀ ਗੱਲ ਕਰੀਏ ਤਾਂ ਇਸ ਵਿਚ ਕੁੱਲ 49 ਪੰਚਾਇਤਾਂ ਸ਼ਾਮਿਲ ਕੀਤੀਆਂ ਗਈਆਂ ਹਨ ਜਿੱਥੋਂ ਸੱਤਾਧਾਰੀ 'ਆਪ' ਨੇ ਆਪਣੇ ਸੰਗਠਨ ਇੰਚਾਰਜ ਕੇਸ਼ਵ ਸਿੰਘ ਸੈਣੀ ਦੀ ਪਤਨੀ ਸ੍ਰੀਮਤੀ ਗਗਨ ਦੀਪ ਕੌਰ ਸੈਣੀ ਨੂੰ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਜਾਜਾ ਲਈ ਆਪਣਾ ਉਮੀਦਵਾਰ ਐਲਾਨਿਆ ਹੈ | ਆਮ ਆਦਮੀ ਪਾਰਟੀ ਦੇ ਸਥਾਨਿਕ ਵਿਧਾਇਕ ਸ. ਜਸਵੀਰ ਸਿੰਘ ਰਾਜਾ ਨੇ ਜਿੱਥੇ ਆਪਣੇ ਤਿੰਨਾਂ ਉਮੀਦਵਾਰਾਂ ਦੀ ਜਿੱਤ ਦਾ ਦਾਅਵਾ ਕੀਤਾ ਹੈ ਉੱਥੇ ਕਿਹਾ ਕਿ ਬਲਾਕ ਸੰਮਤੀ ਟਾਂਡਾ ਉੱਪਰ ਵੀ ਆਮ ਆਦਮੀ ਪਾਰਟੀ ਆਪਣਾ ਪੰਚਮ ਲਹਿਰਾਏਗੀ |
ਪਿਛਲੀ ਖ਼ਬਰ ਹਲਕਾ ਟਾਂਡਾ ਉੜਮੁੜ ਦੇ ਜ਼ਿਲ੍ਹਾ ਪ੍ਰੀਸ਼ਦ ਦੇ ਉਮੀਦਵਾਰਾਂ ਵਲੋਂ ਨਾਮਜ਼ਦਗੀ ਪੱਤਰ ਦਾਖਲ ਅਗਲੀ ਖ਼ਬਰ ਬਲਾਕ ਸੰਮਤੀ ਹਾਜੀਪੁਰ ਦੇ 18 ਜ਼ੋਨਾਂ 'ਚ 61 ਉਮੀਦਵਾਰਾਂ ਨੇ ਭਰੇ ਕਾਗ਼ਜ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।