16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-12-2025

ਸਕੂਲੀ ਬੱਸ ਤੇਜ਼ ਰਫ਼ਤਾਰ ਚਲਾਉਣ ਵਾਲੇ ਡਰਾਈਵਰ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ

ਅਜੀਤ ਡੈਸਕ 09-12-2025
ਮਾਹਿਲਪੁਰ, 8 ਦਸੰਬਰ (ਰਜਿੰਦਰ ਸਿੰਘ)-ਪਿਛਲੇ ਬੀਤੇ ਦੋ ਦਿਨ ਪਹਿਲਾ ਦਿਨ ਸੋਸ਼ਲ ਮੀਡੀਆ ਦੇ ਵਾਇਰਲ ਹੋਈ ਸਾਈਾ ਪਬਲਿਕ ਸਕੂਲ ਬੱਡੋਂਆਣ ਦੀ ਸਕੂਲ ਬੱਸ ਦੀ ਵੀਡੀਓ ਜਿਸ 'ਚ ਬੱਸ ਦਾ ਡਰਾਈਵਰ ਜਿੱਥੇ ਬੱਸ ਨੂੰ ਤੇਜ਼ ਰਫ਼ਤਾਰ ਨਾਲ ਚਲਾ ਕੇ ਬੱਚਿਆਂ ਦੀ ਜਾਨ ਨੂੰ ਜੋਖ਼ਮ ਪਾ ਕੇ ਰੋਡ ਐਕਟ ਦੀਆਂ ਧੱਜੀਆਂ ਉਡਾਉਂਦਾ ਦਿਖਾਈ ਦਿੰਦਾ ਹੈ ਉੱਥੇ ਉਸ ਬੱਸ 'ਚ ਸਵਾਰ ਇੱਕ ਮਹਿਲਾ ਅਧਿਆਪਕਾਂ ਵੱਲੋਂ ਉਸ ਨੂੰ ਰੋਕਣ 'ਤੇ ਉਸ ਨਾਲ ਬਦਤਮੀਜ਼ੀ ਨਾਲ ਪੇਸ਼ ਆਉਦਾਂ ਦਿਖਾਈ ਦੇ ਰਿਹਾ ਜਿਸ 'ਚ ਲੈ ਕੇ ਸਾਈਾ ਪਬਲਿਕ ਸਕੂਲ ਮੁਖੀ ਗੌਰਵ ਨੇ ਬੱਸ ਦੇ ਡਰਾਈਵਰ ਮਨਪ੍ਰੀਤ ਸਿੰਘ (ਮੰਨਾ) 'ਤੇ ਤੁਰੰਤ ਕਾਰਵਾਈ ਕਰਦਿਆਂ ਉਸ ਨੂੰ ਸਕੂਲੋਂ ਕੱਢ ਦਿੱਤਾ ਹੈ | ਉਨ੍ਹਾਂ ਕਿਹਾ ਕਿ ਜਦੋਂ ਉਨ੍ਹਾਂ ਨੂੰ ਇਸ ਘਟਨਾ ਬਾਰੇ ਪਤਾ ਲੱਗਾ ਤਾਂ ਸਕੂਲ ਪਿ੍ੰਸੀਪਲ ਨੇ ਤੁਰੰਤ ਐਕਸ਼ਨ ਲੈਂਦੇ ਹੋਏ ਡਰਾਈਵਰ ਨੂੰ ਉਸੇ ਸਮੇਂ ਕੱਢ ਦਿੱਤਾ ਉਨ੍ਹਾਂ ਕਿਹਾ ਬੱਚਿਆ ਅਤੇ ਸਟਾਫ਼ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾ ਸਕਦਾ | ਇਸ ਸਬੰਧੀ ਥਾਣਾ ਮੁਖੀ ਮਾਹਿਲਪੁਰ ਮਦਨ ਸਿੰਘ ਨੇ ਕਿਹਾ ਕਿ ਡਰਾਈਵਰ 'ਤੇ ਮਾਮਲਾ ਦਰਜ ਕੀਤਾ ਜਾ ਰਿਹਾ ਹੈ |
ਪਿਛਲੀ ਖ਼ਬਰ ਸੜਕ ਹਾਦਸੇ 'ਚ ਪਤਨੀ ਦੀ ਮੌਤ, ਪਤੀ ਜ਼ਖਮੀ ਅਗਲੀ ਖ਼ਬਰ ਸੜਕ ਹਾਦਸੇ 'ਚ ਵਿਅਕਤੀ ਦੀ ਮੌਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।