ਹੁਸ਼ਿਆਰਪੁਰ, 4 ਦਸੰਬਰ (ਬਲਜਿੰਦਰਪਾਲ ਸਿੰਘ)-ਵਿਕਾਸ ਪੱਖੋਂ ਪੱਛੜ ਚੁੱਕੇ ਪੰਜਾਬ ਨੂੰ ਮੁੜ ਲੀਹ 'ਤੇ ਲਿਆਉਣ ਲਈ ਸ਼੍ਰੋਮਣੀ ਅਕਾਲੀ ਦਲ (ਬ) ਦਾ ਸਰਕਾਰ ਬਣਾਉਣਾ ਜ਼ਰੂਰੀ ਹੈ, ਕਿਉਂਕਿ ਪੰਜਾਬ ਪੱਖੀ ਸੋਚ ਕੇਵਲ ਖੇਤਰੀ ਪਾਰਟੀ ਹੀ ਰੱਖ ਸਕਦੀ ਹੈ ਅਤੇ ਬਾਹਰਲੀਆਂ ਪਾਰਟੀਆਂ ਨੇ ਹਮੇਸ਼ਾ ਪੰਜਾਬ ਤੇ ਪੰਜਾਬੀਅਤ ਨਾਲ ਧੋਖਾ ਕੀਤਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਤੇ ਸਾਬਕਾ ਸਾਂਸਦ ਵਰਿੰਦਰ ਸਿੰਘ ਬਾਜਵਾ ਨੇ ਬਜਵਾੜਾ ਵਿਖੇ ਜ਼ਿਲ੍ਹਾ ਪ੍ਰੀਸ਼ਦ ਚੋਣ ਲਈ ਪਾਰਟੀ ਉਮੀਦਵਾਰ ਇਕਬਾਲ ਸਿੰਘ ਗੋਪੀ ਦੇ ਚੋਣ ਦਫਤਰ ਦਾ ਉਦਘਾਟਨ ਕਰਦਿਆਂ ਕੀਤਾ | ਇਸ ਮੌਕੇ ਜ਼ਿਲ੍ਹਾ ਪ੍ਰਧਾਨ (ਦਿਹਾਤੀ) ਲਖਵਿੰਦਰ ਸਿੰਘ ਲੱਖੀ ਗਿਲਜੀਆਂ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਹੁਸ਼ਿਆਰਪੁਰ ਸਾਰੇ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਨੂੰ ਜੋਰ-ਸ਼ੋਰ ਨਾਲ ਲੜ ਕੇ ਜਿੱਤ ਪ੍ਰਾਪਤ ਕੀਤੀ ਜਾਵੇਗੀ | ਇਸ ਮੌਕੇ ਜ਼ਿਲ੍ਹਾ ਪ੍ਰਧਾਨ (ਸ਼ਹਿਰੀ) ਜਤਿੰਦਰ ਸਿੰਘ ਲਾਲੀ ਬਾਜਵਾ ਨੇ ਕਿਹਾ ਕਿ ਅਕਾਲੀ ਦਲ ਦੇ ਸਾਰੇ ਵਰਕਰ ਇੱਕਜੁੱਟ ਹੋ ਕੇ ਮੌਜੂਦਾ ਸਰਕਾਰ ਦੇ ਹਰ ਜ਼ੁਲਮ ਦਾ ਮੁਕਾਬਲਾ ਕਰ ਰਹੇ ਹਨ ਤੇ ਆਉਣ ਵਾਲੇ ਸਮੇਂ ਵਿਚ ਵੀ ਸਰਕਾਰ ਦੇ ਕਿਸੀ ਧੱਕੇ ਨੂੰ ਸਹਿਣ ਨਹੀਂ ਕੀਤਾ ਜਾਵੇਗਾ | ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਸੰਜੀਵ ਤਲਵਾੜ ਨੇ ਕਿਹਾ ਕਿ ਇਹ ਚੋਣਾਂ ਪੰਜਾਬ ਸਰਕਾਰ ਦੀ ਰਹਿੰਦੀ-ਖੁੰਹਦੀ ਨੀਂਹ ਵੀ ਹਿਲਾ ਦੇਣਗੀਆਂ | ਇਸ ਮੌਕੇ ਸਰਕਲ ਪ੍ਰਧਾਨ ਜਹਾਨਖੇਲਾਂ ਜਗਤਾਰ ਸਿੰਘ ਨੇ ਕਿਹਾ ਕਿ ਅਕਾਲੀ ਦਲ ਦੇ ਉਮੀਦਵਾਰਾਂ ਦੀ ਜਿੱਤ ਲਈ ਵਰਕਰ ਦਿਨ-ਰਾਤ ਇਕ ਕਰ ਦੇਣਗੇ | ਇਸ ਮੌਕੇ ਐਡਵੋਕੇਟ ਸ਼ਮਸ਼ੇਰ ਸਿੰਘ ਭਾਰਦਵਾਜ, ਲੋਕ ਸਭਾ ਹਲਕਾ ਹੁਸ਼ਿਆਰਪੁਰ ਦੇ ਅਬਜ਼ਰਵਰ ਹਰਸਿਮਰਨ ਸਿੰਘ ਹਰਜੀ ਬਾਜਵਾ, ਜ਼ਿਲ੍ਹਾ ਪ੍ਰਧਾਨ ਯੂਥ ਅਕਾਲੀ ਦਲ ਇੰਦਰਜੀਤ ਸਿੰਘ ਕੰਗ, ਸਾਬਕਾ ਕੌਂਸਲਰ ਬਿਕਰਮਜੀਤ ਸਿੰਘ ਕਲਸੀ, ਸੰਤੋਖ ਸਿੰਘ ਔਜਲਾ, ਨਰਿੰਦਰ ਸਿੰਘ, ਐੱਸ.ਓ.ਆਈ. ਦੇ ਦੋਆਬਾ ਜ਼ੋਨ ਦੇ ਪ੍ਰਧਾਨ ਸੁਖਜਿੰਦਰ ਸਿੰਘ ਅÏਜਲਾ, ਹਰਜਿੰਦਰ ਸਿੰਘ ਔਜਲਾ, ਸਰਬਜੀਤ ਸਿੰਘ ਮੌਮੀ, ਲਵਲੀ ਪਹਿਲਵਾਨ, ਨੀਤੀ ਤਲਵਾੜ ਆਦਿ ਸਮੇਤ ਵੱਡੀ ਗਿਣਤੀ 'ਚ ਪਾਰਟੀ ਵਰਕਰ ਹਾਜ਼ਰ ਸਨ |