16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-12-2025

ਵਿਦਿਆਰਥੀਆਂ ਨੂੰ ਵਿੱਦਿਅਕ ਗਤੀਵਿਧੀਆਂ ਪ੍ਰਤੀ ਉਤਸ਼ਾਹਿਤ ਕਰਨ ਦੀ ਲੋੜ - ਡਾ: ਰਾਜ ਕੁਮਾਰ <br/>

ਅਜੀਤ ਡੈਸਕ 09-12-2025
ਹੁਸ਼ਿਆਰਪੁਰ, 8 ਦਸੰਬਰ (ਬਲਜਿੰਦਰਪਾਲ ਸਿੰਘ)- ਚੌਧਰੀ ਬਲਬੀਰ ਸਿੰਘ ਪਬਲਿਕ ਸਕੂਲ ਹੁਸ਼ਿਆਰਪੁਰ ਵਿਖੇ ਡੀ.ਏ.ਵੀ. ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਡਾ: ਅਨੂਪ ਕੁਮਾਰ, ਸਕੱਤਰ ਆਰ.ਐਮ. ਭੱਲਾ ਤੇ ਸਕੂਲ ਦੇ ਮੈਨੇਜਰ ਡਾ: ਅਰਵਿੰਦ ਕੁਮਾਰ ਦੀ ਅਗਵਾਈ 'ਚ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸੰਸਦ ਮੈਂਬਰ ਡਾ: ਰਾਜ ਕੁਮਾਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ, ਜਦਕਿ ਐਸ.ਡੀ.ਐਮ. ਗੁਰਸਿਮਰਨਜੀਤ ਕੌਰ ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰ ਹੋਏ | ਇਸ ਮੌਕੇ ਸਮਾਗਮ ਦੀ ਸ਼ੁਰੂਆਤ ਮੁੱਖ ਮਹਿਮਾਨ ਵਲੋਂ ਸ਼ਮ੍ਹਾਂ ਰੌਸ਼ਨ ਕਰਨ ਨਾਲ ਹੋਈ | ਸਮਾਗਮ ਦਾ ਵਿਸ਼ਾ 'ਟੂਗੈਦਰ ਵੀ ਰਾਈਜ਼' ਸੀ | ਇਸ ਮੌਕੇ ਵਿਦਿਆਰਥੀਆਂ ਵਲੋਂ ਭੰਗੜਾ, ਲੁੱਡੀ, ਸੰਮੀ, ਗਿੱਧਾ, ਗੀਤ ਤੇ ਹੋਰ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ | ਇਸ ਮੌਕੇ ਪਿ੍ੰ: ਆਸਪੁਰ ਸਿੰਘ ਬੇਦੀ ਨੇ ਸਕੂਲ ਦੀਆਂ ਉਪਲੱਬਧੀਆਂ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ | ਇਸ ਮੌਕੇ ਸੰਸਦ ਮੈਂਬਰ ਡਾ: ਰਾਜ ਕੁਮਾਰ ਤੇ ਐਸ.ਡੀ.ਐਮ. ਗੁਰਸਿਮਰਨਜੀਤ ਕੌਰ ਨੇ ਸਮਾਗਮ ਵਧਾਈ ਦਿੰਦਿਆਂ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ | ਉਨ੍ਹਾਂ ਕਿਹਾ ਕਿ ਸਾਨੂੰ ਪੜ੍ਹਾਈ, ਖੇਡਾਂ ਦੇ ਨਾਲ-ਨਾਲ ਹੋਰਨਾਂ ਵਿੱਦਿਅਕ ਗਤੀਵਿਧੀਆਂ 'ਚ ਵੱਧ-ਚੜ੍ਹ ਕੇ ਹਿੱਸਾ ਲੈ ਕੇ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਂਅ ਰੌਸ਼ਨ ਕਰਨਾ ਚਾਹੀਦਾ ਹੈ | ਉਨ੍ਹਾਂ ਵਿਦਿਆਰਥੀਆਂ ਨੂੰ ਨਸ਼ਿਆਂ ਤੇ ਮਾੜੀਆਂ ਅਲਾਮਤਾਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ | ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਵਿੱਦਿਅਕ ਗਤੀਵਿਧੀਆਂ ਪ੍ਰਤੀ ਉਤਸ਼ਾਹਿਤ ਕਰਨ ਦੀ ਲੋੜ ਹੈ | ਇਸ ਮੌਕੇ ਪਿ੍ੰ: ਆਸਾਪੁਰ ਸਿੰਘ ਬੇਦੀ ਨੇ ਸਾਰਿਆਂ ਦਾ ਧੰਨਵਾਦ ਕੀਤਾ | ਇਸ ਮੌਕੇ ਸਟਾਫ਼ ਮੈਂਬਰ ਤੇ ਵਿਦਿਆਰਥੀ ਹਾਜ਼ਰ ਸਨ |

ਪਿਛਲੀ ਖ਼ਬਰ ਨਸ਼ੀਲੇ ਪਾਊਡਰ ਸਮੇਤ 2 ਕਾਬੂ ਅਗਲੀ ਖ਼ਬਰ ਚੋਣਾਂ ਸੰਬੰਧੀ ਉਮੀਦਵਾਰਾਂ ਦੇ ਹੱਕ 'ਚ ਪਿੰਡ ਰੋੜਾਂ ਵਿਖੇ ਕੀਤਾ ਪ੍ਰਚਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।