14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-12-2025

ਰਿਆਤ ਬਾਹਰਾ ਯੂਨੀਵਰਸਿਟੀ ਦੇ ਸਕੂਲ ਆਫ਼ ਲਾਅ ਵਿਖੇ ਸੰਵਿਧਾਨ ਦਿਵਸ ਮਨਾਇਆ <br/>

ਅਜੀਤ ਡੈਸਕ 05-12-2025
ਹੁਸ਼ਿਆਰਪੁਰ, 4 ਦਸੰਬਰ (ਬਲਜਿੰਦਰਪਾਲ ਸਿੰਘ)-ਰਿਆਤ ਬਾਹਰਾ ਯੂਨੀਵਰਸਿਟੀ ਹੁਸ਼ਿਆਰਪੁਰ ਦੇ ਸਕੂਲ ਆਫ਼ ਲਾਅ ਵਿਖੇ ਸੰਵਿਧਾਨ ਦਿਵਸ ਮਨਾਇਆ ਗਿਆ | ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਹੁਸ਼ਿਆਰਪੁਰ ਦੇ ਸਹਿਯੋਗ ਨਾਲ ਕਰਵਾਏ ਸਮਾਗਮ ਦੀ ਸ਼ੁਰੂਆਤ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਚੰਦਰ ਮੋਹਨ ਅਤੇ ਡੀਨ, ਡਾ. ਰੰਗਨਾਥ ਸਿੰਘ ਨੇ ਮੁੱਖ ਮਹਿਮਾਨ ਅਤੇ ਹੋਰ ਪਤਵੰਤਿਆਂ ਦਾ ਸਵਾਗਤ ਕਰਨ ਨਾਲ ਕੀਤੀ | ਨੀਰਜ ਗੋਇਲ ਸੀ.ਜੇ.ਐਮ. ਤੇ ਸਕੱਤਰ ਡੀ.ਐਲ.ਐਸ.ਏ. ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਉਨ੍ਹਾਂ ਸੰਬੋਧਨ ਕਰਦਿਆਂ ਸੰਵਿਧਾਨਕ ਅਧਿਕਾਰਾਂ, ਕਰਤੱਵਾਂ ਅਤੇ ਲੋਕਤੰਤਰੀ ਕਦਰਾਂ-ਕੀਮਤਾਂ ਦੀ ਮਹੱਤਤਾ ਬਾਰੇ ਵਿਸਥਾਰ ਨਾਲ ਦੱਸਿਆ | ਉਨ੍ਹਾਂ ਰਾਸ਼ਟਰ ਨਿਰਮਾਣ ਵਿਚ ਨੌਜਵਾਨਾਂ ਦੀ ਮਹੱਤਤਾ 'ਤੇ ਜ਼ੋਰ ਦਿੱਤਾ ਅਤੇ ਸੰਵਿਧਾਨ ਦੇ ਬੁਨਿਆਦੀ ਆਦਰਸ਼ਾਂ ਨੂੰ ਗ੍ਰਹਿਣ ਕਰਨ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ | ਇਸ ਮੌਕੇ ਵਿਦਿਆਰਥੀਆਂ ਲਈ ਇਕ ਸੰਵਿਧਾਨਕ ਕੁਇਜ਼ ਮੁਕਾਬਲਾ ਵੀ ਕਰਵਾਇਆ ਗਿਆ | ਵਿਭਾਗ ਮੁਖੀ ਡਾ. ਪਿ੍ਅੰਕਾ ਪੁਰੀ ਨੇ ਪ੍ਰੋਗਰਾਮ ਦੀ ਸਫਲਤਾ ਲਈ ਸਾਰੇ ਮਹਿਮਾਨਾਂ ਦਾ ਧੰਨਵਾਦ ਕੀਤਾ | ਇਸ ਮੌਕੇ ਸਕੂਲ ਆਫ਼ ਲਾਅ ਦੇ ਸਾਰੇ ਫੈਕਲਟੀ ਅਤੇ ਵਿਦਿਆਰਥੀ ਮੌਜੂਦ ਸਨ |

ਪਿਛਲੀ ਖ਼ਬਰ ਸਾਬਕਾ ਸਰਪੰਚ ਗੁਰਮੀਤ ਸਿੰਘ ਸੜੋਆ ਨੇ ਲੋੜਵੰਦ ਬੱਚਿਆਂ ਨੂੰ 7 ਸਾਈਕਲ ਤੇ ਕੋਟੀਆਂ ਵੰਡੀਆਂ <br/> ਅਗਲੀ ਖ਼ਬਰ ਮਿਆਣੀ ਜ਼ੋਨ ਤੋਂ ਜ਼ਿਲ੍ਹਾ ਪ੍ਰੀਸ਼ਦ ਲਈ ਰਜਿੰਦਰ ਮਾਰਸ਼ਲ ਸਮੇਤ ਬਲਾਕ ਸੰਮਤੀ ਲਈ 'ਆਪ' ਦੇ ਉਮੀਦਵਾਰ ਦਾ ਐਲਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।