16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-12-2025

ਕਿਸਾਨਾਂ ਵਲੋਂ ਬਿਜਲੀ ਸੋਧ ਬਿੱਲ ਤੇ ਸੀਡ ਬਿੱਲ ਦੇ ਵਿਰੋਧ 'ਚ ਪਾਵਰਕਾਮ ਦਫ਼ਤਰ ਸਾਹਮਣੇ ਰੋਸ ਧਰਨਾ

ਅਜੀਤ ਡੈਸਕ 09-12-2025
ਹੁਸ਼ਿਆਰਪੁਰ, 8 ਦਸੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕੁਲ ਹਿੰਦ ਕਿਸਾਨ ਸਭਾ ਵਲੋਂ ਜ਼ਿਲ੍ਹਾ ਸਬ-ਅਰਬਨ ਸਬ ਡਿਵੀਜ਼ਨ ਪਾਵਰਕਾਮ ਕੰਪਲੈਕਸ ਹੁਸ਼ਿਆਰਪੁਰ ਸਾਹਮਣੇ ਕਾ. ਗੁਰਮੇਸ਼ ਸਿੰਘ ਅਤੇ ਬਿਜਲੀ ਬੋਰਡ ਪੈਨਸ਼ਨਰ ਐਸੋਸੀਏਸ਼ਨ ਦੇ ਪ੍ਰਧਾਨ ਰਤਨ ਲਾਲ ਦੀ ਪ੍ਰਧਾਨਗੀ ਹੇਠ ਬਿਜਲੀ ਸੋਧ ਬਿੱਲ-2025 ਤੇ ਸੀਡ ਬਿੱਲ-2025 ਦੇ ਵਿਰੋਧ 'ਚ ਰੋਸ ਧਰਨਾ ਲਗਾਇਆ ਗਿਆ ਅਤੇ ਬਿੱਲਾਂ ਦੀਆਂ ਕਾਪੀਆਂ ਸਾੜੀਆਂ ਗਈਆਂ | ਧਰਨੇ 'ਚ ਜਮਹੂਰੀ ਕਿਸਾਨ ਸਭਾ ਵਲੋਂ ਦਵਿੰਦਰ ਸਿੰਘ ਨੇ ਸਟੇਜ ਸਕੱਤਰ ਦੀ ਭੂਮਿਕਾ ਨਿਭਾਈ | ਬੁਲਾਰਿਆਂ ਨੇ ਕਿਹਾ ਕਿ ਬਿਜਲੀ ਸੋਧ ਬਿੱਲ-2025, ਉਹ ਬਿੱਲ ਹੈ, ਜੋ ਕਾਲੇ ਕਾਨੂੰਨਾਂ ਨੂੰ ਵਾਪਸ ਕਰਵਾਉਂਦੇ ਸਮੇਂ ਵਾਪਸ ਕਰਵਾਇਆ ਗਿਆ ਸੀ | ਉਨ੍ਹਾਂ ਕਿਹਾ ਕਿ ਬਿਜਲੀ ਸੋਧ ਬਿੱਲ ਲਾਗੂ ਹੋ ਜਾਣ ਨਾਲ ਨਿੱਜੀ ਕੰਪਨੀਆਂ ਨੂੰ ਵੱਧ ਅਧਿਕਾਰ ਮਿਲ ਜਾਣਗੇ ਤੇ ਸਟੇਟ ਦੇ ਅਧਿਕਾਰ ਖ਼ਤਮ ਹੋ ਜਾਣਗੇ, ਗ਼ਰੀਬਾਂ ਨੂੰ ਵੀ ਅੰਬਾਨੀ, ਅਡਾਨੀ ਵਾਲੇ ਰੇਟ ਹੀ ਲੱਗਣਗੇ, ਜੋ ਸਰਾਸਰ ਗਲਤ ਹੈ | ਉਨ੍ਹਾਂ ਕਿਹਾ ਕਿ ਬਿੱਲ ਨਾਲ ਸਟੇਟਾਂ ਦੇ ਅਧਿਕਾਰ ਖ਼ਤਮ ਹੋ ਜਾਣਗੇ ਅਤੇ ਕੇਂਦਰ ਸਰਕਾਰ ਬਿਜਲੀ ਦੇ ਖੇਤਰ 'ਚ ਮਨਮਰਜ਼ੀ ਕਰੇਗੀ | ਬੁਲਾਰਿਆਂ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਬਿਜਲੀ ਸੋਧ ਬਿੱਲ-2025 ਵਾਪਸ ਲਿਆ ਜਾਵੇ ਅਤੇ ਸੀਡ ਬਿੱਲ ਨੂੰ ਵੀ ਰੱਦ ਕੀਤਾ ਜਾਵੇ | ਇਸ ਮੌਕੇ ਦਰਸ਼ਨ ਕੁਮਾਰ ਮਹਿਤਾ, ਤਰਲੋਚਨ ਸਿੰਘ ਸਤੌਰ, ਧਨਪਤ, ਗੁਰਮੇਲ ਸਿੰਘ, ਹਰੀ ਕੁਮਾਰ, ਰਾਜਿੰਦਰ ਕੁਮਾਰ ਸੋਨੀ, ਜ਼ੈਲ ਸਿੰਘ ਨੇ ਸੰਬੋਧਨ ਕੀਤਾ | ਇਸ ਮੌਕੇ ਸੰਤੋਖ ਸਿੰਘ, ਮਹਿੰਦਰ ਸਿੰਘ ਭੀਲੋਵਾਲ, ਤੀਰਥ ਸਿੰਘ, ਗੁਰਦੇਵ ਸਿੰਘ ਸਤੌਰ, ਜਮਹੂਰੀ ਕਿਸਾਨ ਸਭਾ ਵਲੋਂ ਜਗਤਾਰ ਸਿੰਘ, ਧਰਮਵੀਰ ਸਤੌਰ, ਗਿਆਨ ਸਿੰਘ, ਜਗਦੀਸ਼ ਲਾਲਾ, ਰਾਜਿੰਦਰ ਕੁਮਾਰ, ਸਰਬਜੀਤ ਸਿੰਘ, ਮਲਕੀਤ ਸਿੰਘ, ਮਨਜੀਤ ਬਾਜਵਾ, ਗੁਰਚਰਨ ਸਿੰਘ, ਮਨਜੀਤ ਸੈਣੀ, ਮਨੋਹਰ ਸਿੰਘ ਐਸ.ਡੀ.ਓ. ਡਡਿਆਣਾ ਕਲਾਂ, ਰਾਜਿੰਦਰ ਪਾਲ ਸਿੰਘ, ਹਰਦੀਪ ਸਿੰਘ, ਰਵਿੰਦਰ ਸਿੰਘ ਅਤੇ ਬਿਜਲੀ ਬੋਰਡ ਪੈਨਸ਼ਨਰ ਐਸੋਸੀਏਸ਼ਨ ਦੇ ਮੈਂਬਰ ਹਾਜ਼ਰ ਸਨ |

ਪਿਛਲੀ ਖ਼ਬਰ ਸੰਯੁਕਤ ਮੋਰਚਾ ਵਲੋਂ 2025 ਬਿਜਲੀ ਸੋਧ ਬਿੱਲ ਦੀਆਂ ਕਾਪੀਆਂ ਸਾੜੀਆਂ <br/> ਅਗਲੀ ਖ਼ਬਰ ਢੱਡਾ ਫਤਿਹ ਸਿੰਘ ਸਕੂਲ ਦੇ ਹੋਣਹਾਰ ਵਿਦਿਆਰਥੀ ਸਨਮਾਨਿਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।