ਹੁਸ਼ਿਆਰਪੁਰ, 8 ਦਸੰਬਰ (ਬਲਜਿੰਦਰਪਾਲ ਸਿੰਘ)-ਥਾਣਾ ਮਾਹਿਲਪੁਰ ਪੁਲਿਸ ਨੇ ਇਲਾਕੇ 'ਚ ਗਸ਼ਤ ਦੌਰਾਨ ਕਾਰ ਸਵਾਰ 2 ਕਥਿਤ ਦੋਸ਼ੀਆਂ ਨੂੰ ਕਾਬੂ ਕਰਕੇ ਉਨ੍ਹਾਂ ਤੋਂ 40 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕੀਤਾ | ਕਥਿਤ ਦੋਸ਼ੀਆਂ ਦੀ ਪਹਿਚਾਣ ਚਰਨਜੀਤ ਸਿੰਘ ਉਰਫ਼ ਲੱਕੀ ਵਾਸੀ ਕੋਟਫ਼ਤੂਹੀ ਤੇ ਬਲਜੀਤ ਸਿੰਘ ਉਰਫ਼ ਬਿੱਲਾ ਵਾਸੀ ਸੂਨਾ ਵਜੋਂ ਹੋਈ ਹੈ |