16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-12-2025

ਯੂਥ ਅਕਾਲੀ ਦਲ ਸਰਕਲ ਦਸੂਹਾ ਦੇ ਪ੍ਰਧਾਨ ਜਨਮਜੀਤ ਸਿੰਘ ਘੁੰਮਣ ਦੀ ਅਗਵਾਈ ਹੇਠ ਚੋਣ ਪ੍ਰਚਾਰ <br/>

ਅਜੀਤ ਡੈਸਕ 09-12-2025
ਦਸੂਹਾ, 8 ਦਸੰਬਰ (ਭੁੱਲਰ)- ਯੂਥ ਅਕਾਲੀ ਦਲ ਦਸੂਹਾ ਦੇ ਸਰਕਲ ਪ੍ਰਧਾਨ ਜਨਮਜੀਤ ਸਿੰਘ ਘੁੰਮਣ ਵੱਲੋਂ ਬਲਾਕ ਸੰਮਤੀ ਜੋਨ ਉਸਮਾਨ ਸ਼ਹੀਦ ਤੋਂ ਅਕਾਲੀ ਦਲ ਦੇ ਉਮੀਦਵਾਰ ਤਰਲੋਕ ਸਿੰਘ ਚੀਮਾ ਅਤੇ ਜ਼ਿਲ੍ਹਾ ਪਰਿਸ਼ਦ ਦੇ ਉਮੀਦਵਾਰ ਗੁਰਪ੍ਰੀਤ ਸਿੰਘ ਬਿਕਾ ਚੀਮਾ ਦੇ ਹੱਕ ਵਿਚ ਘਰ-ਘਰ ਜਾ ਕੇ ਚੋਣ ਪ੍ਰਚਾਰ ਕਰਦਿਆਂ ਕਿਹਾ ਕਿ ਚੋਣਾਂ ਵਿਚ ਅਕਾਲੀ ਦਲ ਦੇ ਉਮੀਦਵਾਰ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰਨਗੇ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਪੰਜਾਬ ਦੀ ਤਰੱਕੀ ਤੇ ਭਲਾਈ ਲਈ ਕੰਮ ਕੀਤਾ ਹੈ ਜਿਸ ਦੇ ਚੱਲਦਿਆਂ 14 ਦਸੰਬਰ ਨੂੰ ਹੋ ਰਹੀਆਂ ਜ਼ਿਲ੍ਹਾ ਪਰਿਸ਼ਦ ਤੇ ਬਲਾਕ ਸੰਮਤੀ ਦੀਆਂ ਚੋਣਾਂ ਵਿਚ ਲੋਕ ਅਕਾਲੀ ਦਲ ਦੇ ਉਮੀਦਵਾਰਾਂ ਦਾ ਸਾਥ ਦੇਣਗੇ ਤੇ ਸਾਰੇ ਉਮੀਦਵਾਰ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰਨਗੇ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸਮੇਂ ਕੀਤੇ ਵਿਕਾਸ ਕਾਰਜਾਂ ਨੂੰ ਅੱਜ ਵੀ ਲੋਕ ਯਾਦ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਾਹਦ ਇੱਕੋ ਇੱਕ ਖੇਤਰੀ ਪਾਰਟੀ ਹੈ ਜਿਸ ਨੇ ਹਮੇਸ਼ਾ ਲੋਕ ਭਲਾਈ ਦੇ ਕੰਮ ਕੀਤੇ ਹਨ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਵੱਡੀ ਜਿੱਤ ਦਿਵਾਉਣ | ਇਸ ਮੌਕੇ ਮਨਜੀਤ ਸਿੰਘ ਘੁੰਮਣ, ਸਰਪੰਚ ਲਾਲ ਸਿੰਘ, ਲਵਦੀਪ ਸਿੰਘ ਚੰਡੀ ਦਾਸ, ਹਰਸ਼ ਘੁੰਮਣ, ਓੰਕਾਰ ਸਿੰਘ ਘੁੰਮਣ, ਹਰਮਨ ਸਿੰਘ ਚੀਮਾ, ਦਲੇਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਸ਼ਖ਼ਸੀਅਤਾਂ ਹਾਜ਼ਰ ਸਨ |

ਪਿਛਲੀ ਖ਼ਬਰ ਜਥੇਦਾਰ ਭਾਈ ਕੁਲਦੀਪ ਸਿੰਘ ਚੱਕ ਸਕੂਲ ਦੀ ਵਿਦਿਆਰਥਣ ਨੇ ਹਾਸਿਲ ਕੀਤਾ ਕਾਂਸੀ ਦਾ ਤਗਮਾ ਅਗਲੀ ਖ਼ਬਰ ਸਰਬੱਤ ਦੇ ਭਲੇ ਲਈ ਰਮਾਇਣ ਦਾ ਪਾਠ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।