25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-12-2025

ਸ਼ੋ੍ਰਮਣੀ ਅਕਾਲੀ ਦਲ ਦੀ ਉਮੀਦਵਾਰਾਂ ਦੇ ਹੱਕ 'ਚ ਚੋਣ ਮੀਟਿੰਗਾਂ <br/>

ਅਜੀਤ ਡੈਸਕ 10-12-2025
ਬੁੱਲ੍ਹੋਵਾਲ, 9 ਦਸੰਬਰ (ਲੁਗਾਣਾ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪੰਚਾਇਤ ਸੰਮਤੀ ਲਾਂਬੜਾ ਦੇ ਉਮੀਦਵਾਰ ਬਲਜੀਤ ਕੌਰ ਅਤੇ ਜ਼ਿਲ੍ਹਾ ਪ੍ਰੀਸ਼ਦ ਜੋਨ ਖਡਿਆਲਾ ਸੈਣੀਆਂ ਤੋਂ ਉਮੀਦਵਾਰ ਬੀਬੀ ਪਰਮਿੰਦਰ ਜੀਤ ਕੌਰ ਦੇ ਹੱਕ ਵਿਚ ਵੱਖ ਵੱਖ ਪਿੰਡਾਂ ਵਿਚ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ | ਅੱਜ ਪਿੰਡ ਲਾਂਬੜਾ, ਆਲੋਵਾਲ ਕਾਂਗੜੀ ਤੇ ਲਿੱਦੜਾ ਵਿਖੇ ਹੋਈ ਮੀਟਿੰਗ ਦੌਰਾਨ ਸੂਬੇ.ਅਜਪਾਲ ਸਿੰਘ ਲਾਂਬੜਾ ਅਤੇ ਡਾ.ਠਾਕਰ ਸਿੰਘ ਨੇ ਕਿਹਾ ਕਿ ਆ ਰਹੀਆਂ ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ ਆਪਣਾ ਕੀਮਤੀ ਵੋਟ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਬਲਜੀਤ ਕੌਰ ਤੇ ਪਰਮਿੰਦਰਜੀਤ ਕੌਰ ਨੂੰ ਪਾ ਕੇ ਸਫਲ ਬਣਾਉਣ ਤੇ ਆਪਣਾ ਇਕ ਇਕ ਵੋਟ ਨੂੰ ਸ਼ੋ੍ਰਮਣੀ ਅਕਾਲੀ ਦਲ ਦੀ ਝੋਲੀ ਪਾ ਕੇ ਸ. ਸੁਖਵੀਰ ਸਿੰਘ ਬਾਦਲ ਦੇ ਹੱਥ ਮਜ਼ਬੂਤ ਕਰਨ ਦੀ ਅਪੀਲ ਕੀਤੀ | ਇਸ ਮੌਕੇ ਪਰਮਜੀਤ ਸਿੰਘ, ਬਲਜਿੰਦਰ ਸਿੰਘ, ਅਮਰੀਕ ਸਿੰਘ, ਹਰਜੀਤ ਸਿੰਘ, ਸਰਵਪ੍ਰੀਤ ਸਿੰਘ, ਬਲਵਿੰਦਰ ਸਿੰਘ, ਗੁਰਦੀਪ ਸਿੰਘ, ਪ੍ਰੀਤਮ ਸਿੰਘ, ਕਰਨੈਲ ਸਿੰਘ, ਅਵਤਾਰ ਸਿੰਘ, ਅਮਰਜੀਤ ਸਿੰਘ, ਡਾ.ਰਸ਼ਪਾਲ ਸਿੰਘ, ਸੁੱਚਾ ਸਿੰਘ ਲਿੱਦੜਾ, ਹਰਪ੍ਰੀਤ ਸਿੰਘ ਤੇ ਹੋਰ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਬਿਜਲੀ ਮੁਲਾਜ਼ਮ ਏਕਤਾ ਮੰਚ ਨੇ ਬਿਜਲੀ ਬਿੱਲ 2025 ਦੀ ਨਿਖੇਧੀ ਕਰਦਿਆਂ ਕੀਤੀ ਗੇਟ ਰੈਲੀ <br/> ਅਗਲੀ ਖ਼ਬਰ ਸਰਕਾਰ ਕੋਈ ਵੀ ਵਾਅਦਾ ਪੂਰਾ ਨਹੀਂ ਕਰ ਸਕੀ-ਕੁਲਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।