16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-12-2025

ਚੋਣਾਂ ਸੰਬੰਧੀ ਉਮੀਦਵਾਰਾਂ ਦੇ ਹੱਕ 'ਚ ਪਿੰਡ ਰੋੜਾਂ ਵਿਖੇ ਕੀਤਾ ਪ੍ਰਚਾਰ <br/>

ਅਜੀਤ ਡੈਸਕ 09-12-2025
ਹਰਿਆਣਾ, 8 ਦਸੰਬਰ ਹਰਮੇਲ ਸਿੰਘ ਖੱਖ)-ਪੰਚਾਇਤ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿਚ ਕਾਂਗਰਸ ਦੇ ਉਮੀਦਵਾਰਾਂ ਦੀ ਜਿੱਤ ਯਕੀਨੀ ਬਣਾਉਣ ਲਈ ਪਾਰਟੀ ਆਗੂਆਂ ਤੇ ਵਰਕਰਾਂ ਵੱਲੋਂ ਮਨਿੰਦਰ ਸਿੰਘ ਟਿਮੀ ਸ਼ਾਹੀ ਬਲਾਕ ਪ੍ਰਧਾਨ ਭੂੰਗਾ ਦੀ ਅਗਵਾਈ ਵਿਚ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਭੂੰਗਾ ਤੋਂ ਉਮੀਦਵਾਰ ਪਲਵਿੰਦਰ ਕੁਮਾਰ ਤੇ ਪੰਚਾਇਤ ਸੰਮਤੀ ਜ਼ੋਨ ਭੂੰਗਾ ਤੋਂ ਉਮੀਦਵਾਰ ਰਾਮ ਆਸਰਾ ਸਿੰਘ ਲਈ ਚੋਣ ਪ੍ਰਚਾਰ ਕੀਤਾ ਗਿਆ | ਇਸ ਮੌਕੇ ਟਿਮੀ ਸ਼ਾਹੀ ਨੇ ਕਿਹਾ ਕਿ ਸੰਮਤੀ ਚੋਣਾਂ ਵਿਚ ਕਾਂਗਰਸ ਦੇ ਉਮੀਦਵਾਰ ਭਾਰੀ ਬਹੁਮਤ ਨਾਲ ਜਿੱਤਣਗੇ | ਉਨ੍ਹਾਂ ਕਿਹਾ ਕਿ ਆਪ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਕੋਈ ਵੀ ਵਿਕਾਸ ਦਾ ਕਾਰਜ ਨਹੀਂ ਕੀਤਾ | ਇਸ ਮੌਕੇ ਧਰਮਿੰਦਰ ਘੁੱਗੀ, ਕਮਲਜੀਤ ਸਿੰਘ, ਨੰਬਰਦਾਰ ਸ਼ਿਵ ਕੁਮਾਰ, ਚੈਂਚਲ ਸਿੰਘ, ਸੁਖਵਿੰਦਰ ਪਾਲ ਸਾਬਕਾ ਸਰਪੰਚ, ਸਸ਼ੀ ਕੁਮਾਰ, ਵਰਿੰਦਰ ਕੁਮਾਰ, ਰਾਜੇਸ਼ ਕੁਮਾਰ, ਕਮਲਜੀਤ ਸਿੰਘ ਸੈਣੀ, ਜੈਂਕਾ ਫ਼ਾਂਬੜਾ, ਕੁਲਵਿੰਦਰ ਸਿੰਘ ਤੇ ਹੋਰ ਹਾਜ਼ਰ ਸਨ |

ਪਿਛਲੀ ਖ਼ਬਰ ਵਿਦਿਆਰਥੀਆਂ ਨੂੰ ਵਿੱਦਿਅਕ ਗਤੀਵਿਧੀਆਂ ਪ੍ਰਤੀ ਉਤਸ਼ਾਹਿਤ ਕਰਨ ਦੀ ਲੋੜ - ਡਾ: ਰਾਜ ਕੁਮਾਰ <br/> ਅਗਲੀ ਖ਼ਬਰ ਸਰਕਾਰ ਦੇ ਕੰਮਾਂ ਤੋਂ ਖ਼ੁਸ਼ ਹੋ ਕੇ ਲੋਕ ਜਿਤਾਉਣਗੇ 'ਆਪ' ਦੇ ਉਮੀਦਵਾਰ- ਆਗੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।