13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-12-2025

ਸਿੱਖ ਸਦਭਾਵਨਾ ਦਲ ਤੇ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਕ ਵਲੋਂ 7 ਨੂੰ <br/>

ਅਜੀਤ ਡੈਸਕ 05-12-2025
ਐਮਾਂ ਮਾਂਗਟ, 4 ਦਸੰਬਰ (ਗੁਰਾਇਆ)- 'ਸਿੱਖ ਸਦਭਾਵਨਾ ਦਲ' ਅਤੇ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਵਲੋਂ 7 ਦਸੰਬਰ ਨੂੰ ਲਾਪਤਾ 328 ਪਾਵਨ ਸਰੂਪਾਂ ਦੇ ਇਨਸਾਫ਼ ਲਈ ਅੰਮਿ੍ਤਸਰ (ਹਰਮੰਦਿਰ ਸਾਹਿਬ ਦੇ ਥੜ੍ਹਾ ਸਾਹਿਬ) ਵਿਖੇ ਮਹਾਂ ਪੰਚਾਇਤ ਕੀਤੀ ਜਾਵੇਗੀ | ਇਸ ਸਬੰਧੀ ਫ਼ੈਸਲਾ ਸਿੱਖ ਸਦਭਾਵਨਾ ਦਲ ਦੇ ਕੌਮੀ ਸਰਪ੍ਰਸਤ ਭਾਈ ਬਲਦੇਵ ਸਿੰਘ ਵਡਾਲਾ ਅਤੇ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਦੀ ਅਗਵਾਈ ਵਿਚ ਹੋਈ ਮੀਟਿੰਗ ਦੌਰਾਨ ਲਿਆ ਗਿਆ | ਇਸ ਸਬੰਧੀ ਸਿੱਖ ਸਦਭਾਵਨਾ ਦਲ ਦੇ ਪੰਜਾਬ ਪ੍ਰਧਾਨ ਜਥੇਦਾਰ ਗੁਰਵਤਨ ਸਿੰਘ ਮੁਲਤਾਨੀ ਨੇ ਦੱਸਿਆ ਕਿ ਮਾਨਯੋਗ ਹਾਈਕੋਰਟ ਦੇ ਹੁਕਮਾਂ ਦੇ ਬਾਵਜੂਦ ਸਰਕਾਰ ਅਤੇ ਡੀ.ਜੀ.ਪੀ. ਪੰਜਾਬ ਵਲੋਂ ਲਾਪਤਾ 328 ਪਾਵਨ ਸਰੂਪਾਂ ਦੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਨਹੀਂ ਕੀਤੀ ਜਾ ਰਹੀ | ਜਥੇਦਾਰ ਮੁਲਤਾਨੀ ਨੇ ਕਿਹਾ ਕਿ ਸੂਬਾ ਸਰਕਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਦੋਸ਼ੀਆਂ ਨੂੰ ਬਚਾ ਰਹੀ ਹੈ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪੱਖ ਵਿਚ ਭੁਗਤ ਰਹੀ ਹੈ | ਉਨ੍ਹਾਂ ਸਮੂਹ ਲੋਕਾਂ ਤੇ ਪੰਥ ਦਰਦੀਆਂ ਨੂੰ ਅਪੀਲ ਕੀਤੀ ਕਿ ਇਸ ਮਹਾਂ ਪੰਚਾਇਤ ਵਿਚ ਵੱਡੇ ਪੱਧਰ 'ਤੇ ਸ਼ਮੂਲੀਅਤ ਕਰਨ ਤਾਂ ਜੋ 328 ਲਾਪਤਾ ਪਾਵਨ ਸਰੂਪਾਂ ਦਾ ਇਨਸਾਫ਼ ਕਰਵਾਇਆ ਜਾ ਸਕੇ |

ਪਿਛਲੀ ਖ਼ਬਰ ਐਲਿਸ ਹਾਈ ਸਕੂਲ 'ਚ ਇਨਾਮ ਵੰਡ ਤੇ ਸੱਭਿਆਚਾਰਕ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਸਟਿਲ ਮਾਡਲ, ਵਰਕਿੰਗ ਮਾਡਲ ਤੇ ਪੋਸਟਰ ਮੇਕਿੰਗ ਮੁਕਾਬਲੇ 'ਚ ਸੇਂਟ ਸੋਲਜਰ ਸਕੂਲ ਵਲੋਂ ਸ਼ਾਨਦਾਰ ਪ੍ਰਦਰਸ਼ਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।