14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-12-2025

ਸੁਖਬੀਰ ਸਿੰਘ ਬਾਦਲ ਦੀ ਅਗਵਾਈ 'ਚ 'ਆਪ' ਆਗੂਆਂ ਨੇ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫੜਿ੍ਹਆ

ਅਜੀਤ ਡੈਸਕ 05-12-2025
ਹੁਸ਼ਿਆਰਪੁਰ, 4 ਦਸੰਬਰ (ਬਲਜਿੰਦਰਪਾਲ ਸਿੰਘ)-ਹੁਸ਼ਿਆਰਪੁਰ ਜ਼ਿਲ੍ਹੇ 'ਚ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਭਾਰੀ ਬਲ ਮਿਲਿਆ ਜਦੋਂ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਲੱਖੀ ਗਿਲਜੀਆਂ ਅਤੇ ਗੜ੍ਹਸ਼ੰਕਰ ਤੋਂ ਸੀਨੀਅਰ ਅਕਾਲੀ ਆਗੂ ਇਕਬਾਲ ਸਿੰਘ ਖੇੜਾ ਦੇ ਯਤਨਾਂ ਸਦਕਾ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫੜ੍ਹ ਲਿਆ | ਆਮ ਆਦਮੀ ਪਾਰਟੀ ਐਸ.ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਮਨਪ੍ਰੀਤ ਸਿੰਘ ਰੋਕੀ, ਟਰਾਂਸਪੋਰਟ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਗੁਰਮੁਖ ਸਿੰਘ ਗੋਗੋ, ਮੱਖਣ ਸਿੰਘ ਚੌਹਾਨ ਬਲਾਕ ਇੰਚਾਰਜ ਆਦਿ ਆਮ ਆਦਮੀ ਪਾਰਟੀ ਨੂੰ ਅਲਵਿਦਾ ਆਖ ਕੇ ਅਕਾਲੀ ਦਲ 'ਚ ਸ਼ਾਮਿਲ ਹੋਏ | ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ 'ਚ ਸ਼ਾਮਿਲ ਹੋਣ ਵਾਲੇ ਆਗੂਆਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਤੋਂ ਸੂਬੇ ਦਾ ਹਰੇਕ ਵਰਗ ਦੁਖੀ ਹੋ ਚੁੱਕਾ ਹੈ ਅਤੇ ਰੋਜ਼ਾਨਾ ਸ਼੍ਰੋਮਣੀ ਅਕਾਲੀ ਦਲ (ਬ) ਦਾ ਕਾਫ਼ਲਾ ਵਧਦਾ ਜਾ ਰਿਹਾ | ਉਨ੍ਹਾਂ ਕਿਹਾ ਕਿ 'ਆਪ' ਦੀਆਂ ਗਲਤ ਨੀਤੀਆਂ ਦੇ ਚੱਲਦਿਆਂ ਅੱਜ ਅਨੇਕਾਂ 'ਆਪ' ਆਗੂ ਤੇ ਵਰਕਰ ਸ਼ੋ੍ਰਮਣੀ ਅਕਾਲੀ ਦਲ (ਬ) 'ਚ ਸ਼ਾਮਿਲ ਹੋ ਰਹੇ ਹਨ | ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਹੁਸ਼ਿਆਰਪੁਰ (ਦਿਹਾਤੀ) ਦੇ ਪ੍ਰਧਾਨ ਲਖਵਿੰਦਰ ਸਿੰਘ ਲੱਖੀ ਗਿਲਜੀਆਂ, ਸੀਨੀਅਰ ਆਗੂ ਇਕਬਾਲ ਸਿੰਘ ਖੇੜਾ, ਸਰਬਜੀਤ ਸਿੰਘ ਮੌਮੀ, ਹਰਪ੍ਰੀਤ ਸਿੰਘ ਰਿੰਕੂ ਬੇਦੀ, ਬਲਜੀਤ ਕੌਰ, ਗੁਰਮੁਖ ਸਿੰਘ ਆਦਿ ਸਮੇਤ ਪਾਰਟੀ ਵਰਕਰ ਹਾਜ਼ਰ ਸਨ |
ਪਿਛਲੀ ਖ਼ਬਰ ਸੂਬੇ ਨੂੰ ਮੁੜ ਵਿਕਾਸ ਦੀ ਲੀਹ 'ਤੇ ਲਿਆਉਣ ਲਈ ਅਕਾਲੀ ਦਲ ਨੂੰ ਜਿਤਾਉਣਾ ਜ਼ਰੂਰੀ-ਬਾਜਵਾ ਅਗਲੀ ਖ਼ਬਰ ਜ਼ਮੀਨ 'ਤੇ ਕਬਜ਼ਾ ਕਰਨ ਦੇ ਦੋਸ਼ 'ਚ ਕਾਂਗਰਸੀ ਆਗੂ ਦੇ ਖ਼ਿਲਾਫ਼ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।