ਹੁਸ਼ਿਆਰਪੁਰ, 4 ਦਸੰਬਰ (ਬਲਜਿੰਦਰਪਾਲ ਸਿੰਘ)-ਡੀ.ਏ.ਵੀ. ਕਾਲਜ ਹੁਸ਼ਿਆਰਪੁਰ ਦੇ ਵਿਦਿਆਰਥੀ ਸੁਮਿਤ ਕੁਮਾਰ ਨੇ ਇੰਟਰ ਸਟੇਟ ਯੂਨੀਵਰਸਿਟੀ ਯੁਵਕ ਮੇਲੇ 'ਚ ਵਧੀਆ ਪ੍ਰਦਰਸ਼ਨ ਕਰਦਿਆਂ ਟੋਕਰੀ ਬਣਾਉਣ ਦੇ ਮੁਕਾਬਲੇ 'ਚ ਪਹਿਲਾ ਸਥਾਨ ਹਾਸਲ ਕਰਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ | ਕਾਲਜ ਦੇ ਪਿ੍ੰ. ਡਾ. ਵਿਨੇ ਕੁਮਾਰ ਨੇ ਦੱਸਿਆ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ 'ਚ ਇਸ ਅੰਤਰਰਾਜੀ ਯੂਨੀਵਰਸਿਟੀ ਯੁਵਾ ਮੇਲਾ ਕਰਵਾਇਆ ਗਿਆ ਸੀ, ਜਿਸ ਵਿਚ ਸੁਮਿਤ ਨੇ ਕਨਵੀਨਰ ਡਾ. ਸੁਰਜੀਤ ਕੌਰ ਦੇ ਮਾਰਗ ਦਰਸ਼ਨ 'ਚ ਇਸ ਮੁਕਾਬਲੇ 'ਚ ਵਧੀਆ ਪ੍ਰਦਰਸ਼ਨ ਕਰਕੇ ਸੰਸਥਾ ਦੇ ਨਾਨ ਨਾਲ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦਾ ਨਾਂ ਵੀ ਚਮਕਾਇਆ ਹੈ | ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਸੁਮਿਤ ਨੇ ਖੇਤਰੀ ਵਿਰਾਸਤੀ ਮੇਲੇ 'ਚ ਟੋਕਰੀ ਬਣਾਉਣ ਦੇ ਮੁਕਾਬਲੇ 'ਚ ਪਹਿਲਾ ਸਥਾਨ ਹਾਸਲ ਕੀਤਾ ਸੀ | ਪ੍ਰਬੰਧਕ ਕਮੇਟੀ ਦੇ ਪ੍ਰਧਾਨ ਡਾ. ਅਨੂਪ ਕੁਮਾਰ ਨੇ ਜੇਤੂ ਵਿਦਿਆਰਥੀ ਸੁਮਿਤ ਕੁਮਾਰ ਨੂੰ ਸਨਮਾਨਿਤ ਕੀਤਾ | ਇਸ ਦੌਰਾਨ ਉਨ੍ਹਾਂ ਮੈਡਮ ਸੁਰਜੀਤ, ਸੁਮਿਤ ਕੁਮਾਰ ਅਤੇ ਸੰਸਥਾ ਦੀਆਂ ਸਭਿਆਚਾਰਕ ਗਤੀਵਿਧੀਆਂ ਦੇ ਇੰਚਾਰਜ ਡਾ. ਕੁਲਵੰਤ ਰਾਣਾ ਨੂੰ ਵਧਾਈ ਦਿੱਤੀ | ਸਕੱਤਰ ਆਰ.ਐਮ.ਭੱਲਾ ਅਤੇ ਪ੍ਰਬੰਧਕ ਕਮੇਟੀ ਦੇ ਹੋਰ ਅਹੁਦੇਦਾਰਾਂ ਨੇ ਵੀ ਵਧਾਈ ਸੰਦੇਸ਼ ਭੇਜ ਕੇ ਸ਼ੁਭਕਾਮਨਾਵਾਂ ਦਿੱਤੀਆਂ |