13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-12-2025

ਦਸਮੇਸ਼ ਗਰਲਜ਼ ਕਾਲਜ ਵਿਖ਼ੇ 'ਏਡਜ਼ ਦਿਵਸ' ਦੇ ਮੌਕੇ 'ਤੇ ਸਲੋਗਨ ਲਿਖਿਤ ਪ੍ਰੋਗਰਾਮ ਕਰਵਾਇਆ <br/>

ਅਜੀਤ ਡੈਸਕ 05-12-2025
ਮੁਕੇਰੀਆਂ, 4 ਦਸੰਬਰ (ਰਾਮਗੜ੍ਹੀਆ)- ਦਸਮੇਸ਼ ਗਰਲਜ਼ ਕਾਲਜ ਚੱਕ ਅੱਲ੍ਹਾ ਬਖਸ਼ ਮੁਕੇਰੀਆਂ ਵਿਖ਼ੇ ਵਿਦਿਆਰਥਣਾਂ ਦੇ ਸਰਬਪੱਖੀ ਵਿਕਾਸ ਲਈ ਯਤਨਸ਼ੀਲ ਹੈ, ਇਸੇ ਤਹਿਤ ਕਾਲਜ ਪਿ੍ੰਸੀਪਲ ਡਾ. ਕਰਮਜੀਤ ਕੌਰ ਬਰਾੜ ਦੀ ਅਗਵਾਈ ਹੇਠ ਆਈ.ਕਿਊ.ਏ.ਸੀ.ਦੇ ਸਹਿਯੋਗ ਨਾਲ ਰੈਡ ਰਿਬਨ ਕਲੱਬ ਅਤੇ ਐਨ.ਐਸ. ਐਸ.ਵਲੋਂ ਏਡਜ਼ ਜਾਗਰੂਕਤਾ ਵਿਸ਼ੇ 'ਤੇ ਸਲੋਗਨ ਲਿਖਣ ਦੀ ਗਤੀਵਿਧੀ ਕਰਵਾਈ ਗਈ | ਵਿਦਿਆਰਥਣਾਂ ਨੇ ਏਡਜ਼ ਬਾਰੇ ਜਾਗਰੂਕਤਾ ਫੈਲਾਉਣ ਲਈ ਪ੍ਰਭਾਵਸ਼ਾਲੀ ਸਲੋਗਨ ਲਿਖੇ | ਰੈੱਡ ਰਿਬਨ ਕਲੱਬ ਦੇ ਇੰਚਾਰਜ ਡਾ. ਮਨਿੰਦਰ ਕੌਰ ਅਤੇ ਸਹਾਇਕ ਪ੍ਰੋਫੈਸਰ ਸੋਨਾਲੀ ਨੇ ਵਿਦਿਆਰਥਣਾਂ ਦੇ ਜਜ਼ਬੇ, ਰਚਨਾਤਮਕਤਾ ਅਤੇ ਜਾਗਰੂਕਤਾ ਪ੍ਰਤੀ ਸਮਰਪਣ ਦੀ ਪ੍ਰਸ਼ੰਸਾ ਕੀਤੀ | ਇਸ ਦੌਰਾਨ ਐਨ. ਐਸ. ਐਸ. ਦੇ ਇੰਚਾ. ਸ਼ਿਖਾ ਸ਼ਰਮਾ ਸਟਾਫ਼ ਅਤੇ ਵਿਦਿਆਰਥਣਾਂ ਹਾਜ਼ਰ ਸੀ | ਸ਼੍ਰੀ ਗੁਰੂ ਗੋਬਿੰਦ ਸਿੰਘ ਐਜੂਕੇਸ਼ਨਲ ਚੈਰੀਟੇਬਲ ਟਰੱਸਟ ਦੇ ਚੇਅਰਮੈਨ ਸ. ਰਵਿੰਦਰ ਸਿੰਘ ਚੱਕ ਅਤੇ ਕਮੇਟੀ ਮੈਂਬਰਾਂ ਨੇ ਪ੍ਰੋਗਰਾਮ ਦੀ ਪ੍ਰਸੰਸਾ ਕੀਤੀ ਤੇ ਭਵਿੱਖ ਵਿਚ ਵੀ ਇਸ ਤਰ੍ਹਾਂ ਦੇ ਪ੍ਰੋਗਰਾਮ ਕਰਵਾਉਂਦੇ ਰਹਿਣ ਲਈ ਪ੍ਰੇਰਿਤ ਕੀਤਾ |

ਪਿਛਲੀ ਖ਼ਬਰ ਸਟਿਲ ਮਾਡਲ, ਵਰਕਿੰਗ ਮਾਡਲ ਤੇ ਪੋਸਟਰ ਮੇਕਿੰਗ ਮੁਕਾਬਲੇ 'ਚ ਸੇਂਟ ਸੋਲਜਰ ਸਕੂਲ ਵਲੋਂ ਸ਼ਾਨਦਾਰ ਪ੍ਰਦਰਸ਼ਨ <br/> ਅਗਲੀ ਖ਼ਬਰ ਸਿਲਵਰ ਓਕ ਸਕੂਲ ਦੇ ਵਿਦਿਆਰਥੀਆਂ ਨੂੰ ਮਿਲਿਆ ਫੈਪ ਨੈਸ਼ਨਲ ਐਵਾਰਡ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।