14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-12-2025

ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ 'ਚ ਸ਼ਹੀਦੀ ਦਿਹਾੜੇ ਸੰਬੰਧੀ ਸਮਾਗਮ ਕਰਵਾਇਆ

ਅਜੀਤ ਡੈਸਕ 05-12-2025
ਹੁਸ਼ਿਆਰਪੁਰ, 4 ਦਸੰਬਰ (ਬਲਜਿੰਦਰਪਾਲ ਸਿੰਘ)-ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਹੁਸ਼ਿਆਰਪੁਰ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਜਪੁਜੀ ਸਾਹਿਬ ਜੀ ਦੇ ਜਾਪ ਕੀਤੇ ਗਏ, ਉਪਰੰਤ ਸਕੂਲ ਦੇ ਹਾਊਸਾਂ ਦੇ ਵਿਦਿਆਰਥੀਆਂ 'ਚ ਸ਼ਬਦ ਗਾਇਨ ਤੇ ਕਵਿਤਾ ਉਚਾਰਣ ਦੇ ਮੁਕਾਬਲੇ ਕਰਵਾਏ ਗਏ | ਇਸ ਮੌਕੇ ਧਾਰਮਿਕ ਅਧਿਆਪਕਾ ਮਨਪ੍ਰੀਤ ਕੌਰ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਫ਼ਲਸਫ਼ੇ ਅਤੇ ਅਦੁੱਤੀ ਸ਼ਹਾਦਤ ਸਬੰਧੀ ਵਿਸਥਾਰ-ਪੂਰਵਕ ਜਾਣਕਾਰੀ ਦਿੱਤੀ | ਵਿਦਿਆਰਥੀਆਂ ਨੇ ਗੁਰੂ ਸਾਹਿਬ ਜੀ ਵਲੋਂ ਉਚਾਰੇ ਗਏ ਸਲੋਕ ਗਾਇਨ ਕੀਤੇ ਗਏ | ਇਸ ਮੌਕੇ ਪਿ੍ੰ: ਪਰਮਜੀਤ ਕੌਰ ਤੇ ਮੈਡਮ ਬਲਵੀਰ ਕੌਰ ਨੇ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਜੀ ਦੀਆਂ ਸਿੱਖਿਆਵਾਂ 'ਤੇ ਚੱਲਣ ਅਤੇ ਗੁਰਸਿੱਖੀ ਜੀਵਨ ਅਪਣਾਉਣ ਲਈ ਪ੍ਰੇਰਿਤ ਕੀਤਾ |
ਪਿਛਲੀ ਖ਼ਬਰ ਮਿਆਣੀ ਜ਼ੋਨ ਤੋਂ ਜ਼ਿਲ੍ਹਾ ਪ੍ਰੀਸ਼ਦ ਲਈ ਰਜਿੰਦਰ ਮਾਰਸ਼ਲ ਸਮੇਤ ਬਲਾਕ ਸੰਮਤੀ ਲਈ 'ਆਪ' ਦੇ ਉਮੀਦਵਾਰ ਦਾ ਐਲਾਨ <br/> ਅਗਲੀ ਖ਼ਬਰ ਸ਼ੋ੍ਰਮਣੀ ਅਕਾਲੀ ਦਲ ਬਾਦਲ ਵਲੋਂ ਬਲਾਕ ਸੰਮਤੀ ਮੁਕੇਰੀਆਂ ਦੀਆਂ 17 ਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ 4 ਸੀਟਾਂ ਲਈ ਨਾਮਜ਼ਦਗੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।