14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-12-2025

ਚੋਣ ਆਬਜ਼ਰਵਰ ਕੰਵਲਪ੍ਰੀਤ ਬਰਾੜ ਨੇ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

ਅਜੀਤ ਡੈਸਕ 05-12-2025
ਹੁਸ਼ਿਆਰਪੁਰ, 4 ਦਸੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੰਜਾਬ ਰਾਜ ਚੋਣ ਕਮਿਸ਼ਨ ਵਲੋਂ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਲਈ ਨਿਯੁਕਤ ਕੀਤੇ ਗਏ ਚੋਣ ਆਬਜ਼ਰਵਰ ਕੰਵਲਪ੍ਰੀਤ ਬਰਾੜ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਹੁਸ਼ਿਆਰਪੁਰ 'ਚ ਸਿਵਲ ਅਤੇ ਪੁਲਿਸ ਅਧਿਕਾਰੀਆਂ ਨਾਲ ਚੋਣਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਵਿਸ਼ੇਸ਼ ਮੀਟਿੰਗ ਕੀਤੀ | ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ, ਜ਼ਿਲ੍ਹਾ ਪੁਲਿਸ ਮੁਖੀ ਸੰਦੀਪ ਕੁਮਾਰ ਮਲਿਕ ਅਤੇ ਹੋਰ ਅਧਿਕਾਰੀਆਂ ਨਾਲ ਚਰਚਾ ਦੌਰਾਨ ਚੋਣ ਆਬਜ਼ਰਵਰ ਵਲੋਂ ਨਿਰਦੇਸ਼ ਦਿੱਤੇ ਗਏ ਕਿ ਪੂਰੀ ਚੋਣ ਪ੍ਰਕਿਰਿਆ ਨੂੰ ਪੂਰੀ ਤਰ੍ਹਾਂ ਪਾਰਦਰਸ਼ੀ ਅਤੇ ਨਿਰਪੱਖ ਢੰਗ ਨਾਲ ਨੇਪਰੇ ਚਾੜ੍ਹਨਾ ਯਕੀਨੀ ਬਣਾਇਆ ਜਾਵੇ | ਉਨ੍ਹਾਂ ਨੇ ਨਾਮਜ਼ਦਗੀਆਂ, ਚੋਣ ਜ਼ਾਬਤੇ ਨੂੰ ਲਾਗੂ ਕਰਨ ਅਤੇ ਸੁਰੱਖਿਆ ਪ੍ਰਬੰਧਾਂ ਆਦਿ ਦਾ ਜਾਇਜ਼ਾ ਲਿਆ | ਇਸ ਮੌਕੇ ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਨੇ ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਲਈ ਪੁਖ਼ਤਾ ਪ੍ਰਬੰਧ ਕੀਤੇ ਹਨ | ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਨਾਮਜ਼ਦਗੀਆਂ ਭਰਨ ਲਈ 11 ਨਾਮਜ਼ਦਗੀ ਕੇਂਦਰ ਸਥਾਪਿਤ ਕੀਤੇ ਗਏ ਹਨ, ਜਿਨ੍ਹਾਂ ਵਿਚੋਂ 10 ਨਾਮਜ਼ਦਗੀ ਕੇਂਦਰ ਪੰਚਾਇਤ ਸੰਮਤੀਆਂ ਲਈ ਅਤੇ ਇਕ ਜ਼ਿਲ੍ਹਾ ਪ੍ਰੀਸ਼ਦ ਲਈ ਸਥਾਪਿਤ ਕੀਤਾ ਗਿਆ ਹੈ | ਜ਼ਿਲ੍ਹਾ ਪੁਲਿਸ ਮੁਖੀ ਸੰਦੀਪ ਕੁਮਾਰ ਮਲਿਕ ਨੇ ਚੋਣ ਨਿਗਰਾਨ ਨੂੰ ਸੁਰੱਖਿਆ ਨਾਲ ਸਬੰਧਿਤ ਤਿਆਰੀਆਂ ਬਾਰੇ ਜਾਣੂ ਕਰਵਾਇਆ ਅਤੇ ਦੱਸਿਆ ਕਿ ਸ਼ਾਂਤੀਪੂਰਨ ਚੋਣਾਂ ਲਈ ਸਾਰੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਹਨ | ਚੋਣ ਅਬਜ਼ਰਵਰ ਕੰਵਲ ਪ੍ਰੀਤ ਬਰਾੜ ਨੇ ਕਿਹਾ ਕਿ ਸਾਰੇ ਰਿਟਰਨਿੰਗ ਅਫ਼ਸਰਾਂ ਨੂੰ ਪੰਜਾਬ ਰਾਜ ਚੋਣ ਕਮਿਸ਼ਨ ਵਲੋਂ ਜਾਰੀ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕਰਨੀ ਚਾਹੀਦੀ ਹੈ ਤਾਂ ਜੋ ਚੋਣ ਪ੍ਰਕਿਰਿਆ ਨੂੰ ਸਫਲਤਾਪੂਰਵਕ ਪੂਰਾ ਕੀਤਾ ਜਾ ਸਕੇ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਅਮਰਬੀਰ ਕੌਰ ਭੁੱਲਰ, ਸਹਾਇਕ ਕਮਿਸ਼ਨਰ ਓਇਸ਼ੀ ਮੰਡਲ, ਐਸ.ਪੀ. ਨਵਨੀਤ ਕੌਰ, ਡੀ.ਡੀ.ਪੀ.ਓ. ਸੰਦੀਪ ਸਿੰਘ ਅਤੇ ਹੋਰ ਅਧਿਕਾਰੀ ਮੌਜੂਦ ਸਨ |
ਪਿਛਲੀ ਖ਼ਬਰ ਨਸ਼ੀਲੇ ਪਦਾਰਥਾਂ ਸਮੇਤ 3 ਕਾਬੂ, 5 ਨਾਮਜ਼ਦ ਅਗਲੀ ਖ਼ਬਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ 6 ਦਸੰਬਰ ਤੋਂ 6 ਜਨਵਰੀ ਤੱਕ ਚਲਾਈ ਜਾਵੇਗੀ ਨਸ਼ਾ ਮੁਕਤੀ ਜਾਗਰੂਕਤਾ ਮੁਹਿੰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।