14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-12-2025

ਨਸ਼ੀਲੇ ਪਦਾਰਥਾਂ ਸਮੇਤ 3 ਕਾਬੂ, 5 ਨਾਮਜ਼ਦ

ਅਜੀਤ ਡੈਸਕ 05-12-2025

ਹੁਸ਼ਿਆਰਪੁਰ, 4 ਦਸੰਬਰ (ਬਲਜਿੰਦਰਪਾਲ ਸਿੰਘ)-ਜਿਲ੍ਹਾ ਪੁਲਿਸ ਨੇ ਨਸ਼ੀਲੇ ਪਦਾਰਥਾਂ ਸਮੇਤ 3 ਨੂੰ ਕਾਬੂ ਕੀਤਾ ਹੈ | ਥਾਣਾ ਮਾਹਿਲਪੁਰ ਪੁਲਿਸ ਨੇ ਭਾਰੀ ਮਾਤਰਾ ਪਾਬੰਦੀ ਸ਼ੁਦਾ ਗੋਲੀਆਂ ਸਮੇਤ ਪਵਨਦੀਪ ਉਰਫ਼ ਪਵਨ ਵਾਸੀ ਮੁੱਗੋਵਾਲ ਨੂੰ ਕਾਬੂ ਕੀਤਾ ਹੈ ਜਦਕਿ ਉਸਦਾ ਸਾਥੀ ਰਵੀ ਵਾਸੀ ਮੁੱਗੋਵਾਲ ਫ਼ਰਾਰ ਹੋ ਗਿਆ | ਪੁਲਿਸ ਨੇ ਦੋਹਾਂ ਕਥਿਤ ਦੋਸ਼ੀਆਂ ਨੂੰ ਨਾਮਜ਼ਦ ਕਰ ਲਿਆ ਹੈ | ਇਸੇ ਤਰ੍ਹਾਂ ਇਕ ਹੋਰ ਮਾਮਲੇ 'ਚ ਮਾਹਿਲਪੁਰ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਇਕ ਥਾਂ 'ਤੇ ਛਾਪਾ ਮਾਰ ਕੇ 78 ਹਜ਼ਾਰ 750 ਮਿਲੀ ਲੀਟਰ ਸ਼ਰਾਬ ਬਰਾਮਦ ਕੀਤੀ ਹੈ | ਪੁਲਿਸ ਨੇ ਦੱਸਿਆ ਕਿ ਕਥਿਤ ਦੋਸ਼ੀ ਜਸਪਾਲ ਸਿੰਘ ਉਰਫ ਜਸੂ ਮੌਕੇ ਤੋਂ ਫ਼ਰਾਰ ਹੋ ਗਿਆ, ਜਿਸਦੇ ਖ਼ਿਲਾਫ਼ ਮਾਮਲਾ ਦਰਜ਼ ਕਰ ਲਿਆ ਗਿਆ ਹੈ | ਥਾਣਾ ਸਦਰ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਇਕ ਥਾਂ ਤੇ ਸ਼ਰਾਬ ਵੇਚਣ ਦੇ ਦੋਸ਼ 'ਚ ਕਪਿਲ ਦੇਵ ਤੇ ਦੇਵਾਨੰਦ ਵਾਸੀ ਆਦਮਵਾਲ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 18 ਹਜ਼ਾਰ ਮਿਲੀਲੀਟਰ ਸ਼ਰਾਬ ਬਰਾਮਦ ਕੀਤੀ ਹੈ | ਪੁਲਿਸ ਨੇ ਸਾਰੇ ਦੋਸ਼ੀਆਂ ਖ਼ਿਲਾਫ਼ ਮਾਮਲੇ ਦਰਜ ਕਰ ਲਏ ਹਨ |

ਪਿਛਲੀ ਖ਼ਬਰ ਪਾਵਰਕਾਮ ਦੇ ਠੇਕਾ ਮੁਲਾਜ਼ਮਾਂ ਵੱਲੋਂ ਤੀਸਰੇ ਦਿਨ ਹੜਤਾਲ ਕਰ ਕੇ ਕੀਤੀ ਪ੍ਰਬੰਧਕੀ ਕੰਪਲੈਕਸ ਤੱਕ ਰੈਲੀ ਅਗਲੀ ਖ਼ਬਰ ਚੋਣ ਆਬਜ਼ਰਵਰ ਕੰਵਲਪ੍ਰੀਤ ਬਰਾੜ ਨੇ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।