ਮੁਕੇਰੀਆਂ, 4 ਦਸੰਬਰ (ਰਾਮਗੜ੍ਹੀਆ)- ਸ਼ੋ੍ਰਮਣੀ ਅਕਾਲੀ ਦਲ ਬਾਦਲ ਵਲੋਂ ਜਥੇਦਾਰ ਰਵਿੰਦਰ ਸਿੰਘ ਚੱਕ ਮੈਂਬਰ ਐਸ.ਜੀ.ਪੀ.ਸੀ., ਬਿਕਰਮ ਸਿੰਘ ਅੱਲ੍ਹਾ ਬਖ਼ਸ਼ ਸੀਨੀਅਰ ਯੂਥ ਆਗੂ ਅਤੇ ਈਸ਼ਰ ਸਿੰਘ ਮੰਝਪੁਰ ਦੀ ਅਗਵਾਈ ਹੇਠ ਬਲਾਕ ਸੰੰਮਤੀ ਮੁਕੇਰੀਆਂ ਦੀਆਂ 17 ਸੀਟਾਂ ਅਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ 4 ਸੀਟਾਂ 'ਤੇ ਨਾਮਜ਼ਦਗੀ ਪੱਤਰ ਅੱਜ ਚੋਣ ਰਿਟਰਨਿੰਗ ਦੇ ਦਫ਼ਤਰ ਵਿਚ ਜਮਾਂ ਕਰਵਾਏ ਗਏ | ਨਾਮਜ਼ਦਗੀ ਪੱਤਰ ਦਾਖ਼ਲ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ. ਬਿਕਰਮ ਸਿੰਘ ਅੱਲ੍ਹਾ ਬਖ਼ਸ਼ ਅਤੇ ਈਸ਼ਰ ਸਿੰਘ ਨੇ ਦੱਸਿਆ ਕਿ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ਾਂ 'ਤੇ ਮੁਕੇਰੀਆਂ ਅੰਦਰ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਵਿਚ ਪਾਰਟੀ ਦੇ ਸਾਰੇ ਉਮੀਦਵਾਰ ਸ਼ਾਨਦਾਰ ਜਿੱਤ ਪ੍ਰਾਪਤ ਕਰਨਗੇ | ਉਨ੍ਹਾਂ ਕਿਹਾ ਲੋਕ ਅੱਜ ਵੀ ਸ਼ੋ੍ਰਮਣੀ ਅਕਾਲੀ ਦਲ ਬਾਦਲ ਨੂੰ ਪਿਆਰ ਕਰਦੇ ਹਨ ਅਤੇ ਸ. ਬਾਦਲ ਵਲੋਂ ਆਪਣੇ ਰਾਜ ਦੌਰਾਨ ਕੀਤੇ ਵਿਕਾਸ ਕਾਰਜਾਂ ਨੂੰ ਯਾਦ ਕਰਦੇ ਹਨ | ਉਨ੍ਹਾਂ ਕਿਹਾ ਸ਼ੋ੍ਰਮਣੀ ਅਕਾਲੀ ਦਲ ਬਾਦਲ ਦੇ ਸਮੂਹ ਆਗੂਆਂ ਤੇ ਵਰਕਰਾਂ ਵਿਚ ਇਨ੍ਹਾਂ ਚੋਣਾਂ ਨੂੰ ਲੈ ਕੇ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਮੁਕੇਰੀਆਂ ਬਲਾਕ ਸੰਮਤੀ ਦੀਆਂ 17 ਸੀਟਾਂ ਹਨ ਅਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ 4 ਸੀਟਾਂ ਹਨ | ਉਨ੍ਹਾਂ ਕਿਹਾ ਸ਼ੋ੍ਰਮਣੀ ਅਕਾਲੀ ਦਲ ਬਾਦਲ ਪਾਰਟੀ ਇਨ੍ਹਾਂ ਸਾਰੀਆਂ ਸੀਟਾਂ 'ਤੇ ਚੋਣ ਮੈਦਾਨ ਉਤਰ ਚੁੱਕੀ ਹੈ ਅਤੇ ਪਾਰਟੀ ਦੇ ਸਾਰੇ ਉਮੀਦਵਾਰ ਭਾਰੀ ਬਹੁਮਤ ਨਾਲ ਜਿੱਤ ਪ੍ਰਾਪਤ ਕਰਨਗੇ | ਇਸ ਮੌਕੇ ਉਨ੍ਹਾਂ ਨਾਲ ਸੀਨੀਅਰ ਆਗੂ ਜਸਵਿੰਦਰ ਸਿੰਘ ਬਿੱਟੂ, ਪ੍ਰਧਾਨ ਗੁਰਜਿੰਦਰ ਸਿੰਘ ਚੱਕ, ਜਗਪਾਲ ਸਿੰਘ ਹੈਪੀ, ਆਸਾ ਸਿੰਘ ਕੋਲੀਆਂ, ਸੌਦਾਗਰ ਸਿੰਘ ਚਨੌਰ, ਡਾ. ਸੰਤੋਖ ਸਿੰਘ ਮੰਝਪੁਰ, ਸਤਨਾਮ ਸਿੰਘ ਫੌਜਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਅਕਾਲੀ ਵਰਕਰ ਹਾਜ਼ਰ ਸਨ |