13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-12-2025

ਸਟਿਲ ਮਾਡਲ, ਵਰਕਿੰਗ ਮਾਡਲ ਤੇ ਪੋਸਟਰ ਮੇਕਿੰਗ ਮੁਕਾਬਲੇ 'ਚ ਸੇਂਟ ਸੋਲਜਰ ਸਕੂਲ ਵਲੋਂ ਸ਼ਾਨਦਾਰ ਪ੍ਰਦਰਸ਼ਨ <br/>

ਅਜੀਤ ਡੈਸਕ 05-12-2025
ਹੁਸ਼ਿਆਰਪੁਰ, 4 ਦਸੰਬਰ (ਬਲਜਿੰਦਰਪਾਲ ਸਿੰਘ)-ਸਾਇੰਸ ਤੇ ਟੈਕਨੌਲੋਜੀ ਤਹਿਤ ਹੋਏ ਸਟਿਲ ਮਾਡਲ, ਵਰਕਿੰਗ ਮਾਡਲ ਤੇ ਪੋਸਟਰ ਮੇਕਿੰਗ ਮੁਕਾਬਲੇ ਦੌਰਾਨ ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ ਗੜ੍ਹਦੀਵਾਲਾ ਦੇ ਵਿਦਿਆਰਥੀਆਂ ਨੇ ਵਧੀਆ ਪ੍ਰਦਰਸ਼ਨ ਕਰਦੇ ਹੋਏ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ | ਜਾਣਕਾਰੀ ਦਿੰਦਿਆਂ ਸਕੂਲ ਪਿ੍ੰਸੀਪਲ ਰੁਪਿੰਦਰਜੀਤ ਸਿੰਘ ਨੇ ਦੱਸਿਆ ਕਿ 12ਵੀਂ ਜਮਾਤ ਦੀ ਵਿਦਿਆਰਥਣ ਵਨੀਤਾ ਤੇ ਤਾਜਵੀਰ ਕੌਰ ਦੇ 'ਹਾਈਡਰੋਨਿਕ ਲਿਫ਼ਟ' ਵਰਕਿੰਗ ਮਾਡਲ ਨੂੰ ਸਰਬੋਤਮ ਚੁਣਿਆ ਗਿਆ ਅਤੇ ਪਹਿਲਾ ਸਥਾਨ ਪ੍ਰਾਪਤ ਕੀਤਾ | ਇਸੇ ਤਰ੍ਹਾਂ 11ਵੀਂ ਦੀ ਸਿਮਰਨਜੀਤ, ਸ਼ਰਨਪ੍ਰੀਤ ਤੇ ਅਕਸ਼ਿਤ ਆਪਣੇ 'ਸੋਲਰ ਸਿਸਟਮ' ਵਰਕਿੰਗ ਮਾਡਲ ਨਾਲ ਤੀਸਰੇ ਸਥਾਨ ਰਹੇ | ਪੋਸਟਰ ਮੇਕਿੰਗ 'ਚ ਦਸਵੀਂ ਜਮਾਤ ਦੀਆਂ ਵਿਦਿਆਰਥਣਾਂ ਹਰਮਨਜੋਤ ਤੇ ਵੰਸ਼ਿਕਾ ਨੇ 'ਲਾਈਫ਼ ਸਾਈਕਲ ਆਫ਼ ਬਟਰਫਲਾਈ' ਰਾਹੀਂ ਵਧੀਆ ਪ੍ਰਦਰਸ਼ਨ ਕਰਦੇ ਹੋਏ ਦੂਸਰਾ ਸਥਾਨ ਹਾਸਿਲ ਕੀਤਾ | ਜੇਤੂ ਵਿਦਿਆਰਥੀਆਂ ਨੂੰ ਖ਼ਾਲਸਾ ਕਾਲਜ ਗੜ੍ਹਦੀਵਾਲਾ ਦੇ ਪਿ੍ੰਸੀਪਲ ਡਾ. ਜਸਪਾਲ ਸਿੰਘ ਤੇ ਖ਼ਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਗੜ੍ਹਦੀਵਾਲਾ ਦੇ ਇੰਚਾਰਜ ਗੁਰਪ੍ਰੀਤ ਕੌਰ ਨੇ ਜੇਤੂ ਵਿਦਿਆਰਥੀਆਂ ਤੇ ਸਾਇੰਸ ਅਧਿਆਪਕ ਗੁਰਪ੍ਰੀਤ ਸਹੋਤਾ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ | ਸਕੂਲ ਪਹੁੰਚਣ 'ਤੇ ਪਿ੍ੰ. ਰੁਪਿੰਦਰਜੀਤ ਸਿੰਘ ਨੇ ਵਿਦਿਆਰਥੀਆਂ ਦੀ ਹੌਸਲਾ ਅਫ਼ਜਾਈ ਕਰਦੇ ਹੋਏ ਸਾਇੰਸ ਅਧਿਆਪਕ ਤੇ ਕੋਆਰਡੀਨੇਟਰ ਗੁਰਪ੍ਰੀਤ ਸਿੰਘ ਸਹੋਤਾ ਸਮੇਤ ਸਮੂਹ ਸਟਾਫ਼ ਨੂੰ ਵਧਾਈ ਦਿੱਤੀ |

ਪਿਛਲੀ ਖ਼ਬਰ ਸਿੱਖ ਸਦਭਾਵਨਾ ਦਲ ਤੇ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਕ ਵਲੋਂ 7 ਨੂੰ <br/> ਅਗਲੀ ਖ਼ਬਰ ਦਸਮੇਸ਼ ਗਰਲਜ਼ ਕਾਲਜ ਵਿਖ਼ੇ 'ਏਡਜ਼ ਦਿਵਸ' ਦੇ ਮੌਕੇ 'ਤੇ ਸਲੋਗਨ ਲਿਖਿਤ ਪ੍ਰੋਗਰਾਮ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।