ਹੁਸ਼ਿਆਰਪੁਰ, 8 ਦਸੰਬਰ (ਬਲਜਿੰਦਰਪਾਲ ਸਿੰਘ/ਨਰਿੰਦਰ ਸਿੰਘ ਬੱਡਲਾ)-ਸੰਯੁਕਤ ਕਿਸਾਨ ਮੋਰਚਾ ਪੰਜਾਬ ਦੇ ਸੱਦੇ 'ਤੇ ਬਿਜਲੀ ਸੋਧ ਬਿੱਲ-2025 ਤੇ ਸੀਡ ਬਿੱਲ-2025 ਦੇ ਵਿਰੋਧ 'ਚ ਸੂਬੇ ਭਰ 'ਚ ਪਾਵਰਕਾਮ ਦੀਆਂ ਸਾਰੀਆਂ ਸਬ ਡਵੀਜ਼ਨਾਂ ਸਾਹਮਣੇ ਲਗਾਏ ਜਾ ਰਹੇ ਰੋਸ ਧਰਨੇ ਤਹਿਤ ਸਬ ਡਵੀਜ਼ਨ ਮਰਨਾਈਆਂ ਸਾਹਮਣੇ ਕਿਸਾਨ ਜਥੇਬੰਦੀਆਂ ਕਿਰਤੀ ਕਿਸਾਨ ਯੂਨੀਅਨ, ਕਿਸਾਨ ਕਮੇਟੀ ਦੋਆਬਾ, ਨੌਜਵਾਨ ਕਿਸਾਨ ਮਜ਼ਦੂਰ ਕਮੇਟੀ, ਜਮਹੂਰੀ ਕਿਸਾਨ ਸਭਾ ਤੇ ਬਿਜਲੀ ਵਿਭਾਗ ਦੇ ਠੇਕਾ ਮੁਲਾਜ਼ਮਾਂ ਵਲੋਂ ਰੋਸ ਧਰਨਾ ਲਗਾਇਆ ਗਿਆ, ਉਪਰੰਤ ਬਿੱਲਾਂ ਦੀਆਂ ਕਾਪੀਆਂ ਸਾੜੀਆਂ ਗਈਆਂ। ਇਸ ਮੌਕੇ ਸੰਬੋਧਨ ਕਰਦਿਆਂ ਆਗੂਆਂ ਨੇ ਮੰਗ ਕੀਤੀ ਕਿ ਬਿਜਲੀ ਸੋਧ ਬਿੱਲ-2025 ਨੂੰ ਤੁਰੰਤ ਰੱਦ ਕੀਤਾ ਜਾਵੇ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਬਿੱਲ ਰੱਦ ਨਾ ਕੀਤੇ ਗਏ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਕਿਸਾਨ ਆਗੂ ਜਗਤਾਰ ਸਿੰਘ ਭਿੰਡਰ, ਭੁਪਿੰਦਰ ਸਿੰਘ ਭੂੰਗਾ, ਸਤਨਾਮ ਸਿੰਘ ਮੁੱਖਲਿਆਣਾ, ਹਰਨੇਕ ਸਿੰਘ ਪੰਡੋਰੀ ਬੀਬੀ, ਗੁਰਦੀਪ ਸਿੰਘ ਹਰਖੋਵਾਲ, ਮਲਕੀਤ ਸਿੰਘ ਸਲੇਮਪੁਰ, ਸੁਖਦੇਵ ਸਿੰਘ ਢਿੱਲੋਂ, ਹਰਬੰਸ ਸਿੰਘ ਸੰਘਾ, ਸੌਰਵ ਕੁਮਾਰ, ਜਤਿੰਦਰ ਕੁਮਾਰ, ਅਜੀਤ ਸਿੰਘ ਆਦਿ ਸਮੇਤ ਬਿਜਲੀ ਵਿਭਾਗ ਦੇ ਠੇਕਾ ਮੁਲਾਜ਼ਮ ਹਾਜ਼ਰ ਸਨ।
ਕਿਸਾਨਾਂ ਤੇ ਠੇਕਾ ਮੁਲਾਜ਼ਮਾਂ ਵਲੋਂ ਸਬ ਡਵੀਜ਼ਨ ਮਰਨਾਈਆਂ ਸਾਹਮਣੇ ਰੋਸ ਧਰਨਾ
ਅਜੀਤ ਡੈਸਕ
09-12-2025