13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-12-2025

ਸਾਬਕਾ ਸਰਪੰਚ ਗੁਰਮੀਤ ਸਿੰਘ ਸੜੋਆ ਨੇ ਲੋੜਵੰਦ ਬੱਚਿਆਂ ਨੂੰ 7 ਸਾਈਕਲ ਤੇ ਕੋਟੀਆਂ ਵੰਡੀਆਂ <br/>

ਅਜੀਤ ਡੈਸਕ 05-12-2025
ਹਾਜੀਪੁਰ, 4 ਦਸੰਬਰ (ਜੋਗਿੰਦਰ ਸਿੰਘ)- ਹਰ ਇਨਸਾਨ ਨੂੰ ਆਪਣੀ ਨੇਕ ਕਮਾਈ ਵਿਚੋਂ ਕੁੱਝ ਹਿੱਸਾ ਦਸਵੰਧ ਲੋੜਵੰਦ ਲੋਕਾਂ ਦੀ ਭਲਾਈ ਲਈ ਜ਼ਰੂਰ ਕੱਢਣਾ ਚਾਹੀਦਾ ਹੈ ਤੇ ਅਜਿਹਾ ਆਪਸੀ ਸਹਿਯੋਗ ਹੀ ਸਮਾਜ ਨੂੰ ਤਰੱਕੀ ਵਾਲੇ ਪਾਸੇ ਲਿਜਾ ਸਕਦਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਾਬਕਾ ਸਰਪੰਚ ਸਰਦਾਰ ਗੁਰਮੀਤ ਸਿੰਘ ਸੜੋਆ ਨੇ ਸਰਕਾਰੀ ਹਾਈ ਸਕੂਲ ਬੱਧਣਾ ਦੇ ਆਰਥਿਕ ਤੌਰ 'ਤੇ ਲੋੜਵੰਦ ਬੱਚਿਆਂ ਨੂੰ 7 ਸਾਈਕਲ ਅਤੇ 30-35 ਬੱਚਿਆਂ ਨੂੰ ਸਰਦੀ ਦੇ ਮੌਸਮ ਨੂੰ ਦੇਖਦਿਆਂ ਹੋਇਆਂ ਗਰਮ ਕੋਟੀਆਂ ਦੇਣ ਮੌਕੇ ਕੀਤਾ | ਇਸ ਮੌਕੇ ਉਨ੍ਹਾਂ ਨਾਲ ਬਸਾਖਾ ਸਿੰਘ, ਲਖਵਿੰਦਰ ਸਿੰਘ, ਸਰਵਨ ਸਿੰਘ ਸੜੋਆ ਵੀ ਵਿਸ਼ੇਸ਼ ਤੌਰ ਮੌਜੂਦ ਸਨ | ਉਨ੍ਹਾਂ ਕਿਹਾ ਕਿ ਸਾਨੂੰ ਰਲ ਮਿਲ ਕੇ ਇਨ੍ਹਾਂ ਲੋੜਵੰਦ ਪੜ੍ਹਦੇ ਬੱਚਿਆਂ ਦੀ ਮਦਦ ਕਰਨੀ ਚਾਹੀਦੀ ਹੈ ਤਾਂ ਜੋ ਕੋਈ ਵੀ ਬੱਚਾ ਸਿੱਖਿਆ ਤੋਂ ਵਾਂਝਾ ਨਾ ਰਹਿ ਸਕੇ | ਇਸ ਮੌਕੇ ਗੁਰਮੀਤ ਸਿੰਘ ਨੇ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਹਲਕੇ ਦੇ ਪਿੰਡਾਂ ਦੇ ਲੋਕਾਂ ਦੀ ਮੰਗ ਹੈ ਕਿ ਸਰਕਾਰੀ ਹਾਈ ਸਕੂਲ ਬੱਧਣਾ ਨੂੰ ਬਾਰ੍ਹਵੀਂ ਜਮਾਤ ਤੱਕ ਕੀਤਾ ਜਾਵੇ ਤਾਂ ਜੋ ਕਿ ਦੂਰ ਦੁਰਾਡੇ ਤੋਂ ਆਉਣ ਵਾਲੇ ਬੱਚਿਆਂ ਨੂੰ ਪਰੇਸ਼ਾਨੀ ਨਾ ਹੋ ਸਕੇ | ਇਸ ਮੌਕੇ ਸਕੂਲ ਸਟਾਫ਼ ਵਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ ਅਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਕੂਲ ਅਧਿਆਪਕ ਵਿਨੇ ਕੁਮਾਰ, ਰੋਹਨ ਕੁਮਾਰ, ਵਰਿੰਦਰ ਸਿੰਘ, ਬਿ੍ਜ ਮੋਹਨ, ਸੁਲਿੰਦਰ ਸਿੰਘ, ਮੈਡਮ ਸਨਾਲੀ, ਮੈਡਮ ਸਵਿਤਾ, ਰੁਪਿੰਦਰ ਕੌਰ, ਸਤਨਾਮ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਸਿਲਵਰ ਓਕ ਸਕੂਲ ਦੇ ਵਿਦਿਆਰਥੀਆਂ ਨੂੰ ਮਿਲਿਆ ਫੈਪ ਨੈਸ਼ਨਲ ਐਵਾਰਡ <br/> ਅਗਲੀ ਖ਼ਬਰ ਰਿਆਤ ਬਾਹਰਾ ਯੂਨੀਵਰਸਿਟੀ ਦੇ ਸਕੂਲ ਆਫ਼ ਲਾਅ ਵਿਖੇ ਸੰਵਿਧਾਨ ਦਿਵਸ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।