ਨੰਗਲ ਬਿਹਾਲਾਂ, 8 ਦਸੰਬਰ (ਵਿਨੋਦ ਮਹਾਜਨ)- ਪਿੰਡ ਡਡਿਆਲੀ ਦੇ ਭਾਜਪਾ ਯੂਥ ਆਗੂ ਰਾਜੇਸ਼ ਠਾਕੁਰ ਸਾਥੀਆਂ ਸਮੇਤ ਰਿਵਾਇਤੀ ਪਾਰਟੀਆਂ ਛੱਡ ਕੇ ਵਿਧਾਇਕ ਕਰਮਵੀਰ ਸਿੰਘ ਘੁੰਮਣ ਦੀ ਅਗਵਾਈ 'ਚ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ ਹਨ | ਵਿਧਾਇਕ ਘੁੰਮਣ ਨੇ ਉਨ੍ਹਾਂ ਦੇ ਸਾਥੀਆਂ ਦੇ ਗਲਾਂ ਵਿਚ ਪਾਰਟੀ ਦਾ ਮਫ਼ਲਰ ਪਾ ਕੇ ਪਾਰਟੀ ਵਿਚ ਸ਼ਾਮਿਲ ਕੀਤਾ | ਵਿਧਾਇਕ ਘੁੰਮਣ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਕੀਤੇ ਜਾ ਰਹੇ ਕੰਮਾਂ ਤੋਂ ਖ਼ੁਸ਼ ਹੋ ਕੇ ਲੋਕ ਬਾਕੀ ਪਾਰਟੀਆਂ ਛੱਡ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਰਹੇ ਹਨ | ਉਨ੍ਹਾਂ ਕਿਹਾ ਪਾਰਟੀ ਵਿਚ ਸ਼ਾਮਿਲ ਹੋਣ ਵਾਲਿਆਂ ਨੂੰ ਪਾਰਟੀ ਵਲੋਂ ਬਣਦਾ ਮਾਨ ਸਨਮਾਨ ਦਿੱਤਾ ਜਾਵੇਗਾ | ਇਸ ਮੌਕੇ ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਭਾਜਪਾ ਆਗੂ ਰਾਜੇਸ਼ ਠਾਕੁਰ ਨੇ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਖ਼ੁਸ਼ ਹੋ ਕੇ ਉਹ ਅੱਜ ਆਪਣੇ ਸਾਥੀਆਂ ਸਮੇਤ 'ਆਪ' ਪਾਰਟੀ ਵਿਚ ਸ਼ਾਮਿਲ ਹੋਏ ਹਨ | ਇਸ ਮੌਕੇ ਉਨ੍ਹਾਂ ਵਿਧਾਇਕ ਕਰਮਵੀਰ ਸਿੰਘ ਘੁੰਮਣ ਦਾ ਧੰਨਵਾਦ ਕੀਤਾ ਅਤੇ ਭਰੋਸਾ ਦਿਵਾਇਆ ਕਿ 'ਆਪ' ਦੀ ਮਜ਼ਬੂਤੀ ਲਈ ਉਹ ਦਿਨ-ਰਾਤ ਮਿਹਨਤ ਕਰਨਗੇ | ਇਸ ਸਮੇਂ ਬਲਾਕ ਸੰਮਤੀ ਉਮੀਦਵਾਰ ਜਸਪਾਲ, ਰਵਿੰਦਰ ਸਿੰਘ ਸਾਬਕਾ ਬਲਾਕ ਸੰਮਤੀ ਮੈਂਬਰ, ਦਵਿੰਦਰ ਕੁਮਾਰ ਸਾਬਕਾ ਸਰਪੰਚ, ਕੇ.ਪੀ ਸੰਧੂ ਚੇਅਰਮੈਨ, ਰਾਜੇਸ਼ ਕੁਮਾਰ ਲੰਬੜਦਾਰ, ਬਲਬੀਰ ਸਿੰਘ, ਪ੍ਰਧਾਨ ਯੁਵਰਾਜ ਹਾਜ਼ਰ ਸੀ |
ਵਿਧਾਇਕ ਘੁੰਮਣ ਦੀ ਅਗਵਾਈ 'ਚ ਭਾਜਪਾ ਯੂਥ ਆਗੂ ਰਾਜੇਸ਼ ਠਾਕੁਰ ਸਾਥੀਆਂ ਸਮੇਤ 'ਆਪ' 'ਚ ਹੋਏ ਸ਼ਾਮਿਲ <br/>
ਅਜੀਤ ਡੈਸਕ
09-12-2025