ਹੁਸ਼ਿਆਰਪੁਰ, 4 ਦਸੰਬਰ (ਬਲਜਿੰਦਰਪਾਲ ਸਿੰਘ)-ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਦੇ ਬੈਨਰ ਹੇਠ ਸਰਕਾਰੀ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਵੱਲੋਂ ਵਿਭਾਗਾਂ ਦੇ ਨਿੱਜੀਕਰਨ ਦੀ ਨੀਤੀ ਨੂੰ ਰੱਦ ਕਰਕੇ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿਚ ਪੱਕਾ ਕਰਨ ਦੀ ਮੰਗ ਨੂੰ ਲੈ ਕੇ ਕੀਤੀ ਜਾ ਰਹੀ ਤਿੰਨ ਰੋਜ਼ਾ ਹਤੜਾਲ ਦੇ ਤੀਸਰੇ ਦਿਨ ਹੜਤਾਲ ਕਰਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੱਕ ਰੈਲੀ ਕੀਤੀ ਗਈ ਅਤੇ ਸਰਕਾਰ ਦੇ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ | ਇਸ ਦੌਰਾਨ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਬੈਨਰ ਹੇਠ ਹੁਸ਼ਿਆਰਪੁਰ ਦੀ ਏ.ਡੀ.ਸੀ. ਉਇਸ਼ੀ ਮੰਡਲ ਨੂੰ ਮੰਗ ਪੱਤਰ ਦਿੱਤਾ ਗਿਆ | ਇਸ ਦੌਰਾਨ ਸੰਬੋਧਨ ਕਰਦਿਆਂ ਪਾਵਰ ਕਾਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਸਰਕਲ ਪ੍ਰਧਾਨ ਇੰਦਰਪ੍ਰੀਤ ਸਿੰਘ, ਸਬ ਅਰਬਨ ਡਿਵੀਜ਼ਨ ਪ੍ਰਧਾਨ ਗੁਰਜੀਤ ਸਿੰਘ, ਮਾਹਿਲਪੁਰ ਡਿਵੀਜ਼ਨ ਪ੍ਰਧਾਨ ਜੋਗੀ ਅਗਨੀਹੋਤਰੀ, ਜਲ ਸਪਲਾਈ ਸੈਨੀਟੇਸ਼ਨ ਕੰਟੈਕਟ ਵਰਕਰਜ਼ ਯੂਨੀਅਨ ਤੋ ਜਤਿੰਦਰ ਸਿੰਘ ਬੱਧਣ ਜ਼ਿਲ੍ਹਾ ਪ੍ਰਧਾਨ ਓਾਕਾਰ ਸਿੰਘ ਢਾਡਾ ਦਫ਼ਤਰੀ ਸਕੱਤਰ ਪੰਜਾਬ ਜਲ ਸਪਲਾਈ ਸੈਨੀਟੇਸ਼ਨ ਕੰਟਰੈਕਟ ਯੂਨੀਅਨ ਤੇ ਜਗਦੀਪ ਸਿੰਘ ਜ਼ਿਲ੍ਹਾ ਪ੍ਰਧਾਨ ਵੇਰਕਾ ਨੇ ਕਿਹਾ ਕਿ ਸਮੂਹ ਸਰਕਾਰੀ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿਚ ਮਰਜ਼ ਕਰਕੇ ਪੱਕਾ ਕਰਨ ਦਾ ਵਾਅਦਾ ਕਰਕੇ ਸੱਤਾ ਵਿਚ ਆਈ 'ਆਪ ਸਰਕਾਰ' ਨੇ ਆਪਣੇ ਕਾਰਜਕਾਲ ਦੇ ਪੌਣੇ ਚਾਰ ਸਾਲਾਂ ਵਿਚ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ ਸੰਬੰਧੀ ਹਜ਼ੇ ਤੱਕ ਕੋਈ ਵੀ ਨੀਤੀ ਨਹੀਂ ਬਣਾਈ, ਜੋ ਕਿ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨਾਲ਼ ਧੋਖਾ ਹੈ | ਜਿਸਦੇ ਵਿਰੋਧ ਵਜੋਂ ਸਮੁੱਚੇ ਪੰਜਾਬ ਵਿਚ ਸਰਕਾਰੀ ਵਿਭਾਗਾਂ ਦੇ ਠੇਕਾ ਮੁਲਾਜ਼ਮ ਤਿੰਨ ਰੋਜ਼ਾ ਹੜਤਾਲ ਕਰਕੇ ਆਪਣੇ-ਆਪਣੇ ਵਿਭਾਗਾਂ ਦੇ ਦਫ਼ਤਰਾਂ ਅੱਗੇ ਰੋਸ ਪ੍ਰਦਰਸ਼ਨ ਕਰਨ ਦੇ ਉਲੀਕੇ ਸੰਘਰਸ਼ ਪ੍ਰੋ.ਤਹਿਤ 3 ਦਿਨ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ | ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸਰਕਾਰੀ ਵਿਭਾਗਾਂ ਦੇ ਨਿੱਜੀਕਰਨ ਦੀ ਨੀਤੀ ਨੂੰ ਰੱਦ ਕੀਤਾ ਜਾਵੇ ਅਤੇ ਨਵੇਂ ਕਿਰਤ ਅਤੇ ਬਿਜਲੀ ਕਾਨੂੰਨਾਂ ਨੂੰ ਰੱਦ ਕੀਤਾ ਕਰਨ ਦੇ ਨਾਲ ਨਾਲ ਸਰਕਾਰੀ ਵਿਭਾਗਾਂ ਦੇ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਪਹਿਲ ਅਤੇ ਤਜ਼ਰਬੇ ਦੇ ਆਧਾਰ 'ਤੇ ਵਿਭਾਗਾਂ ਵਿਚ ਪੱਕਾ ਕੀਤਾ ਜਾਵੇ |