25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-12-2025

ਸਰਕਾਰ ਕੋਈ ਵੀ ਵਾਅਦਾ ਪੂਰਾ ਨਹੀਂ ਕਰ ਸਕੀ-ਕੁਲਾਰ <br/>

ਅਜੀਤ ਡੈਸਕ 10-12-2025
ਗੜ੍ਹਦੀਵਾਲਾ, 9 ਦਸੰਬਰ (ਚੱਗਰ)-14 ਦਸੰਬਰ ਨੂੰ ਹੋ ਰਹੀਆਂ ਜ਼ਿਲਾ ਪ੍ਰੀਸ਼ਦ ਚੋਣਾਂ ਵਿਚ ਡੱਫਰ ਜੋਨ ਤੋ ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰ ਗੁਰਜੀਤ ਸਿੰਘ ਕੰਢਾਲੀਆਂ ਦੇ ਹੱਕ ਵਿਚ ਕਮਲਜੀਤ ਸਿੰਘ ਕੁਲਾਰ ਰਸੂਲਪੁਰ ਅਤੇ ਐਸ.ਸੀ ਵਿੰਗ ਸਰਕਲ ਗੜ•ਦੀਵਾਲ ਦੇ ਪ੍ਰਧਾਨ ਬਲਵਿੰਦਰ ਸਿੰਘ ਚਿੱਪੜਾਂ ਦੀ ਅਗਵਾਈ ਹੇਠ ਕੰਢਾਲੀਆ ਵਿਖੇ ਚੋਣ ਮੀਟਿੰਗ ਹੋਈ | ਜਿਸ ਦੌਰਾਨ ਵੱਖ-ਵੱਖ ਆਗੂਆਂ ਨੇ ਕਿਹਾ ਕਿ ਪਿਛਲੀ ਕਾਂਗਰਸ ਸਰਕਾਰ ਵਾਂਗ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਤੋ ਲੋਕਾਂ ਦਾ ਮੋਹ ਭੰਗ ਹੋ ਗਿਆ ਹੈ, ਕਿਉਂਕਿ ਲੋਕਾਂ ਨੂੰ ਝੂਠੀਆਂ ਗਰੰਟੀਆਂ ਦੇ ਕੇ ਬਣੀ ਇਹ ਸਰਕਾਰ ਇੱਕ ਵੀ ਵਾਅਦਾ ਪੂਰਾ ਨਹੀ ਕਰ ਸਕੀ | ਇਸ ਮੌਕੇ ਗੁਰਦੀਪ ਸਿੰਘ ਦਾਰਾਪੁਰ ਸਰਕਲ ਪ੍ਰਧਾਨ ਗੜਦੀਵਾਲਾ, ਸਤਵੀਰ ਸਿੰਘ ਬੈਰਮਪੁਰ, ਜਸਵੀਰ ਸਿੰਘ ਖਿਆਲਾ, ਸਰਪੰਚ ਪਰਦੀਪ ਸਿੰਘ, ਗੁਰਜੀਤ ਸਿੰਘ, ਸੀਤਲ ਸਿੰਘ, ਸਰਤਾਜ ਸਿੰਘ, ਅਜੇ ਸਿੰਘ, ਦਰਸ਼ਨ ਸਿੰਘ, ਜਸਵਿੰਦਰ ਸਿੰਘ, ਜਸਵਿੰਦਰ ਕੋਰ, ਬਲਵਿੰਦਰ ਕੋਰ, ਸਤਿਆ ਦੇਵੀ, ਸਪਨਾ ਰਾਣੀ, ਪਰਮਿੰਦਰ ਕੋਰ, ਯੂਥ ਲੀਡਰ ਲੱਕੀ ਰਾਈ ਬਾਹਲਾ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਸ਼ੋ੍ਰਮਣੀ ਅਕਾਲੀ ਦਲ ਦੀ ਉਮੀਦਵਾਰਾਂ ਦੇ ਹੱਕ 'ਚ ਚੋਣ ਮੀਟਿੰਗਾਂ <br/> ਅਗਲੀ ਖ਼ਬਰ ਅੰਮਿ੍ਤਸਰ ਦੇ ਲੋਕਾਂ ਨੂੰ ਅਗਲੇ ਸਾਲ 'ਚ ਮਿਲਣਗੇ ਈ-ਬੱਸਾਂ ਦੇ ਝੂਟੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।