16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-12-2025

ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿਚ 'ਆਪ' ਨੂੰ ਮਿਲ ਰਿਹਾ ਜਨਤਾ ਦਾ ਭਰਪੂਰ ਸਮਰਥਨ - ਜੀ.ਐਸ. ਮੁਲਤਾਨੀ

ਅਜੀਤ ਡੈਸਕ 09-12-2025
ਹਾਜੀਪੁਰ, 8 ਦਸੰਬਰ (ਪੁਨੀਤ ਭਾਰਦਵਾਜ)- ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਨੂੰ ਦੇਖਦੇ ਹੋਏ ਰਾਜਨੀਤੀ ਪਾਰਟੀਆਂ ਵਲੋਂ ਪਿੰਡਾਂ-ਪਿੰਡਾਂ ਵਿਚ ਜਾ ਕੇ ਚੋਣ ਪ੍ਰਚਾਰ ਸ਼ੁਰੂ ਕਰ ਦਿੱਤਾ ਗਿਆ ਹੈ | ਇਸੇ ਕੜੀ ਦੇ ਤਹਿਤ ਆਮ ਆਦਮੀ ਪਾਰਟੀ ਦੇ ਮੁਕੇਰੀਆਂ ਹਲਕਾ ਇੰਚਾਰਜ ਪ੍ਰੋਫੈਸਰ ਜੀ.ਐਸ ਮੁਲਤਾਨੀ ਦੀ ਅਗਵਾਈ ਹੇਠ ਬਲਾਕ ਹਾਜੀਪੁਰ ਦੇ ਅਧੀਨ ਪੈਂਦੇ ਪਿੰਡਾਂ ਵਿਚ ਚੋਣ ਪ੍ਰਚਾਰ ਕੀਤਾ ਗਿਆ | ਇਸ ਮੌਕੇ 'ਤੇ ਵੱਡੀ ਗਿਣਤੀ ਵਿਚ ਲੋਕ ਪਹੁੰਚੇ | ਇਸ ਮੌਕੇ ਪ੍ਰੋਫੈਸਰ ਜੀ.ਐਸ ਮੁਲਤਾਨੀ ਦੇ ਨਾਲ ਜ਼ਿਲ੍ਹਾ ਪਰਿਸ਼ਦ ਹਾਜੀਪੁਰ ਜੋਨ ਤੋਂ ਚੋਣ ਮੈਦਾਨ ਵਿਚ ਉੱਤਰੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਲੰਬੜਦਾਰ ਦਰਸ਼ਨ ਸਿੰਘ ਨੂਸ਼ਹਿਰਾ ਸਿੰਬਲੀ ਹਾਜ਼ਰ ਸਨ | ਇਸ ਮੌਕੇ ਪ੍ਰੋ. ਜੀ.ਐਸ ਮੁਲਤਾਨੀ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਸਰਕਾਰ ਹਰ ਵਰਗ ਦੇ ਵਾਸਤੇ ਕੰਮ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਪਿੰਡਾਂ ਦੇ ਵਿਕਾਸ ਕਾਰਜ ਬਿਨਾ ਭੇਦ ਭਾਵ ਦੇ ਕਰਵਾ ਰਹੀ ਹੈ | ਉਨ੍ਹਾਂ ਹਲਕਾ ਮੁਕੇਰੀਆਂ ਦੇ ਭਾਜਪਾ ਵਿਧਾਇਕ ਜੰਗੀ ਲਾਲ ਮਹਾਜਨ 'ਤੇ ਵਰ੍ਹਦਿਆਂ ਕਿਹਾ ਕਿ ਹਲਕਾ ਵਿਧਾਇਕ ਨੇ ਚੋਣ ਜਿੱਤਣ ਤੋਂ ਬਾਅਦ ਲੋਕਾਂ ਦਾ ਧੰਨਵਾਦ ਕਰਨ ਦੀ ਵੀ ਜ਼ਰੂਰਤ ਨਹੀਂ ਸਮਝੀ | ਵਿਧਾਨ ਸਭਾ ਚੋਣਾਂ ਨੂੰ ਹੋਏ ਚਾਰ ਸਾਲ ਦਾ ਸਮਾਂ ਪੂਰਾ ਹੋਣ ਵਾਲਾ ਹੈ ਪਰ ਹਲਕੇ ਦੇ ਭਾਜਪਾ ਦੇ ਵਿਧਾਇਕ ਜੋ ਲੋਕਾਂ ਨੂੰ ਚੋਣਾਂ ਸਮੇਂ ਇਹ ਵਾਅਦਾ ਕਰਦੇ ਸਨ ਕਿ ਮੈਨੂੰ ਇੱਕ ਮੌਕਾ ਜ਼ਰੂਰ ਦਿਓ, ਮੈਂ ਤੁਹਾਡੇ ਨਾਲ ਵਾਅਦਾ ਕਰਦਾ ਹਾਂ ਕਿ ਮੈਂ ਆਪਣੇ ਮੁਕੇਰੀਆਂ ਹਲਕੇ ਦੇ ਹਰ ਇੱਕ ਪਿੰਡ ਵਿਚ ਇੱਕ ਰਾਤ ਗੁਜ਼ਾਰਾਂਗਾ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਦਿਨ ਰਾਤ ਇੱਕ ਕਰ ਦੇਵਾਂਗਾ, ਪਰ ਅਫ਼ਸੋਸ ਦੀ ਗੱਲ ਇਹ ਹੈ ਕਿ ਹਲਕੇ ਦੇ ਵਿਧਾਇਕ ਚੋਣਾਂ ਤੋਂ ਬਾਅਦ ਲੋਕਾਂ ਨੂੰ ਇੱਕ ਵੀ ਵਾਰ ਦਿਖਾਈ ਨਹੀਂ ਦਿੱਤੇ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਛਿੱਕੇ ਟੰਗ ਦਿੱਤਾ | ਜਿਸ ਨੂੰ ਲੈ ਕੇ ਲੋਕਾਂ ਦੇ ਵਿਚ ਹਲਕਾ ਵਿਧਾਇਕ ਦੇ ਪ੍ਰਤੀ ਭਾਰੀ ਰੋਸ ਦੇਖਣ ਨੂੰ ਮਿਲ ਰਿਹਾ ਹੈ | ਪ੍ਰੋਫੈਸਰ ਜੀ.ਐਸ ਮੁਲਤਾਨੀ ਨੇ ਕਿਹਾ ਕਿ ਸਾਡੀ ਸਰਕਾਰ ਜਨਤਾ ਨਾਲ ਕੀਤੇ ਗਏ ਇੱਕ-ਇੱਕ ਵਾਅਦੇ ਨੂੰ ਪੂਰਾ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਪਿੰਡਾਂ ਦੇ ਰਹਿੰਦੇ ਅਧੂਰੇ ਕੰਮਾਂ ਨੂੰ ਬਹੁਤ ਜਲਦੀ ਹੀ ਪੂਰਾ ਕਰ ਦਿੱਤਾ ਜਾਵੇਗਾ | ਉਨ੍ਹਾਂ ਕਿਹਾ ਕਿ ਇਨ੍ਹਾਂ ਚੋਣਾਂ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਲੋਕਾਂ ਦਾ ਭਰਪੂਰ ਸਮਰਥਨ ਮਿਲ ਰਿਹਾ ਹੈ | ਇਸ ਮੌਕੇ ਰੀਟਾ ਚੌਧਰੀ, ਮਲਕੀਤ ਸਿੰਘ ਜਮਾਲਪੁਰ, ਆਗਿਆ ਰਾਮ ਸਿਬੋਚੱਕ, ਬ੍ਰਹਮ ਦਾਤ ਸਰਪੰਚ ਸਿਬੋਚੱਕ, ਚਤਰ ਸਿੰਘ ਪੂਰੋਚੱਕ, ਕਮਲਜੀਤ ਪੈਂਚ ਨੁਸ਼ਹਿਰਾ ਸਿੰਬਲੀ ਸੇਵਾ ਸਿੰਘ ਨੁਸ਼ਹਿਰਾ ਸਿੰਬਲੀ ਤੋਂ ਇਲਾਵਾ ਵੱਡੀ ਗਿਣਤੀ ਵਿਚ ਲੋਕ ਹਾਜ਼ਰ ਸਨ |
ਪਿਛਲੀ ਖ਼ਬਰ ਕਿਸਾਨਾਂ ਤੇ ਠੇਕਾ ਮੁਲਾਜ਼ਮਾਂ ਵਲੋਂ ਸਬ ਡਵੀਜ਼ਨ ਮਰਨਾਈਆਂ ਸਾਹਮਣੇ ਰੋਸ ਧਰਨਾ ਅਗਲੀ ਖ਼ਬਰ ਕਿਸਾਨਾਂ ਤੇ ਮੁਲਾਜ਼ਮਾਂ ਵਲੋਂ ਬਿਜਲੀ ਸੋਧ ਬਿੱਲ ਤੇ ਬੀਜ ਬਿੱਲ 2025 ਦੀਆਂ ਕਾਪੀਆਂ ਸਾੜ ਕੇ ਰੋਸ ਪ੍ਰਦਰਸ਼ਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।